Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਜਲੰਧਰ ਦੀ ਹੋਈ ਮੀਟਿੰਗ

ਜਲੰਧਰ, ਜਲ ਸਪਲਾਈ ਸੈਨੀਟੇਸ਼ਨ ਮਸਟਰੋਲ ਇੰਪਲਾਈਜ ਯੂਨੀਅਨ ਦੀ ਮੀਟਿੰਗ ਜਿਲਾ ਪ੍ਰਧਾਨ ਸੰਜੀਵ ਕੌਂਡਲ ਦੀ ਪ੍ਰਧਾਨਗੀ ਹੇਠ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਹੋਈ | ਪ੍ਰਧਾਨ ਸੰਜੀਵ ਕੌਂਡਲ ਨੇ ਕਿਹਾ ਕਿ ਜਥੇਬੰਦੀ ਦੀ ਮੀਟਿੰਗ ਵਿੱਚ ਮਹਿਕਮੇ ਦੇ ਮੁਖੀ ਮੋਹਮੰਦ ਇਸ਼ਫਾਕ ਨੇ ਵਾਟਰ ਵਰਕਸਾਂ ਨੂੰ ਪੰਚਾਇਤਾਂ ਹਵਾਲੇ ਕਰਨ ਦੀ ਗੱਲ ਕਹੀ ਜਿਸ ਦਾ ਜਥੇਬੰਦੀ ਵਲੋਂ ਡੱਟ ਕੇ ਵਿਰੋਧ ਕੀਤਾ ਗਿਆ ਅਤੇ ਕਿਹਾ ਕਿ ਪਿੰਡਾਂ ਵਿੱਚ ਰਾਜਨੀਤਕ ਗੁਟਬੰਦੀਆਂ ਹੋਣ ਕਾਰਨ ਪਿੰਡਾਂ ਦੀਆਂ ਪਾਣੀ ਵਾਲਿਆਂ ਟੈਂਕੀਆਂ ਦੀ ਪਾਣੀ ਦੀ ਸਪਲਾਈ ਪ੍ਰਭਾਵਿਤ ਹੋਵੇਗੀ ਜਿਸ ਨਾਲ ਆਮ ਆਦਮੀ ਨੂੰ ਪਾਣੀ ਦੀ ਸਪਲਾਈ ਮਿਲਣੀ ਮੁਸ਼ਕਿਲ ਹੋਵੇਗੀ ਅਤੇ ਪਿੰਡਾਂ ਵਿੱਚ ਲੜਾਈ ਦਾ ਮਾਹੌਲ ਬਣਿਆ ਰਹੇਗਾ ਜਿਸ ਕਾਰਣ ਲੋਕਾਂ ਵਿੱਚ ਸਰਕਾਰ ਦਾ ਅਕਸ ਖਰਾਬ ਹੋਵੇਗਾ ਇਸ ਲਈ ਜਥੇਬੰਦੀ ਮੰਗ ਕਰਦੀ ਹੈ ਕਿ ਵਾਟਰ ਵਰਕਸ ਪਹਿਲਾਂ ਦੀ ਤਰ੍ਹਾਂ ਮਹਿਕਮਾ ਹੀ ਚਲਾਵੇ ਅਤੇ ਮਹਿਕਮੇ ਵਿਚ ਕੰਮ ਕਰਦੇ ਕੱਚੇ ਕਾਮਿਆਂ ਨੂੰ ਜਲਦੀ ਤੋਂ ਜਲਦੀ ਪੱਕਾ ਕੀਤਾ ਜਾਵੇ ਇਸ ਮੌਕੇ ਨਰਿੰਦਰ ਸਿੰਘ, ਰਾਮ ਲਾਲ, ਰਾਜਨ ਕੁਮਾਰ,ਰਵੀ ਕੁਮਾਰ,ਭੁਪਾਲ ਸਿੰਘ,ਭੁਪਿੰਦਰ ਸਿੰਘ ਸੁੱਚਾ ਸਿੰਘ ਜਸਵੰਤ ਸਿੰਘ ਸੁਖਵਿੰਦਰ ਸਿੰਘ,ਮਨੋਜ ਕੁਮਾਰ ਅਤੇ ਬਾਸਦੇਵ ਪਾਲ ਹਾਜਿਰ ਹੋਏ