Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ

ਆਦਮਪੁਰ (ਜਲੰਧਰ),ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਜਲੰਧਰ-ਆਦਮਪੁਰ-ਹੁਸ਼ਿਆਰਪੁਰ ਸੜਕ ਦੇ ਚੱਲ ਰਹੇ ਕਾਰਜ ਦਾ ਨਿਰੀਖਣ ਕਰਦਿਆਂ ਅਧਿਕਾਰੀਆਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਹੂਲਤ ਮਿਲ ਸਕੇ।ਅਧਿਕਾਰੀਆਂ ਸਮੇਤ ਸੜਕ ਦਾ ਦੌਰਾ ਕਰਦਿਆਂ ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਰਾਹਤ ਦੇਣ ਦੇ ਮਕਸਦ ਨਾਲ 13.74 ਕਰੋੜ ਰੁਪਏ ਦੀ ਲਾਗਤ ਵਾਲੇ ਇਸ ਪ੍ਰਾਜੈਕਟ ਦਾ ਕੰਮ ਪਿਛਲੇ ਮਹੀਨੇ ਸ਼ੁਰੂ ਕੀਤਾ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਜਲੰਧਰ ਸ਼ਹਿਰ ਤੋਂ ਹੁਸ਼ਿਆਰਪੁਰ ਜਾਣ ਵਾਲੇ ਲੋਕਾਂ ਦੇ ਨਾਲ-ਨਾਲ ਮਾਤਾ ਚਿੰਤਪੁਰਨੀ ਦੇ ਪਵਿੱਤਰ ਅਸਥਾਨ ਦੇ ਦਰਸ਼ਨ ਲਈ ਜਾਣ ਵਾਲਿਆਂ ਅਤੇ ਹੋਰ ਥਾਵਾਂ ’ਤੇ ਜਾਣ ਵਾਲੇ ਰਾਹਗੀਰਾਂ ਨੂੰ ਬਹੁਤ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬਿਹਤਰੀਨ ਸੜਕੀ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
ਮੰਤਰੀ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਗੁਣਵੱਤਾ ਅਤੇ ਮਿਆਰ ਦਾ ਪੂਰਾ ਧਿਆਨ ਰੱਖਦੇ ਹੋਏ ਇਸ ਪ੍ਰਾਜੈਕਟ ਨੂੰ ਸਮਾਂਬੱਧ ਢੰਗ ਨਾਲ ਮੁਕੰਮਲ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ ਤਾਂ ਜੋ ਇਸ ਸੜਕ ’ਤੇ ਲੋਕਾਂ ਦੀ ਆਵਾਜਾਈ ਨੂੰ ਜਲਦ ਤੋਂ ਜਲਦ ਆਸਾਨ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅਗਲੇ ਮਹੀਨੇ ਮਾਤਾ ਚਿੰਤਪੁਰਨੀ ਅਤੇ ਜਵਾਲਾ ਜੀ ਵਿਖੇ ਲੱਗਣ ਵਾਲੇ ਮੇਲਿਆਂ ਵਿੱਚ ਵੱਡੀ ਗਿਣਤੀ ਸ਼ਰਧਾਲੂ ਇਥੋਂ ਹੋ ਕੇ ਜਾਂਦੇ ਹਨ, ਜਿਸ ਦੇ ਮੱਦੇਨਜ਼ਰ ਇਸ ਸੜਕ ਦੇ ਕੰਮ ਨੂੰ ਜਲਦ ਤੋਂ ਜਲਦ ਨੇਪਰੇ ਚਾੜ੍ਹਨ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।
ਇਸ ਮੌਕੇ ਲੋਕ ਨਿਰਮਾਣ ਮੰਤਰੀ ਨੇ ਸੜਕ ਦੇ ਕੰਮ ਨੂੰ ਨਿਰਵਿਘਨ ਅਤੇ ਤੇਜ਼ੀ ਨਾਲ ਨੇਪਰੇ ਚਾੜ੍ਹਨ ਲਈ ਉਪ ਮੰਡਲ ਇੰਜੀਨੀਅਰ ਦੀ ਘਾਟ ਨੂੰ ਪੂਰਾ ਕਰਨ ਲਈ ਮੌਕੇ ’ਤੇ ਨਿਰਦੇਸ਼ ਦਿੱਤੇ। ਇਸ ਮੌਕੇ ਨਿਗਰਾਨ ਇੰਜੀਨੀਅਰ ਨੈਸ਼ਨਲ ਹਾਈਵੇ ਸਰਕਲ ਅੰਮ੍ਰਿਤਸਰ ਇੰਦਰਜੀਤ ਸਿੰਘ ਵੀ ਮੌਜੂਦ ਸਨ।