Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਅਸਮਾਨੀ ਬਿਜਲੀ ਡਿੱਗਣ ਨਾਲ ਗਰੀਬ ਪਰਿਵਾਰ ਦਾ ਹੋਇਆ ਭਾਰੀ ਨੁਕਸਾਨ

ਇੱਕ ਗਰੀਬ ਪਰਿਵਾਰ ਦੇ ਘਰ ‘ਤੇ ਅਸਮਾਨੀ ਬਿਜਲੀ ਡਿੱਗਣ ਨਾਲ ਉਨ੍ਹਾਂ ਦਾ ਭਾਰੀ ਨੁਕਸਾਨ ਹੋ ਗਿਆ। ਮਿਲੀ ਜਾਣਕਾਰੀ ਦੇ ਮੁਤਾਬਕ ਡੇਰਾ ਬਾਬਾ ਨਾਨਕ ਦੇ ਅਧੀਨ ਆਉਂਦੇ ਪਿੰਡ ਸ਼ਾਹਪੁਰ ਜਾਜਨ ਵਿੱਚ ਇੱਕ ਗਰੀਬ ਪਰਿਵਾਰ ਦੇ ਘਰ ਉੱਪਰ ਅਸਮਾਨੀ ਬਿਜਲੀ ਡਿੱਗਣ ਨਾਲ ਭਾਰੀ ਨੁਕਸਾਨ ਹੋਣ ਦੀ ਖ਼ਬਰ ਸਾਹਮਣੇ ਆਈ ਹੈ।

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਘਰ ਦੀ ਮਾਲਕਣ ਡੋਰਸ ਨੇ ਦੱਸਿਆ ਇੱਕ ਦਮ ਅਸਮਾਨ ‘ਚੋਂ ਬਿਜਲੀ ਚਮਕੀ ਤੇ ਉਹਨਾਂ ਦੇ ਘਰ ਵਿੱਚ ਬਣੇ ਤੂੜੀ ਵਾਲੇ ਸ਼ੈੱਡ ਉਪਰ ਡਿੱਗ ਪਈ ਜਿਸ ਕਰਕੇ ਤੂੜੀ ਵਿੱਚੋਂ ਵੱਡੀਆਂ-ਵੱਡੀਆਂ ਅੱਗ ਦੀਆਂ ਲਪਟਾਂ ਨਿਕਲਣੀਆਂ ਸ਼ੁਰੂ ਹੋਣ ਲੱਗੀਆਂ।ਅੱਗ ਇੰਨੀ ਭਿਆਨਕ ਸੀ ਕਿ ਉਸ ਦੇ ਕਰਕੇ ਘਰ ਵਿੱਚ ਖੜ੍ਹੇ ਮੋਟਰਸਾਇਕਲ ਤੇ ਮੰਜੇ ਸੜ ਕੇ ਸਵਾਹ ਹੋ ਗਏ। ਉਨ੍ਹਾਂ ਆਖਿਆ ਕਿ ਅੱਗ ‘ਤੇ ਕਾਬੂ ਪਾਉਣ ਲਈ ਪਿੰਡ ਵਾਸੀਆਂ ਵੱਲੋਂ ਭਾਰੀ ਮੁਸ਼ਕਤ ਕੀਤੀ ਗਈ ਪਰ ਅੱਗ ਤੇ ਕਾਬੂ ਨਾ ਪੈਂਦਾ ਵੇਖ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ ਗਿਆ ਜਿਨ੍ਹਾਂ ਨੇ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਉਨ੍ਹਾਂ ਹੋਰ ਦੱਸਿਆ ਕਿ ਇਸ ਅੱਗ ਨਾਲ ਉਹਨਾਂ ਦਾ ਜਾਨੀ ਨੁਕਸਾਨ ਤਾਂ ਨਹੀਂ ਹੋਇਆ ਪਰ ਮਾਲੀ ਨੁਕਸਾਨ ਬਹੁਤ ਹੋਇਆ ਹੈ ਤੇ ਇਸਦੇ ਨਾਲ ਹੀ ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਅਸੀਂ ਗਰੀਬ ਪਰਿਵਾਰ ਹਾਂ ਤੇ ਸਾਡੀ ਮੱਦਦ ਕੀਤੀ ਜਾਵੇ। ਦੂਜੇ ਪਾਸੇ ਅੱਗ ਬੁਝਾਉਣ ਪਹੁੰਚੇ ਫਾਇਰ ਬ੍ਰਿਗੇਡ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਸ਼ਾਹਪੁਰ ਜਾਜਨ ਵਿੱਚ ਅਸਮਾਨੀ ਬਿਜਲੀ ਪੈਣ ਨਾਲ ਘਰ ਦੇ ਤੂੜੀ ਵਾਲੇ ਸ਼ੈੱਡ ਨੂੰ ਅੱਗ ਲੱਗੀ ਹੈ। ਉਨ੍ਹਾਂ ਕਿਹਾ ਕਿ ਸਾਡੇ ਵੱਲੋਂ ਮੌਕੇ ‘ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ ਤੇ ਇਸ ਅੱਗ ਨਾਲ ਇਨ੍ਹਾਂ ਦੇ ਪਸ਼ੂਆਂ ਦੀ ਤੂੜੀ, ਮੰਜੇ ਅਤੇ ਮੋਟਰਸਾਈਕਲ ਸੜ ਕੇ ਸੁਆਹ ਹੋ ਗਏ ਹਨ।