Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਦਲਿਤ ਭਾਈਚਾਰੇ ਵੱਲੋਂ 12 ਨੂੰ ਦਿੱਤੇ ਜਲੰਧਰ ਬੰਦ ਦੇ ਸੱਦੇ ਨੂੰ ਸਿੱਖ ਤਾਲਮੇਲ ਕਮੇਟੀ ਵੱਲੋਂ ਸਮਰਥਨ

ਜਲੰਧਰ, (ਸੰਜੇ ਸ਼ਰਮਾ )- ਦਲਿਤ ਭਾਈਚਾਰੇ ਨਾਲ ਸਬੰਧਤ ਬੱਚਿਆਂ ਅਤੇ ਲੋਕਾਂ ‘ਤੇ ਪੁਲਿਸ ਵੱਲੋਂ ਕੀਤੀ ਕੁੱਟਮਾਰ ਤੇ ਲਾਠੀਚਾਰਜ ਦੇ ਵਿਰੋਧ ‘ਚ ਦਲਿਤ ਭਾਈਚਾਰੇ ਵੱਲੋਂ 12 ਜੂਨ ਨੂੰ ਜਲੰਧਰ ਬੰਦ ਦਾ ਸੱਦਾ ਦਿੱਤਾ ਗਿਆ ਹੈ। ਜਲੰਧਰ ਬੰਦ ਦੇ ਸੱਦੇ ਨੂੰ ਸਿੱਖ ਜਥੇਬੰਦੀ ਸਿੱਖ ਤਾਲਮੇਲ ਕਮੇਟੀ ਨੇ ਵੀ ਸਮਰਥਨ ਦੇ ਦਿੱਤਾ ਹੈ। ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਸ. ਹਰਪਾਲ ਸਿੰਘ ਚੱਢਾ, ਹਰਪ੍ਰੀਤ ਸਿੰਘ ਨੀਟੂ, ਵਿੱਕੀ ਸਿੰਘ ਖਾਲਸਾ, ਜਸਵਿੰਦਰ ਸਿੰਘ ਜੋਲੀ ਨੇ ਕਿਹਾ ਕਿ ਅਸੀਂ ਹਰ ਤਰੀਕੇ ਨਾਲ ਦਲਿਤ ਭਾਈਚਾਰੇ ਦੇ ਹੱਕ ਵਿੱਚ ਖੜ੍ਹੇ ਹਾਂ ਅਤੇ ਉਨ੍ਹਾਂ ਨੂੰ ਹਰ ਪ੍ਰਕਾਰ ਸਹਿਯੋਗ ਦੇਵਾਂਗੇ। ਉਹਨਾਂ ਨੇ ਪੁਲਿਸ ਦੇ ਇਸ ਘਟੀਆ ਵਤੀਰੇ ਦੀ ਸਖਤ ਸ਼ਬਦਾਂ ਵਿਚ ਨਿਖੇਧੀ ਕੀਤੀ| ਅਤੇ ਜਲੰਧਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ 12 ਜੂਨ ਨੂੰ ਪੂਰਨ ਤੌਰ ਤੇ ਆਵਾਜਾਈ ਠੱਪ ਰੱਖਣ ਅਤੇ ਆਪਣੀਆਂ ਦੁਕਾਨਾਂ, ਕਾਰੋਬਾਰ, ਕਾਰਖਾਨੇ, ਮੌਲ ਆਦਿ ਬੰਦ ਰੱਖ ਕੇ ਬੰਦ ਦੇ ਸੱਦੇ ਨੂੰ ਪੂਰਨ ਤੌਰ ਤੇ ਸਮਰਥਨ ਦੇਣ ਤਾਂ ਜੋ ਦਲਿਤ ਭਾਈਚਾਰੇ ਨੂੰ ਇਨਸਾਫ ਮਿਲ ਸਕੇ। ਇਸ ਮੌਕੇ ਸੁਰਜੀਤ ਸਿੰਘ ਰਾਠੋਰ, ਗੁਰਵਿੰਦਰ ਸਿੰਘ ਰਿੱਕੂ, ਬਾਬਾ ਲਖਬੀਰ ਸਿੰਘ, ਸੁਭਾਸ ਸੋੰਧੀ, ਅਰਵਿੰਦਰਪਾਲ ਸਿੰਘ ਬਬਲੂ, ਪ੍ਰਭਜੋਤ ਸਿੰਘ ਖਾਲਸਾ, ਗੁਰਵਿੰਦਰ ਸਿੰਘ ਸਿਧੂ, ਚਰਨਪ੍ਰੀਤ ਸਿੰਘ ਲਾਡਾ ਤੇ ਹੋਰ ਹਾਜ਼ਰ ਸਨ।