Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਸਖ਼ਤ ਨਿਗਰਾਨੀ ਹੇਠ ਹੋਈ ਨਾਇਬ ਤਹਿਸੀਲਦਾਰਾਂ ਦੀ ਵਿਭਾਗੀ ਪ੍ਰੀਖਿਆ

ਜਲੰਧਰ, (ਸੰਜੇ ਸ਼ਰਮਾ)-ਦਫ਼ਤਰ ਡਾਇਰੈਕਟਰ ਭੌਂ ਰਿਕਾਰਡ, ਪੰਜਾਬ ਵੱਲੋਂ ਨਾਇਬ ਤਹਿਸੀਲਦਾਰਾਂ ਦੀ ਵਿਭਾਗੀ ਪ੍ਰੀਖਿਆ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟ ਜਲੰਧਰ ਵਿਖੇ ਕਰਵਾਈ ਗਈ। ਇਸ ਪ੍ਰੀਖਿਆ ਵਿੱਚ ਸੂਬੇ ਦੇ ਵੱਖ-ਵੱਖ ਡਿਪਟੀ ਕਮਿਸ਼ਨਰ ਦਫ਼ਤਰਾਂ ਵਿੱਚ ਕੰਮ ਕਰ ਰਹੇ 258 ਕਾਨੂੰਨਗੋਆਂ/ਸੀਨੀਅਰ ਸਹਾਇਕਾਂ ਨੇ ਭਾਗ ਲਿਆ। ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਾਇਰੈਕਟਰ, ਭੌਂ ਰਿਕਾਰਡ, ਪੰਜਾਬ ਰਾਜੇਸ਼ ਤ੍ਰਿਪਾਠੀ ਨੇ ਦੱਸਿਆ ਕਿ 19 ਤੋਂ 23 ਜੂਨ ਹੋਈ ਨਾਇਬ ਤਹਿਸੀਲਦਾਰਾਂ ਦੀ ਵਿਭਾਗੀ ਪ੍ਰੀਖਿਆ ਲਈ ਸਮੁੱਚੇ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਗਏ ਸਨ। ਉਨ੍ਹਾਂ ਦੱਸਿਆ ਕਿ ਪ੍ਰੀਖਿਆ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਵੀਡੀਓਗ੍ਰਾਫੀ ਤੋਂ ਇਲਾਵਾ ਸੀ.ਸੀ.ਟੀ.ਵੀ. ਕੈਮਰੇ ਵੀ ਲਗਾਏ ਗਏ ਸਨ । ਇਸ ਤੋਂ ਇਲਾਵਾ ਉਮੀਦਵਾਰਾਂ ਲਈ ਮੁੱਢਲੀਆਂ ਸਹੂਲਤਾਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਸੀ ਤਾਂ ਜੋ ਉਨ੍ਹਾਂ ਨੂੰ ਕੋਈ ਅਸੁਵਿਧਾ ਨਾ ਹੋਵੇ।ਉਨ੍ਹਾਂ ਅੱਗੇ ਦੱਸਿਆ ਕਿ ਪ੍ਰੀਖਿਆ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਰਕਾਰ ਵੱਲੋਂ ਪ੍ਰਤੀਨਿਧ ਨਿਯੁਕਤ ਕੀਤੇ ਗਏ ਸਨ। ਉਨ੍ਹਾਂ ਦੱਸਿਆ ਕਿ ਐਸ.ਡੀ.ਐਮ. ਦਸੂਹਾ ਓਜਸਵੀ ਅਲੰਕਾਰ, ਜੁਆਇੰਟ ਕਮਿਸ਼ਨਰ ਜਲੰਧਰ ਨਵਨੀਤ ਕੌਰ ਬੱਲ, ਡਿਪਟੀ ਡਾਇਰੈਕਟਰ ਭੌਂ ਰਿਕਾਰਡ ਪੰਜਾਬ-ਕਮ-ਜ਼ਿਲ੍ਹਾ ਮਾਲ ਅਫ਼ਸਰ ਜਲੰਧਰ ਮਨਦੀਪ ਸਿੰਘ ਮਾਨ, ਤਹਿਸੀਲਦਾਰ ਸੁਲਤਾਨਪੁਰ ਲੋਧੀ ਗੁਰਲੀਨ ਕੌਰ ਵੱਲੋਂ ਇਸ ਪ੍ਰੀਖਿਆ ਵਿੱਚ ਡਿਊਟੀ ਨਿਭਾਈ ਗਈ। ਉਨ੍ਹਾਂ ਇਹ ਵੀ ਦੱਸਿਆ ਕਿ ਸਿੱਖਿਆ ਵਿਭਾਗ ਜਲੰਧਰ ਦੇ ਵੱਖ-ਵੱਖ ਸਕੂਲਾਂ ਦੇ ਅਧਿਆਪਕਾਂ ਅਤੇ ਦਫ਼ਤਰ ਡਿਪਟੀ ਕਮਿਸ਼ਨਰ ਕਪੂਰਥਲਾ ਦੇ ਕਰਮਚਾਰੀਆਂ ਵੱਲੋਂ ਬਤੌਰ ਇਨਵਿਜੀਲੇਟਰ ਡਿਊਟੀ ਨਿਭਾਉਣ ਤੋਂ ਇਲਾਵਾ ਦਫ਼ਤਰ ਡਾਇਰੈਕਟਰ ਭੌਂ ਰਿਕਾਰਡ ਪੰਜਾਬ ਦੇ ਕਰਮਚਾਰੀਆਂ ਵੱਲੋਂ ਪੂਰਨ ਸਹਿਯੋਗ ਦਿੱਤਾ ਗਿਆ।