Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ

ਪੰਜਾਬ ‘ਚ 25 ਤੋਂ 29 ਜੂਨ ਤੱਕ ਭਾਰੀ ਮੀਂਹ ਦਾ ਅਲਰਟ ਜਾਰੀ

ਪਿਛਲੇ ਦਿਨਾਂ ਤੋਂ ਹੀ ਪੰਜਾਬ ਦੇ ਕਈ ਹਿੱਸਿਆਂ ਵਿੱਚ ਮੀਂਹ ਪੈ ਕਾਰਨ ਤਿੰਨ ਦਿਨਾਂ ਤੋਂ ਤਾਪਮਾਨ ਵਿੱਚ ਤਿੰਨ ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਪਾਰਾ ਪੰਜ ਡਿਗਰੀ ਤੱਕ ਹੋਰ ਹੇਠਾਂ ਜਾਣ ਦੀ ਸੰਭਾਵਨਾ ਹੈ। ਵਿਭਾਗ ਨੇ ਸ਼ਨੀਵਾਰ ਤੋਂ ਚਾਰ ਦਿਨਾਂ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਖਾਸ ਕਰਕੇ ਐਤਵਾਰ ਤੋਂ ਮੌਸਮ ਦਾ ਪੈਟਰਨ ਵਿਗੜ ਜਾਵੇਗਾ।ਵਿਭਾਗ ਅਨੁਸਾਰ ਇਸ ਦੌਰਾਨ ਸੂਬੇ ਦੇ ਜ਼ਿਆਦਾਤਰ ਹਿੱਸਿਆਂ ‘ਚ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਭਾਰੀ ਮੀਂਹ ਪਵੇਗਾ, ਜਦਕਿ ਸ਼ਨੀਵਾਰ ਨੂੰ ਪੰਜਾਬ ਕੁਝ ਥਾਵਾਂ ‘ਤੇ ਤੇਜ਼ ਹਨੇਰੀ ਨਾਲ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਵੇਗੀ |ਮੌਸਮ ਵਿਭਾਗ ਮੁਤਾਬਕ ਅਗਲੇ ਦਿਨਾਂ ’ਚ ਕੁਝ ਰਾਹਤ ਦੇ ਆਸਾਰ ਹਨ। 24 ਜੂਨ ਤੋਂ ਪਠਾਨਕੋਟ, ਗੁਰਦਾਸਪੁਰ, ਹੁਸ਼ਿਆਰਪੁਰ, ਲੁਧਿਆਣਾ, ਫਤਹਿਗੜ੍ਹ ਸਾਹਿਬ, ਨਵਾਂ ਸ਼ਹਿਰ ਤੇ ਪਟਿਆਲੇ ਸਣੇ ਪੰਜਾਬ ਦੇ ਕਈ ਹਿੱਸਿਆਂ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ।ਇਸ ਤੋਂ ਇਲਾਵਾ 25, 26 ਅਤੇ 27 ਜੂਨ ਨੂੰ ਗਰਜ ਅਤੇ ਚਮਕ ਨਾਲ ਸਾਰੇ ਪੰਜਾਬ ’ਚ ਮੀਹ ਪੈਣ ਦੀ ਸੰਭਾਵਨਾ ਜਤਾਈ ਗਈ ਹੈ। ਮੌਸਮ ਵਿਭਾਗ ਨੇ ਇਸ ਸਬੰਧੀ ਯੈਲੋ ਅਲਰਟ ਜਾਰੀ ਕੀਤਾ ਹੈ ।
ਮੌਸਮ ਵਿਭਾਗ ਅਨੁਸਾਰ ਜੂਨ ਮਹੀਨੇ ਵਿੱਚ ਹੁਣ ਤੱਕ ਆਮ ਨਾਲੋਂ 30 ਫੀਸਦੀ ਵੱਧ ਮੀਂਹ ਪੈ ਚੁੱਕਾ ਹੈ। ਅੰਕੜਿਆਂ ਦੇ ਅਨੁਸਾਰ, ਇੱਥੇ ਆਮ 34.0 ਮਿਲੀਮੀਟਰ ਦੇ ਮੁਕਾਬਲੇ 44.1 ਮਿਲੀਮੀਟਰ ਮੀਂਹ ਪਿਆ। ਲਗਾਤਾਰ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਇਸ ਵਾਰ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ।