Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਡਿਪਟੀ ਕਮਿਸ਼ਨਰ ਨੇ 43 ਸਵੈ-ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਿਟ ਦੇ ਪ੍ਰਵਾਨਗੀ ਪੱਤਰ ਵੰਡੇ

ਜਲੰਧਰ, (ਸੰਜੇ ਸ਼ਰਮਾ)- ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਸ਼ੁੱਕਰਵਾਰ ਨੂੰ 43 ਸਵੈ-ਸਹਾਇਤਾ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਟ ਦੇ ਪ੍ਰਵਾਨਗੀ ਪੱਤਰ ਵੰਡੇ, ਜੋ ਕਿ ਹੁਣ ਇੱਕ ਲੱਖ ਰੁਪਏ ਦੀ ਕ੍ਰੈਡਿਟ ਲਿਮਿਟ ਦਾ ਲਾਭ ਲੈ ਸਕਦੇ ਹਨ।
ਅੱਜ ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਲਾਭਪਾਤਰੀਆਂ ਨੂੰ ਸੰਬੋਧਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਹ ਵਿੱਤੀ ਸਹਾਇਤਾ ਸਵੈ-ਸਹਾਇਤਾ ਸਮੂਹਾਂ ਦੀ ਮਾਲੀ ਸਥਿਤੀ ਨੂੰ ਹੋਰ ਮਜ਼ਬੂਤ ਕਰੇਗੀ ਅਤੇ ਜ਼ਿਲ੍ਹੇ ਵਿੱਚ ਸਵੈ-ਰੋਜ਼ਗਾਰ ਮੁਹਿੰਮ ਨੂੰ ਹੁਲਾਰਾ ਦੇਵੇਗੀ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ 1200 ਤੋਂ ਵੱਧ ਸਵੈ-ਸਹਾਇਤਾ ਗਰੁੱਪ ਸਰਗਰਮ ਹਨ, ਜਿਨ੍ਹਾਂ ਰਾਹੀਂ 10,000 ਦੇ ਕਰੀਬ ਔਰਤਾਂ ਇਸ ਮਿਸ਼ਨ ਨਾਲ ਜੁੜੀਆਂ ਹੋਈਆਂ ਹਨ ਅਤੇ ਸਵੈ-ਰੋਜ਼ਗਾਰ ਸਹੂਲਤਾਂ ਦਾ ਲਾਭ ਪ੍ਰਾਪਤ ਕਰ ਰਹੀਆਂ ਹਨ।
ਸ਼੍ਰੀ ਸਾਰੰਗਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬੇਰੋਜ਼ਗਾਰਾਂ ਨੂੰ ਰੋਜ਼ਗਾਰ ਦੇ ਭਰਪੂਰ ਮੌਕੇ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਸਵੈ-ਰੋਜ਼ਗਾਰ ਦੇ ਮੌਕੇ ਪੈਦਾ ਕਰਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕੈਸ਼ ਕ੍ਰੈਡਿਟ ਲਿਮਟ ਇਨ੍ਹਾਂ ਸਮੂਹਾਂ ਦੇ ਮਨੋਬਲ ਵਧਾਏਗੀ ਅਤੇ ਉਨ੍ਹਾਂ ਨੂੰ ਆਪਣੇ ਵਿੱਤੀ ਟੀਚਿਆਂ ਦੀ ਪ੍ਰਾਪਤੀ ਦੇ ਮਾਮਲੇ ਵਿੱਚ ਸਵੈ-ਨਿਰਭਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਅਦਾ ਕਰੇਗੀ। ਡਿਪਟੀ ਕਮਿਸ਼ਨਰ ਨੇ ਵਿੱਤੀ ਸੰਸਥਾਵਾਂ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ, ਜਿਨ੍ਹਾਂ ਵੱਲੋਂ ਇਨ੍ਹਾਂ ਸਮੂਹਾਂ ਨੂੰ ਕੈਸ਼ ਕ੍ਰੈਡਿਟ ਲਿਮਿਟ ਪ੍ਰਦਾਨ ਕਰਨ ਦੇ ਕੇਸਾਂ ਨੂੰ ਪ੍ਰਵਾਨਗੀ ਦਿੱਤੀ ਗਈ।
ਲਾਭਪਾਤਰੀ ਗਰੁੱਪਾਂ ਵਿੱਚ ਪ੍ਰਵਾਨਗੀ ਪੱਤਰਾਂ ਦੀ ਵੰਡ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਕਈ ਸਕੀਮਾਂ ਚਲਾਈਆਂ ਗਈਆਂ ਹਨ ਅਤੇ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਲਾਭ ਲੈਣ ਲਈ ਅੱਗੇ ਆਉਣਾ ਚਾਹੀਦਾ ਹੈ। ਉਨ੍ਹਾਂ ਸਵੈ-ਸਹਾਇਤਾ ਸਮੂਹਾਂ ਨਾਲ ਜੁੜੀਆਂ ਅਤੇ ਸਵੈ-ਰੋਜ਼ਗਾਰ ਪ੍ਰੋਗਰਾਮਾਂ ਰਾਹੀਂ ਆਪਣੀ ਰੋਜ਼ੀ-ਰੋਟੀ ਕਮਾ ਰਹੀਆਂ ਔਰਤਾਂ ਦੀ ਵੀ ਸ਼ਲਾਘਾ ਕੀਤੀ। ਉਨ੍ਹਾਂ ਅੱਗੇ ਦੱਸਿਆ ਕਿ ਇਨ੍ਹਾਂ ਗਰੁੱਪਾਂ ਦੇ ਗਠਨ ਦਾ ਉਦੇਸ਼ ਔਰਤਾਂ ਨੂੰ ਆਤਮ-ਨਿਰਭਰ ਬਣਾ ਕੇ ਉਨ੍ਹਾਂ ਦਾ ਸਸ਼ਕਤੀਕਰਨ ਕਰਨਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਜ) ਵਰਿੰਦਰਪਾਲ ਸਿੰਘ ਬਾਜਵਾ, ਲੀਡ ਜ਼ਿਲ੍ਹਾ ਮੈਨੇਜਰ (ਐਲ.ਡੀ.ਐਮ.) ਐਮ.ਐਸ. ਮੋਤੀ, ਡੀ.ਪੀ.ਐਮ. ਸੁਖਵੰਤ ਕੌਰ, ਡੀ.ਐਫ.ਐਮ. (ਐਫ.ਆਈ.) ਕੋਮਲ ਕਸ਼ਯਪ, ਅਕਾਊਂਟੈਂਟ ਵਿਕਾਸ ਬਖਸ਼ੀ ਅਤੇ ਵੱਖ-ਵੱਖ ਬੈਂਕਿੰਗ ਸੰਸਥਾਵਾਂ ਦੇ ਨੁਮਾਇੰਦੇ ਵੀ ਮੌਜੂਦ ਸਨ।