Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਭਗਵੰਤ ਮਾਨ ਨੇ ਅੱਜ ਸਿੰਘਾਂਵਾਲਾ ਟੋਲ ਪਲਾਜ਼ਾ ਕਰਵਾਇਆ ਬੰਦ,ਲੋਕਾਂ ਨੂੰ ਵੱਡੀ ਰਾਹਤ!

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਲੋਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ ਹੈ। ਭਗਵੰਤ ਮਾਨ ਨੇ ਅੱਜ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਸਿੰਘਾਂਵਾਲਾ ਟੋਲ ਪਲਾਜ਼ਾ 10ਵਾਂ ਟੋਲ ਪਲਾਜ਼ਾ ਹੈ ਜੋ ਪੰਜਾਬ ਸਰਕਾਰ ਨੇ ਬੰਦ ਕਰਵਾਇਆ ਹੈ।

ਦੱਸਣਯੋਗ ਹੈ ਕਿ ਬੀਤੇ ਦਿਨੀ ਮੁੱਖ ਮੰਤਰੀ ਨੇ ਟਵੀਟ ਕਰਕੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਨ ਬਾਰੇ ਐਲਾਨ ਕੀਤਾ ਸੀ । ਉਨ੍ਹਾਂ ਨੇ ਲਿਖਿਆ ਸੀ ਕਿ ਸੂਬੇ ਦੀਆਂ ਕਈ ਵੱਡੀਆਂ ਸੜਕਾਂ ‘ਤੇ ਟੋਲ ਪਲਾਜ਼ੇ ਬਣਾਏ ਗਏ ਹਨ। ਜਿਸ ਕਾਰਨ ਲੋਕਾਂ ਨੂੰ ਨਿੱਤ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ।ਕਈ ਥਾਵਾਂ ‘ਤੇ ਇਸ ਦੇ ਖਿਲਾਫ਼ ਪ੍ਰਦਰਸ਼ਨ ਵੀ ਹੋਏ ਹਨ। ਇਸ ਤੋਂ ਬਾਅਦ ਸੂਬਾ ਸਰਕਾਰ ਨੇ ਟੋਲ ਪਲਾਜ਼ਾ ਹਟਾਉਣ ਦਾ ਕੰਮ ਸ਼ੁਰੂ ਕੀਤਾ ਅਤੇ ਅੱਜ ਪੰਜਾਬ ਸਰਕਾਰ ਵੱਲੋਂ ਸਿੰਘਾਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਗਿਆ ਹੈ।

ਪੰਜਾਬ ਸਰਕਾਰ ਨੇ ਅੱਜ ਮੋਗਾ-ਕੋਟਕਪੂਰਾ ਰੋਡ ‘ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਵਾ ਦਿੱਤਾ ਹੈ। ਇਹ ਦਸਵਾਂ ਟੋਲ ਪਲਾਜ਼ਾ ਹੈ, ਜਿਸ ਨੂੰ ਪੰਜਾਬ ਸਰਕਾਰ ਨੇ ਬੰਦ ਕਰ ਦਿੱਤਾ ਹੈ। ਇਸ ਟੋਲ ਪਲਾਜ਼ਾ ਦੇ ਬੰਦ ਹੋਣ ਨਾਲ ਲੋਕਾਂ ਨੂੰ ਰੋਜ਼ਾਨਾ 4.50 ਲੱਖ ਰੁਪਏ ਦੀ ਬੱਚਤ ਹੋਵੇਗੀ। ਇਸ ਸਬੰਧੀ ਹਲਕਾ ਵਿਧਾਇਕ ਨੇ ਵੀ ਸੋਸ਼ਲ ਮੀਡੀਆ ‘ਤੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ ਨੇ ਟੋਲ ਪਲਾਜ਼ਾ ਪਹਿਲਾਂ 21 ਜੁਲਾਈ ਨੂੰ ਬੰਦ ਕਰਨਾ ਸੀ ਪਰ ਸਰਕਾਰ ਨੇ ਇਸ ਨੂੰ ਸਮੇਂ ਤੋਂ ਪਹਿਲਾਂ ਹੀ ਬੰਦ ਕਰਵਾ ਦਿੱਤਾ ਹੈ।