Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਪਠਾਨਕੋਟ ‘ਚ ਹਾਈ ਅਲਰਟ, ਸੁਰੱਖਿਆ ਲਈ ਸ਼ਹਿਰ ਨੂੰ ਕੀਤਾ ਗਿਆ ਸੀਲ

ਪਠਾਨਕੋਟ ਪੁਲਿਸ ਵੱਲੋਂ ਸ਼ਹਿਰ ਸੀਲਿੰਗ ਅਭਿਆਨ ਤਹਿਤ ਸਵੇਰੇ 4:00 ਵਜੇ ਤੋਂ ਸਵੇਰੇ 6:00 ਵਜੇ ਤੱਕ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਪੂਰੇ ਸ਼ਹਿਰ ਨੂੰ ਸੀਲ ਕੀਤਾ ਗਿਆ। 2 ਐਸ.ਪੀ., 5 ਡੀ.ਐਸ.ਪੀ., 6 ਗਜ਼ਟਿਡ ਅਫ਼ਸਰ, ਪੰਜ ਐਸ.ਐਚ.ਓਜ਼, 200 ਪੁਲਿਸ ਮੁਲਾਜ਼ਮਾਂ ਵੱਲੋਂ ਹਰ ਆਉਣ ਜਾਣ ਵਾਲੇ ਦੀ ਚੈਕਿੰਗ ਕੀਤੀ ਗਈ। ਪੈਦਲ ਚੱਲਣ ਵਾਲਿਆਂ ਤੋਂ ਲੈ ਕੇ ਵਾਹਨਾਂ ਵਿੱਚ ਬੈਠੇ ਲੋਕਾਂ ਤੱਕ ਵੀ ਚੈਕਿੰਗ ਕੀਤੀ ਗਈ।

ਪਠਾਨਕੋਟ ਜੋ ਕਿ ਸਰਹੱਦੀ ਇਲਾਕਾ ਹੈ, ਇੱਕ ਪਾਸੇ ਜੰਮੂ-ਕਸ਼ਮੀਰ, ਦੂਜੇ ਪਾਸੇ ਭਾਰਤ-ਪਾਕਿ ਸਰਹੱਦ ਹੈ, ਜਿਸ ਦੀ ਸੁਰੱਖਿਆ ਦੇ ਮੱਦੇਨਜ਼ਰ ਪਠਾਨਕੋਟ ਪੁਲਿਸ ਵੱਲੋਂ ਸਮੇਂ-ਸਮੇਂ ‘ਤੇ ਲਗਾਤਾਰ ਸਰਚ ਅਭਿਆਨ ਚਲਾਇਆ ਜਾਂਦਾ ਹੈ ਜਿਸ ਦੇ ਚਲਦਿਆਂ ਅੱਜ ਪਠਾਨਕੋਟ ਪੁਲਿਸ ਵੱਲੋਂ ਪੂਰੇ ਪਠਾਨਕੋਟ ਸ਼ਹਿਰ ਨੂੰ ਸੀਲ ਕਰਕੇ ਪੁਲਿਸ ਛਾਉਣੀ ਵਿੱਚ ਤਬਦੀਲ ਕਰ ਦਿੱਤਾ ਗਿਆ।

ਸਵੇਰੇ 4:00 ਵਜੇ ਤੋਂ ਸਵੇਰੇ 6:00 ਵਜੇ ਤੱਕ ਚੈਕਿੰਗ ਅਭਿਆਨ ਚਲਾਇਆ ਗਿਆ, ਜਿਸ ਵਿੱਚ 2 ਐਸ.ਪੀ., 5 ਡੀ.ਐਸ.ਪੀ. , ਐਸ.ਐਸ.ਪੀ ਪਠਾਨਕੋਟ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪੂਰੇ ਸ਼ਹਿਰ ਵਿੱਚ 6 ਗਜ਼ਟਿਡ ਅਧਿਕਾਰੀ, 5 ਐਸ.ਐਚ.ਓਜ਼ ਤਾਇਨਾਤ ਕੀਤੇ ਗਏ ਸਨ ਅਤੇ 200 ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਗਏ ਸਨ, ਜਿਨ੍ਹਾਂ ਵੱਲੋਂ ਸ਼ਹਿਰ ਵਿੱਚ ਦਾਖਲ ਹੋਣ ਵਾਲੇ ਹਰ ਵਾਹਨ ਦੀ ਚੈਕਿੰਗ ਕੀਤੀ ਗਈ, ਇੰਨਾ ਹੀ ਨਹੀਂ ਪੈਦਲ ਚੱਲਣ ਵਾਲੇ ਲੋਕਾਂ ਅਤੇ ਅੰਦਰ ਬੈਠੇ ਲੋਕਾਂ ਦੇ ਸਮਾਨ ਦੀ ਵੀ ਚੈਕਿੰਗ ਕੀਤੀ ਗਈ। ਵੱਖ-ਵੱਖ ਵਾਹਨਾਂ ਦੀ ਚੈਕਿੰਗ ਵੀ ਕੀਤੀ ਗਈ ਤਾਂ ਜੋ ਕੋਈ ਵੀ ਸ਼ਰਾਰਤੀ ਅਨਸਰ ਸ਼ਹਿਰ ਦੇ ਅੰਦਰਲੇ ਹਿੱਸੇ ਵਿੱਚ ਕਿਸੇ ਵਾਰਦਾਤ ਨੂੰ ਅੰਜਾਮ ਨਾ ਦੇ ਸਕੇ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡੀ.ਐਸ.ਪੀ ਸਿਟੀ ਨੇ ਦੱਸਿਆ ਕਿ ਆਪਰੇਸ਼ਨ ਸਿਟੀ ਸੀਲ ਤਹਿਤ ਪੂਰੇ ਸ਼ਹਿਰ ਨੂੰ ਸੀਲ ਕਰ ਦਿੱਤਾ ਗਿਆ ਹੈ, ਜਿਸ ਤਹਿਤ 200 ਜਵਾਨ ਤਾਇਨਾਤ ਕੀਤੇ ਗਏ ਹਨ। ਰਾਤ ਸਮੇਂ ਹਾਈਵੇਅ ’ਤੇ ਨਾਕਾਬੰਦੀ ਕਰਕੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਹੈ। ਫੌਜ, ਸੀਆਰਪੀਐਫ ਅਤੇ ਪੁਲਿਸ ਕਰਮਚਾਰੀ ਹਾਈ ਅਲਰਟ ‘ਤੇ ਹਨ। ਅਮਰਨਾਥ ਯਾਤਰਾ ‘ਚ ਸ਼ਾਮਲ ਹੋਣ ਵਾਲੇ ਸ਼ਰਧਾਲੂਆਂ ਦੀ ਸੁਰੱਖਿਆ ਲਈ ਪਠਾਨਕੋਟ ‘ਚ 1500 ਜਵਾਨ ਤਾਇਨਾਤ ਹਨ।