Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਐਨ.ਆਰ.ਆਈਜ਼ ਵੱਲੋਂ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ’ਚ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਕੀਤੀ ਸ਼ਲਾਘਾ

ਜਲੰਧਰ, ਲੜਕੀਆਂ ਨੂੰ ਉਚੇਰੀ ਸਿੱਖਿਆ ਵਿੱਚ ਮਦਦ ਕਰਨ ਦੇ ਉਦੇਸ਼ ਨਾਲ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਅੱਜ ਪ੍ਰਵਾਸੀ ਭਾਰਤੀ ਪ੍ਰਮੋਦ ਮਹਿੰਦੀਰੱਤਾ ਦੇ ਸਹਿਯੋਗ ਨਾਲ ਜ਼ਿਲ੍ਹੇ ਦੀਆਂ 10ਵੀਂ ਅਤੇ 12ਵੀਂ ਜਮਾਤ ਵਿੱਚ ਪੜ੍ਹਦੀਆਂ ਵਿਦਿਆਰਥਣਾਂ ਨੂੰ ਵਿੱਤੀ ਸਹਾਇਤਾ ਰਾਸ਼ੀ ਪ੍ਰਦਾਨ ਕਰਨ ਦੀ ਸ਼ੁਰੂਆਤ ਕਰਦਿਆਂ ਹੋਰਨਾਂ ਨੂੰ ਵੀ ਅਜਿਹੇ ਨੇਕ ਉਪਰਾਲੇ ਕਰਨ ਦਾ ਸੱਦਾ ਦਿੱਤਾ।
ਪ੍ਰਵਾਸੀ ਭਾਰਤੀ ਪ੍ਰਮੋਦ ਮਹਿੰਦੀਰੱਤਾ ਦੇ ਭਰਾ ਰਵਿੰਦਰ ਮਹਿੰਦੀਰੱਤਾ ਤੇ ਸਹਿਯੋਗੀ ਮਦਦ ਲਾਲ ਸਮੇਤ ਇਸ ਨੇਕ ਕਾਰਜ ਦਾ ਆਗਾਜ਼ ਕਰਦਿਆਂ ਸੰਸਦ ਮੈਂਬਰ ਨੇ ਦੱਸਿਆ ਕਿ 6000 ਵਿਦਿਆਰਥਣਾਂ ਨੂੰ ਇਹ ਵਿੱਤੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ, ਜਿਸ ਦਾ ਸ਼ੁਭ ਆਰੰਭ ਅੱਜ ਬਸਤੀ ਦਾਨਿਸ਼ਮੰਦਾਂ ਤੋਂ ਵਿਦਿਆਰਥਣਾਂ ਨੂੰ ਇਹ ਰਾਸ਼ੀ ਪ੍ਰਦਾਨ ਕਰਕੇ ਕੀਤਾ ਗਿਆ ਹੈ। ਆਸਟਰੀਆ ਨਾਲ ਸਬੰਧਤ ਐਨ.ਆਰ.ਆਈ. ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਇਹ ਕਦਮ ਹੋਰਨਾਂ ਲਈ ਰਾਹ ਦਸੇਰਾ ਸਾਬਿਤ ਹੋਵੇਗਾ।
ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਵਿੱਚ ਪ੍ਰਵਾਸੀ ਭਾਰਤੀਆਂ ਵੱਲੋਂ ਪਾਏ ਜਾ ਰਹੇ ਵੱਡਮੁੱਲੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਮੈਂਬਰ ਪਾਰਲੀਮੈਂਟ ਨੇ ਕਿਹਾ ਕਿ ਪ੍ਰਵਾਸੀ ਭਾਰਤੀਆਂ ਖਾਸ ਕਰ ਪਿੰਡਾਂ ਵਿੱਚ ਐਨ.ਆਰ.ਆਈਜ਼ ਵੱਲੋਂ ਸਿੱਖਿਆ ਸਬੰਧੀ ਬੁਨਿਆਦੀ ਢਾਂਚਾ ਸਿਰਜਣ ਲਈ ਕੀਤੇ ਜਾ ਰਹੇ ਯਤਨ ਸ਼ਲਾਘਾਯੋਗ ਹਨ। ਉਨ੍ਹਾਂ ਕਿਹਾ ਕਿ ਐਨ.ਆਰ.ਆਈਜ਼ ਦਾ ਸਹਿਯੋਗ ਯਕੀਨੀ ਤੌਰ ’ਤੇ ਸਿੱਖਿਆ ਦੇ ਖੇਤਰ ਵਿੱਚ ਵੱਡੀਆਂ ਤਬਦੀਲੀਆਂ ਲਿਆਉਣ ਵਿੱਚ ਲਾਹੇਵੰਦ ਸਾਬਿਤ ਹੋਵੇਗਾ। ਇਸ ਉਪਰਾਲੇ ਲਈ ਮਹਿੰਦੀਰੱਤਾ ਪਰਿਵਾਰ ਦਾ ਧੰਨਵਾਦ ਕਰਦਿਆਂ ਉਨ੍ਹਾਂ ਹੋਰਨਾਂ ਪ੍ਰਵਾਸੀ ਭਾਰਤੀਆਂ, ਗੈਰ ਸਰਕਾਰੀ ਸੰਗਠਨਾਂ ਅਤੇ ਦਾਨੀ ਸੱਜਣਾਂ ਨੂੰ ਵੀ ਅਜਿਹੇ ਨੇਕ ਕਾਰਜਾਂ ਵਿੱਚ ਯੋਗਦਾਨ ਪਾਉਣ ਦਾ ਸੱਦਾ ਦਿੱਤਾ।