Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਲੁਧਿਆਣਾ ਵਿੱਚ ਹੋਇਆ ਟ੍ਰਿਪਲ ਮਡਰ , ਇੱਕੋ ਘਰ ‘ਚ ਤਿੰਨ ਬਜ਼ੁਰਗਾਂ ਦਾ ਕਤਲ

ਪੰਜਾਬ ਵਿੱਚ ਕਤਲ ਅਤੇ ਚੋਰੀ ਦੀਆਂ ਵਾਰਦਾਤਾਂ ਵੱਧ ਰਹੀਆਂ ਹਨ। ਅਜਿਹਾ ਇੱਕ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿਸ ਵਿੱਚ ਸਲੇਮ ਟਾਬਰੀ ‘ਚ ਇੱਕ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਘਰ ਵਿੱਚ ਲਾਸ਼ ਬਰਾਮਦ ਹੋਈ ਹੈ। ਘਟਨਾ ਦਾ ਪਤਾ ਉਸ ਸਮੇਂ ਲੱਗਾ ਜਦੋਂ ਦੁੱਧ ਵਾਲਾ ਉਨ੍ਹਾਂ ਦੇ ਘਰ ਆਇਆ। ਇਸ ਦੌਰਾਨ ਦੁੱਧ ਲੈਣ ਲਈ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ ਤੇ ਸ਼ੱਕ ਪੈਣ ‘ਤੇ ਉਸ ਨੇ ਗੁਆਂਢੀਆਂ ਨੂੰ ਇਸ ਦੀ ਸੂਚਨਾ ਦਿੱਤੀ ਜਿਸ ਤੋਂ ਬਾਅਦ ਦਰਵਾਜ਼ਾ ਤੋੜਿਆ ਗਿਆ ਤਾਂ ਅੰਦਰ ਤਿੰਨ ਲਾਸ਼ਾਂ ਪਈਆਂ ਮਿਲੀਆਂ ਸਨ ਜਿਸ ‘ਚ 2 ਬੈੱਡ ‘ਤੇ ਅਤੇ ਇੱਕ ਕਮਰੇ ‘ਚ ਹੇਠਾਂ ਫਰਸ਼ ‘ਤੇ ਪਈ ਹੋਈ ਸੀ।ਮ੍ਰਿਤਕਾਂ ਦੀ ਪਛਾਣ ਚਮਨ ਲਾਲ ਉਮਰ 72 ਸਾਲ ਜਦੋਂ ਕਿ ਉਸਦੀ ਪਤਨੀ ਦਾ ਨਾਮ ਸੁਰਿੰਦਰ ਕੌਰ ਉਮਰ 70 ਸਾਲ ਦੇ ਕਰੀਬ, ਜਦੋਂ ਕਿ ਉਨ੍ਹਾਂ ਦੀ ਮਾਤਾ ਬਚਨ ਕੌਰ ਉਮਰ 90 ਸਾਲ ਤੋਂ ਵਧੇਰੇ ਦੱਸੀ ਜਾ ਰਹੀ ਹੈ, ਤਿੰਨੇ ਹੀ ਮ੍ਰਿਤਕ ਹਾਲਤ ਵਿੱਚ ਘਰ ‘ਚੋਂ ਬਰਾਮਦ ਹੋਏ। ਉਹਨਾਂ ਦੇ ਬੱਚੇ ਵਿਦੇਸ਼ ਵਿੱਚ ਰਹਿੰਦੇ ਹਨ। ਗੁਆਂਢੀਆਂ ਦਾ ਕਹਿਣਾ ਹੈ ਕਿ ਕੱਲ੍ਹ ਪੂਰਾ ਦਿਨ ਪਰਿਵਾਰ ਦੇ ਤਿੰਨੇ ਮੈਂਬਰ ਘਰੋਂ ਬਾਹਰ ਨਹੀਂ ਆਏ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਇਹ ਕਤਲ 5 ਜੁਲਾਈ ਦੀ ਸ਼ਾਮ ਨੂੰ ਹੋਇਆ ਹੈ। ਸ਼ੱਕ ਹੈ ਕਿ ਕਤਲ ਗਲਾ ਘੁੱਟ ਕੇ ਕੀਤਾ ਗਿਆ ਹੈ। ਇਸ ਤੋਂ ਇਲਾਵਾ ਮ੍ਰਿਤਕਾਂ ਦੀਆਂ ਲਾਸ਼ਾਂ ‘ਤੇ ਚਾਕੂ ਦੇ ਨਿਸ਼ਾਨ ਵੀ ਮਿਲੇ ਹਨ। ਇਹ ਵੀ ਮੰਨਿਆ ਜਾ ਰਿਹਾ ਹੈ ਕਿ ਇਸ ਕਤਲ ਵਿੱਚ ਕਿਸੇ ਜਾਣਕਾਰ ਦਾ ਹੱਥ ਹੋ ਸਕਦਾ ਹੈ।

ਉਨ੍ਹਾਂ ਨੇ ਦੱਸਿਆ ਕਿ ਘਰ ਦੇ ਅੰਦਰਲੇ ਸਾਰੇ ਤਾਲੇ ਬੰਦ ਸਨ। ਬਾਹਰ ਜਾਣ ਦਾ ਕੋਈ ਰਸਤਾ ਨਹੀਂ ਹੈ, ਇਸ ਲਈ ਇਹ ਸਮਝ ਨਹੀਂ ਆ ਰਿਹਾ ਕਿ ਕਾਤਲ ਅੰਦਰ ਕਿਵੇਂ ਗਿਆ? ਇਸ ਤੋਂ ਇਲਾਵਾ ਘਰ ਦੇ ਅੰਦਰ ਪਿਆ ਗੈਸ ਸਿਲੰਡਰ ਵੀ ਖੁੱਲ੍ਹਾ ਪਿਆ ਸੀ।ਥਾਣਾ ਸਲੇਮਟਾਬਰੀ ਦੇ ਐਸਐਚਓ ਨੇ ਦੱਸਿਆ ਕਿ ਪੁਲਿਸ ਮੌਕੇ ਦੀ ਜਾਂਚ ਕਰ ਰਹੀ ਹੈ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਦੀ ਸਕੈਨਿੰਗ ਕੀਤੀ ਜਾ ਰਹੀ ਹੈ। ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜਿਆ ਜਾ ਰਿਹਾ ਹੈ। ਕਤਲ ਦਾ ਕਾਰਨ ਕੀ ਹੈ, ਇਸ ਦੀ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ।