Business Khas

Latest news
ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ ਭਾਰਤੀ ਕ੍ਰਿਕਟ ਵਿੱਚ ਇਸ ਵੇਲੇ 15 ਸਾਲਾ ਨੌਜਵਾਨ ਖਿਡਾਰੀ ਵੈਭਵ ਸੂਰਿਆਵੰਸ਼ੀ ਆਉਣ ਵਾਲੇ ਚੋਣਾਂ ਸਬੰਧ ’ਚ ਅਕਾਲੀ ਵਰਕਰ ਇਕੱਠ ਦੌਰਾਨ ਵਿਸ਼ੇਸ਼ ਮੀਟਿੰਗ ’ਚ ਅਹਿਮ मजदूरों को 5 किलोग्राम के एफ.टी.एल. एल.पी.जी. सिलेंडर उपलब्ध करवाए गए

ਅਮਰਨਾਥ ਯਾਤਰਾ ਨੂੰ ਤੀਜੇ ਦਿਨ ਵੀ ਕੀਤਾ ਬੰਦ

ਜੰਮੂ-ਕਸ਼ਮੀਰ ‘ਚ ਪਿਛਲੇ 24 ਘੰਟਿਆਂ ਤੋਂ ਖਰਾਬ ਮੌਸਮ ਕਾਰਨ ਅਮਰਨਾਥ ਯਾਤਰਾ ਨੂੰ ਇਕ ਵਾਰ ਫਿਰ ਰੋਕ ਦਿੱਤਾ ਗਿਆ ਹੈ। ਅੱਜ ਤੀਜਾ ਦਿਨ ਹੈ, ਅਮਰਨਾਥ ਯਾਤਰਾ ਦਾ ਜੱਥਾ ਜੰਮੂ ਤੋਂ ਬਾਲਟਾਲ ਅਤੇ ਪਹਿਲਗਾਮ ਲਈ ਰਵਾਨਾ ਨਹੀਂ ਹੋਇਆ ਹੈ। ਹਰ ਪਾਸੇ ਤੋਂ ਯਾਤਰੀਆਂ ਦਾ ਭਾਰੀ ਇਕੱਠ ਜੰਮੂ ਪਹੁੰਚਿਆ ਹੈ ਅਤੇ ਜਿਨ੍ਹਾਂ ਨੂੰ ਪ੍ਰਸ਼ਾਸਨ ਵੱਲੋਂ ਜੰਮੂ ‘ਚ ਬਣਾਏ ਗਏ ਵੱਖ-ਵੱਖ ਯਾਤਰੀ ਨਿਵਾਸਾਂ ‘ਚ ਤਬਦੀਲ ਕਰ ਦਿੱਤਾ ਗਿਆ ਹੈ।

ਇਸ ਦੇ ਨਾਲ ਹੀ ਬਾਲਟਾਲ ਅਤੇ ਪਹਿਲਗਾਮ ਯਾਤਰਾ ਮਾਰਗ ‘ਤੇ ਬਾਰਸ਼ ਕਾਰਨ ਕਈ ਥਾਵਾਂ ‘ਤੇ ਸਪੰਰਕ ਟੁੱਟ ਗਿਆ ਹੈ ਜਿਸ ਕਾਰਨ ਬਾਲਟਾਲ ਅਤੇ ਪਹਿਲਗਾਮ ‘ਚ ਟ੍ਰੈਫਿਕ ‘ਚ ਫਸੇ ਯਾਤਰੀ ਵੀ ਬਾਬਾ ਬਰਫਾਨੀ ਦੇ ਦਰਸ਼ਨ ਨਹੀਂ ਕਰ ਸਕੇ ਹਨ। ਲਗਾਤਾਰ ਮੀਂਹ ਅਤੇ ਜ਼ਮੀਨ ਖਿਸਕਣ ਕਾਰਨ ਅਮਰਨਾਥ ਯਾਤਰਾ ਅੱਜ ਲਈ ਵੀ ਮੁਲਤਵੀ ਕਰ ਦਿੱਤੀ ਗਈ ਹੈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਵੀ ਖਰਾਬ ਮੌਸਮ ਕਾਰਨ ਯਾਤਰਾ ਰੋਕ ਦਿੱਤੀ ਗਈ ਸੀ। ਰਾਮਬਨ ‘ਚ ਲਗਭਗ 6000 ਅਮਰਨਾਥ ਯਾਤਰੀ ਫਸੇ ਹੋਏ ਹਨ। ਜੰਮੂ-ਸ੍ਰੀਨਗਰ ਰਾਸ਼ਟਰੀ ਮਾਰਗ ਬੰਦ ਹੋਣ ਕਾਰਨ ਊਧਮਪੁਰ ‘ਚ ਵਾਹਨਾਂ ਦੀ ਲੰਬੀ ਕਤਾਰ ਲੱਗ ਗਈ ਹੈ। ਰਾਮਬਨ ਦੇ ਡਿਪਟੀ ਕਮਿਸ਼ਨਰ ਮੁਸਰਤ ਇਸਲਾਮ ਨੇ ਕਿਹਾ ਕਿ ਸਾਡੇ ਕੋਲ ‘ਯਾਤਰੀ ਨਿਵਾਸ’ ਵਿੱਚ ਸ਼ਰਧਾਲੂਆਂ ਲਈ ਸਾਰੀਆਂ ਸਹੂਲਤਾਂ ਉਪਲਬਧ ਹਨ। ਅਸੀਂ ਇਹ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕ ਰਹੇ ਹਾਂ ਕਿ ਸ਼ਰਧਾਲੂਆਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਕੇਂਦਰੀ ਮੰਤਰੀ ਜਤਿੰਦਰ ਸਿੰਘ ਨੇ ਸ਼ਰਧਾਲੂਆਂ ਨੂੰ ਭਰੋਸਾ ਦਿਵਾਇਆ ਕਿ ਸੀਨੀਅਰ ਅਧਿਕਾਰੀ ਸਥਿਤੀ ‘ਤੇ ਨਜ਼ਰ ਰੱਖ ਰਹੇ ਹਨ ਅਤੇ ਸ਼ਰਧਾਲੂਆਂ ਨੂੰ ਸਮੇਂ-ਸਮੇਂ ‘ਤੇ ਅਧਿਕਾਰੀਆਂ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।ਦਰਅਸਲ ਬੀਤੇ ਦਿਨ ਤੋਂ ਜੰਮੂ-ਕਸ਼ਮੀਰ ਦੇ ਵੱਖ-ਵੱਖ ਹਿੱਸਿਆਂ ‘ਚ ਲਗਾਤਾਰ ਬਾਰਿਸ਼ ਹੋ ਰਹੀ ਹੈ। ਕੱਲ੍ਹ ਬਾਰਿਸ਼ ਕਾਰਨ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇਅ ਦੇ ਰਾਮਬਨ ਨੇੜੇ ਪੰਥਿਆਲ ਇਲਾਕੇ ‘ਚ ਹਾਈਵੇਅ ਰੋਡ ਦਾ ਵੱਡਾ ਹਿੱਸਾ ਮੀਂਹ ਦੇ ਪਾਣੀ ‘ਚ ਵਹਿ ਗਿਆ, ਜਿਸ ਤੋਂ ਬਾਅਦ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇਅ ਬੰਦ ਕਰਨਾ ਪਿਆ। ਅੱਜ ਵੀ ਜੰਮੂ ਸ਼੍ਰੀਨਗਰ ਨੈਸ਼ਨਲ ਹਾਈਵੇਅ ਪੂਰੀ ਤਰ੍ਹਾਂ ਬੰਦ ਹੈ, ਜਿਸ ਕਾਰਨ ਕਿਸੇ ਵੀ ਵਾਹਨ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ।

ਜੰਮੂ-ਕਸ਼ਮੀਰ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ ਦੀ ਚਿਤਾਵਨੀ ਦਿੱਤੀ ਗਈ ਹੈ, ਇਸ ਦੇ ਨਾਲ ਹੀ ਪ੍ਰਸ਼ਾਸਨ ਨੇ ਲੋਕਾਂ ਨੂੰ ਨਦੀ ਵਾਲੇ ਇਲਾਕਿਆਂ ਤੋਂ ਦੂਰ ਰਹਿਣ ਲਈ ਕਿਹਾ ਹੈ, ਜਿੱਥੇ ਪਾਣੀ ਦਾ ਪੱਧਰ ਵੱਧ ਰਿਹਾ ਹੈ। ਲਗਾਤਾਰ ਇਸ ਸਮੇਂ ਅਮਰਨਾਥ ਯਾਤਰਾ ਲਈ ਆਏ ਸ਼ਰਧਾਲੂ ਜੰਮੂ ‘ਚ ਹੀ ਯਾਤਰਾ ਸ਼ੁਰੂ ਹੋਣ ਦਾ ਇੰਤਜ਼ਾਰ ਕਰ ਰਹੇ ਹਨ। ਵੱਖ-ਵੱਖ ਥਾਵਾਂ ‘ਤੇ ਲੰਗਰ ਦਾ ਪ੍ਰਬੰਧ ਕੀਤਾ ਗਿਆ ਹੈ, ਜਿੱਥੇ ਸਵੇਰ ਦੀ ਚਾਹ ਤੋਂ ਲੈ ਕੇ ਰਾਤ ਦੇ ਖਾਣੇ ਤੱਕ ਦਾ ਪ੍ਰਬੰਧ ਕੀਤਾ ਗਿਆ ਹੈ।

ਮੌਸਮ ਨੂੰ ਦੇਖਦੇ ਹੋਏ ਪ੍ਰਸ਼ਾਸਨ ਨੇ ਯਾਤਰਾ ਨੂੰ ਅੱਗੇ ਨਾ ਭੇਜਣ ਦਾ ਫੈਸਲਾ ਕੀਤਾ ਹੈ। ਦਰਅਸਲ, ਪਿਛਲੇ ਸਾਲ ਅਮਰਨਾਥ ਯਾਤਰਾ ਦੌਰਾਨ ਬੱਦਲ ਫਟਣ ਦੀ ਘਟਨਾ ਕਾਰਨ ਕਈ ਸ਼ਰਧਾਲੂਆਂ ਦੀ ਜਾਨ ਚਲੀ ਗਈ ਸੀ, ਅਜਿਹੇ ‘ਚ ਪ੍ਰਸ਼ਾਸਨ ਇਸ ਵਾਰ ਕੋਈ ਜੋਖਮ ਨਹੀਂ ਉਠਾ ਰਿਹਾ ਹੈ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਦੁਰਘਟਨਾ ਤੋਂ ਬਚਿਆ ਜਾ ਸਕਦਾ ਹੈ।