Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

ਰਾਜਪੁਰਾ ਦੀ ਚਿਤਕਾਰਾ ਯੂਨੀਵਰਸਿਟੀ ਦੇ 20 ਸਾਲਾ ਵਿਦਿਆਰਥੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ ਹੋ ਗਈ ਹੈ। ਪੁਲਿਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਹੈ।ਮ੍ਰਿਤਕ ਦੀ ਪਛਾਣ ਹਰੀਸ਼ ਕੁਮਾਰ ਦਰਪਰੇ (20) ਪੁੱਤਰ ਕਿਸ਼ੋਰ ਕੁਮਾਰ ਦਰਪਰੇ, ਵਾਸੀ ਜਬਲਪੁਰ ਮੱਧ ਪ੍ਰਦੇਸ਼ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਐਤਵਾਰ ਦੀ ਸ਼ਾਮ ਨੂੰ ਉਹ ਰਾਤ ਸਮੇਂ ਯੂਨੀਵਰਸਿਟੀ ਵਿੱਚ ਆਏ ਪਾਣੀ ਨੂੰ ਵੇਖ ਕੇ ਘਬਰਾ ਗਿਆ ਅਤੇ ਯੂਨੀਵਰਸਿਟੀ ਦੇ ਗਰਾਊਂਡ ਵਿੱਚ ਡਿੱਗ ਗਿਆ। ਉਸ ਦੇ ਦੋਸਤਾਂ ਅਨੁਸਾਰ ਜਦੋਂ ਉਹ ਹੋਸਟਲ ’ਚ ਨਾ ਪਰਤਿਆ ਉਨ੍ਹਾਂ ਨੇ ਬਾਹਰ ਦੇਖਿਆ ਤੇ ਉਹ ਗਰਾਊਂਡ ਵਿੱਚ ਭਰੇ ਪਾਣੀ ਵਿੱਚ ਡਿੱਗਿਆ ਪਿਆ ਸੀ। ਉਹ ਉਸ ਨੂੰ ਹਸਪਤਾਲ ਲੈ ਕੇ ਗਏ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਯੂਨੀਵਰਸਿਟੀ ਨੇ ਦੱਸਿਆ ਕਿ ਬੀਤੇ ਦਿਨ ਹਰੀਸ਼ ਪੈਰ ਤਿਲਕਣ ਕਾਰਨ ਪਾਣੀ ਵਿੱਚ ਡਿੱਗ ਗਿਆ ਅਤੇ ਡੁੱਬ ਗਿਆ। ਸੂਚਨਾ ਮਿਲਦੇ ਹੀ ਪਰਿਵਾਰਕ ਮੈਂਬਰ ਇੱਥੇ ਪਹੁੰਚ ਗਏ। ਮ੍ਰਿਤਕ ਦੇਹ ਨੂੰ ਮੱਧ ਪ੍ਰਦੇਸ਼ ਲਿਜਾਇਆ ਜਾਵੇਗਾ।