Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਸਤਲੁਜ ‘ਚ ਵਹਿ ਗਿਆ ਫਿਰੋਜ਼ਪੁਰ ਦਾ ਪੁਲ

ਸਤਲੁਜ ‘ਚ ਵਹਿ ਗਿਆ ਫਿਰੋਜ਼ਪੁਰ ਦਾ ਪੁਲ

ਪੰਜਾਬ ਤੇ ਗੁਆਂਢੀ ਸੂਬਿਆਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਇਸ ਵਿਚਾਲੇ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਫਿਰੋਜ਼ਪੁਰ ਦੇ ਸਰਹੱਦੀ ਇਲਾਕੇ ਹਜ਼ਾਰੇ ਵਾਲਾ ਪੁਲ ਸਤਲੁਜ ਦੇ ਪਾਣੀ ਵਿੱਚ ਵਹਿ ਗਿਆ ਜਿਸ ਕਰਕੇ ਹੁਣ 20 ਤੋਂ 22 ਪਿੰਡਾਂ ਦਾ ਫਿਰੋਜ਼ਪੁਰ ਨਾਲੋਂ ਸੰਪਰਕ ਟੁੱਟ ਗਿਆ ਹੈ। ਇਸ ਬਾਰੇ ਅਜੇ ਤੱਕ ਪ੍ਰਸ਼ਾਸਨ ਨੂੰ ਕੋਈ ਜਾਣਕਾਰੀ ਨਹੀਂ ਹੈ ਅਤੇ ਨਾ ਹੀ ਕੋਈ ਅਧਿਕਾਰੀ ਇੱਥੇ ਪਹੁੰਚਿਆ ਹੈ।

ਦਰਅਸਲ ਕਿਹਾ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਸਰਹੱਦ ਨੇੜੇ ਬਣਿਆ ਬੰਨ੍ਹ ਟੁੱਟਣ ਤੋਂ ਬਾਅਦ ਫਿਰੋਜ਼ਪੁਰ ਸਰਹੱਦ ‘ਤੇ ਪਾਣੀ ਭਰ ਗਿਆ ਹੈ। ਫਿਰੋਜ਼ਪੁਰ ਸਰਹੱਦ ਨੇੜੇ ਪੈਂਦੇ ਪਿੰਡਾਂ ਵਿੱਚ ਪਾਣੀ ਦਾਖਲ ਹੋ ਗਿਆ ਹੈ। ਜਿਸ ਕਾਰਨ ਸੈਂਕੜੇ ਏਕੜ ਵਿੱਚ ਬੀਜੀ ਫ਼ਸਲ ਵੀ ਤਬਾਹ ਹੋ ਗਈ ਹੈ। ਫਿਰੋਜ਼ਪੁਰ ‘ਚ ਸਥਿਤੀ ਖਰਾਬ ਹੁੰਦੀ ਜਾ ਰਹੀ ਹੈ, ਇਸ ਸਮੇਂ 60 ਦੇ ਕਰੀਬ ਪਿੰਡ ਪਾਣੀ ‘ਚ ਡੁੱਬੇ ਹੋਏ ਹਨ।ਜ਼ਿਕਰਯੋਗ ਹੈ ਕਿ ਮੌਸਮ ਵਿਭਾਗ ਅਨੁਸਾਰ ਅੱਜ ਪੂਰੇ ਪੰਜਾਬ ਵਿੱਚ ਰੁਕ-ਰੁਕ ਕੇ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਕਾਰਨ ਬਚਾਅ ਕਾਰਜ ਦੀ ਰਫਤਾਰ ‘ਚ ਕਮੀ ਆ ਸਕਦੀ ਹੈ ਪਰ ਇਸ ਬਚਾਅ ਮੁਹਿੰਮ ਦੌਰਾਨ ਕੁਝ ਅਜਿਹੇ ਚਿਹਰੇ ਸਾਹਮਣੇ ਆਏ ਹਨ, ਜੋ ਕਿਸੇ ਹੀਰੋ ਤੋਂ ਘੱਟ ਨਹੀਂ ਹਨ। ਜੇਕਰ ਆਮ ਨਾਲੋਂ ਵੱਧ ਬਾਰਿਸ਼ ਹੁੰਦੀ ਹੈ ਤਾਂ ਪੱਛਮੀ ਮਾਲਵੇ ਵਿੱਚ ਸਮੱਸਿਆ ਪੈਦਾ ਹੋ ਸਕਦੀ ਹੈ। ਹਰ ਕੋਈ ਐਨਡੀਆਰਐਫ, ਐਸਡੀਆਰਐਫ, ਆਰਮੀ, ਬੀਐਸਐਫ ਨੂੰ ਉਨ੍ਹਾਂ ਦੇ ਕੰਮ ਲਈ ਸਲਾਮ ਕਰ ਰਿਹਾ ਹੈ ਪਰ ਇਨ੍ਹਾਂ ਤੋਂ ਇਲਾਵਾ ਕੁਝ ਅਜਿਹੇ ਚਿਹਰੇ ਵੀ ਸਾਹਮਣੇ ਆ ਰਹੇ ਹਨ, ਜੋ ਇਸ ਆਫ਼ਤ ਵਿੱਚ ਲੋਕਾਂ ਨੂੰ ਬਚਾਉਣਾ ਆਪਣਾ ਫਰਜ਼ ਸਮਝਦੇ ਹਨ।