Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

PRTC ਦੀ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਮਿਲੀ ਲਾਸ਼

ਮਨਾਲੀ ਵਿੱਚ ਲਾਪਤਾ ਹੋਈ ਪੀਆਰਟੀਸੀ ਬੱਸ ਦੇ ਕੰਡਕਟਰ ਜਗਸੀਰ ਸਿੰਘ ਦੀ ਲਾਸ਼ ਵੀ ਮਿਲ ਗਈ ਹੈ। ਇਸ ਤੋਂ ਪਹਿਲਾਂ ਸੰਗਰੂਰ ਜ਼ਿਲ੍ਹੇ ਦੇ ਰਹਿਣ ਵਾਲੇ ਬੱਸ ਡਰਾਈਵਰ ਸਤਗੁਰ ਸਿੰਘ ਦੀ ਲਾਸ਼ ਬਰਾਮਦ ਹੋਈ ਸੀ।ਦੱਸ ਦੱਈਏ ਕਿ ਪਿਛਲੇ ਹਫ਼ਤੇ ਸਵਾਰੀਆਂ ਲੈ ਕੇ ਮਨਾਲੀ ਗਈ ਪੀਆਰਟੀਸੀ ਦੀ ਇੱਕ ਭੇਤਭਰੀ ਹਾਲਤ ਵਿਚ ਲਾਪਤਾ ਹੋ ਗਈ ਸੀ। ਇਹ ਬੱਸ ਬਿਆਸ ਦਰਿਆ ਵਿੱਚ ਰੁੜ੍ਹ ਗਈ ਸੀ। ਪਟਿਆਲਾ ਤੋਂ ਪੀਆਰਟੀਸੀ ਦੇ ਅਧਿਕਾਰੀਆਂ ਦੀ ਇੱਕ ਟੀਮ ਉਨ੍ਹਾਂ ਦੀ ਭਾਲ ਲਈ ਭੇਜੀ ਗਈ ਸੀ। ਇਸ ਟੀਮ ਨੂੰ ਕੱਲ੍ਹ ਬੱਸ ਦੇ ਡਰਾਈਵਰ ਦੀ ਲਾਸ਼ ਮਿਲ ਗਈ ਸੀ ਪਰ ਕੰਡਕਟਰ ਦਾ ਕੁਝ ਪਤਾ ਨਹੀਂ ਲੱਗ ਸਕਿਆ ਸੀ। ਹੁਣ ਕੰਡਕਟਰ ਦੀ ਲਾਸ਼ ਵੀ ਮਿਲ ਗਈ ਹੈ। ਪੀਆਰਟੀਸੀ ਦੇ ਪਟਿਆਲਾ ਸਥਿਤ ਮੁੱਖ ਦਫ਼ਤਰ ਤੋਂ ਪ੍ਰਾਪਤ ਵੇਰਵਿਆਂ ਅਨੁਸਾਰ ਰੋਜ਼ਾਨਾ ਦੀ ਤਰ੍ਹਾਂ ਹੀ ਅੱਠ ਜੁਲਾਈ ਦੀ ਸਵੇਰ ਨੂੰ ਸਵਾਰੀਆਂ ਲੈ ਕੇ ਮਨਾਲੀ ਗਈ ਚੰਡੀਗੜ੍ਹ ਡਿੱਪੂ ਦੀ ਇਹ ਬੱਸ (ਨੰਬਰ ਪੀਬੀ 65 ਬੀਬੀ 4894) ਸਵਾਰੀਆਂ ਉਤਾਰਨ ਉਪਰੰਤ ਸ਼ਾਮ ਨੂੰ ਉਥੇ ਹੀ ਪਾਰਕਿੰਗ ਵਿਚ ਖੜ੍ਹਾ ਦਿੱਤੀ ਗਈ ਸੀ। ਇਸ ਦੌਰਾਨ ਡਰਾਈਵਰ ਤੇ ਕੰਡਕਟਰ ਬੱਸ ਵਿਚ ਹੀ ਪੈ ਗਏ।

ਉਥੇ ਹੀ ਭਾਰੀ ਮੀਂਹ ਪੈਣ ਕਾਰਨ ਪਾਰਕਿੰਗ ਵਾਲਾ ਸਾਰਾ ਹਿੱਸਾ ਪਾਣੀ ਵਿਚ ਰੁੜ੍ਹ ਗਿਆ ਤੇ ਇਹ ਬੱਸ ਵੀ ਪਾਣੀ ਦੇ ਤੇਜ਼ ਵਹਾਅ ਵਿੱਚ ਵਹਿ ਗਈ। ਮ੍ਰਿਤਕ ਡਰਾਈਵਰ ਸਤਗੁਰ ਸਿੰਘ ਪਾਤੜਾਂ ਨੇੜੇ ਸਥਿਤ ਪਿੰਡ ਰਾਏਧਰਾਣਾ ਦਾ ਰਹਿਣ ਵਾਲਾ ਸੀ। ਇਸ ਬੱਸ ਦਾ ਕੰਡਕਟਰ ਜਗਸੀਰ ਸਿੰਘ ਪਟਿਆਲਾ ਜ਼ਿਲ੍ਹੇ ਦੇ ਪਿੰਡ ਖੇੜੀਵਰਨਾ ਦਾ ਰਹਿਣ ਵਾਲਾ ਸੀ।