ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿਚ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲਾਂ ਵਿਚ ਛੁੱਟੀਆਂ ਐਲਾਨ ਦਿੱਤੀਆਂ ਗਈਆਂ ਹਨ। ਜਲੰਧਰ ਅਤੇ ਸਬ-ਡਵੀਜ਼ਨ ਸ਼ਾਹਕੋਟ ਅਧੀਨ ਪੈਂਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਸਕੂਲ ਅੱਜ ਬੰਦ ਰਹਿਣਗੇ। ਡੀਸੀ ਜਲੰਧਰ ਨੇ ਸ਼ਾਹਕੋਟ ਦੇ ਬਲਾਕ ਲੋਹੀਆਂ ਦੇ 15 ਸਕੂਲ School closed ਜਿੱਥੇ ਹੜ੍ਹ ਪ੍ਰਭਾਵਿਤ ਲੋਕਾਂ ਲਈ ਕੈਂਪ ਲਾਏ ਗਏ ਹਨ, ਨੂੰ ਅਗਲੇ ਹੁਕਮਾਂ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।ਇਸੇ ਤਰ੍ਹਾਂ ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟ੍ਰੇਟ ਡਾ. ਸੇਨੂ ਦੁੱਗਲ ਨੇ ਜ਼ਿਲ੍ਹੇ ਵਿੱਚ ਹੜ੍ਹ ਦੇ ਪਾਣੀ ਤੋਂ ਪ੍ਰਭਾਵਿਤ 9 ਸਕੂਲਾਂ ਨੂੰ ਛੱਡ ਕੇ ਬਾਕੀ ਸਾਰੇ ਸਕੂਲਾਂ ਨੂੰ ਅੱਜ 17 ਜੁਲਾਈ ਤੋਂ ਖੋਲ੍ਹਣ ਦੇ ਆਦੇਸ਼ ਦਿੱਤੇ ਹਨ। ਉਕਤ ਨੌਂ ਸਕੂਲਾਂ ਵਿੱਚ ਹੜ੍ਹ ਦਾ ਪਾਣੀ ਹਾਲੇ ਵੀ ਖੜ੍ਹਾ ਹੋਣ ਕਾਰਨ ਇਨ੍ਹਾਂ ਨੂੰ 19 ਜੁਲਾਈ ਤੱਕ ਬੰਦ ਰੱਖਣ ਦਾ ਹੁਕਮ ਦਿੱਤਾ ਗਿਆ ਹੈ।ਇਨ੍ਹਾਂ ਵਿੱਚੋਂ ਇੱਕ ਸਕੂਲ ਫਾਜ਼ਿਲਕਾ ਬਲਾਕ 2 ਤੇ ਬਾਕੀ ਸਕੂਲ ਗੁਰੂਹਰਸਹਾਏ ਬਲਾਕ 3 ਅਧੀਨ ਪੈਂਦੇ ਹਨ।
ਇਨ੍ਹਾਂ ਇਲਾਕਿਆਂ ਵਿਚ 19 ਜੁਲਾਈ ਤੱਕ ਬੰਦ ਕੀਤੇ ਸਕੂਲ
- Post author:businesSsKhas
- Post published:July 17, 2023
- Post category:ਪੰਜਾਬ
