Business Khas

Latest news
ਵਾਲਮੀਕਿ ਮਹਾਰਾਜ ਜੀ ਦੀ ਸ਼ੋਭਾ ਯਾਤਰਾ ਵਿੱਚ ਸਰਬਜੀਤ ਸਿੰਘ ਮੱਕੜ ਨੇ ਸਾਥੀਆਂ ਸਮੇਤ ਭਰੀ ਹਾਜ਼ਰੀ ਪ੍ਰਾਈਵੇਟ ਕੰਪਨੀ ਦੀਆਂ ਟੈਲੀਫੋਨ ਦੀਆਂ ਤਾਰਾਂ ਚੋਰੀ ਕਰਕੇ ਲੈ ਗਏ : ਚੋਰ ਪੰਜਾਬ ਦਾ ਦਿਲ ਅਤੇ ਦਰਵਾਜ਼ੇ ਉਨ੍ਹਾਂ ਲਈ ਹਮੇਸ਼ਾ ਖੁੱਲ੍ਹੇ ਹਨ-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਾਡੀ ਸਰਕਾਰ ਦੀ ਨੀਅਤ ਸਾਫ਼, ਅਸੀਂ ਲੋਕਾਂ ਦਾ ਪੈਸਾ ਲੋਕਾਂ ਨੂੰ ਹੀ ਮੋੜ ਰਹੇ ਹਾਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ अब तक 17 सीटों के आए नतीजे, 10 पर बीजेपी, सपा को 2, कांग्रेस को बड़ा झटका ਭੈਣ ਨਾਲ ਛੇੜਛਾੜ ਦਾ ਵਿਰੋਧ ਕਰਨ 'ਤੇ ਨੌਜਵਾਨ ਦਾ ਕਤਲ ਤਕਰਾਰ ਤੇ ਤਕਰੀਰ ਨਾਲ ਹੋਈ ਵਿਦਾਇਗੀ अखिल भारतीय स्कूल जागरूकता अभियान ‘सुरक्षित बचपन अभियान’ की शुरुआत ਮੋਦੀ ਸਰਕਾਰ ਨੇ ਪੰਜਾਬ ਦੇ ਅਨੁਸੂਚਿਤ ਭਾਈਚਾਰੇ ਲਈ ਇਤਿਹਾਸਕ ਉਪਰਾਲੇ ਕੀਤੇ: ਵਿਜੇ ਸਾਂਪਲਾ ਇਟਲੀ ਦੇ ਰਾਸ਼ਟਰਪਤੀ ਨੇ ਮੈਡੀਕਲ ਦੀ ਪੜ੍ਹਾਈ ਤੇ ਸ਼ਾਨਦਾਰ ਪ੍ਰਦਰਸ਼ਨ ਲਈ ਕੀਤਾ ਸਨਮਾਨਿਤ

ਸਿੱਧੂ ਮੂਸੇਵਾਲਾ ਕਤਲਕਾਂਡ ‘ਚ NIA ਦਾ ਵੱਡਾ ਖੁਲਾਸਾ,

ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ NIA ਵੱਲੋਂ ਇੱਕ ਵੱਡਾ ਖੁਲਾਸਾ ਕੀਤਾ ਗਿਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਧੂ ਨੂੰ ਮਾਰਨ ਲਈ ਜਿਹੜੇ ਹਥਿਆਰ ਵਰਤੇ ਗਏ ਸਨ ਉਹ ਇੱਕ ਪਾਕਿਸਤਾਨੀ ਵਿਅਕਤੀ ਵੱਲੋਂ ਸਪਲਾਈ ਕੀਤੇ ਗਏ ਸਨ। ਮਿਲੀ ਜਾਣਕਾਰੀ ਮੁਤਾਬਕ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨ.ਆਈ.ਏ.) ਵੱਲੋਂ ਖੁਲਾਸਾ ਕੀਤਾ ਗਿਆ ਕਿ ਸਿੱਧੂ ਮੂਸੇਵਾਲਾ ਨੂੰ ਮਾਰਨ ਲਈ ਵਰਤੇ ਗਏ ਹਥਿਆਰ ਪਾਕਿਸਤਾਨੀ ਵਿਅਕਤੀ ਨੇ ਸਪਲਾਈ ਕੀਤੇ ਸਨ ਅਤੇ ਇਹ ਵੀ ਦੱਸਿਆ ਕਿ ਉਹ ਦੁਬਈ ‘ਚ ਰਹਿੰਦਾ ਹੈ। ਹਥਿਆਰਾਂ ਦੇ ਸਪਲਾਇਰ, ਜਿਸ ਦੀ ਪਛਾਣ ਹਾਮਿਦ ਵਜੋਂ ਹੋਈ ਹੈ, ਉਸਨੇ ਪਿਛਲੇ ਸਾਲ ਪੰਜਾਬੀ ਗਾਇਕ ਅਤੇ ਸਿਆਸਤਦਾਨ ਸਿੱਧੂ ਮੂਸੇਵਾਲਾ ਦੇ ਕਤਲਕਾਂਡ ‘ਚ ਵਰਤੇ ਗਏ ਹਥਿਆਰਾਂ ਦੀ ਸਪਲਾਈ ਕੀਤਾ ਸੀ।ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੀ ਮੌਤ 29 ਮਈ 2022 ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ ਹੋਇਆ ਸੀ ਜਿੱਥੇ ਕੁਝ ਬਦਮਾਸ਼ਾਂ ਨੇ ਸਿੱਧੂ ‘ਤੇ ਅੰਨ੍ਹੇਵਾਰ ਫਾਇਰਿੰਗ ਕਰ ਦਿੱਤੀ ਸੀ। ਇਸ ਦੌਰਾਨ ਸਿੱਧੂ ਨੂੰ ਕਈ ਗੋਲੀਆਂ ਲੱਗੀਆਂ ਸਨ ਅਤੇ ਹਸਪਤਾਲ ਜਾਂਦੇ ਹੋਏ ਉਸ ਦੀ ਮੌਤ ਹੋ ਗਈ ਸੀ।