Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ

ਅਪਰਾਧੀਆਂ ਨੂੰ ਫੜਨ ਲਈ ਪੁੱਜੇ DSP ਅਤੇ ਥਾਣੇਦਾਰ ਨੂੰ ਮਾਰੀਆਂ ਗੋਲੀਆਂ

ਝਾਰਖੰਡ ਦੇ ਰਾਮਗੜ੍ਹ ਜ਼ਿਲ੍ਹੇ ਦੇ ਪਤਰਾਤੂ ਤੋਂ ਮੁੱਠਭੇੜ ਦੀ ਖਬਰ ਆ ਰਹੀ ਹੈ। ਅਮਨ ਸਾਵ ਗਰੋਹ ਦੇ ਅਪਰਾਧੀਆਂ ਨੂੰ ਫੜਨ ਲਈ ਪੁੱਜੇ ਏਟੀਐਸ ਰਾਂਚੀ ਦੇ ਡੀਐਸਪੀ ਨੀਰਜ ਕੁਮਾਰ ਅਤੇ ਰਾਮਗੜ੍ਹ ਜ਼ਿਲ੍ਹੇ ਦੇ ਐਸਆਈ ਸੋਨੂੰ ਕੁਮਾਰ ਉਤੇ ਗੋਲੀਆਂ ਚਲਾ ਦਿੱਤੀਆਂ। ਇਸ ਗੋਲੀਬਾਰੀ ‘ਚ ਦੋਵੇਂ ਜ਼ਖਮੀ ਹੋ ਗਏ।ਇਹ ਘਟਨਾ ਪਤਰਾਤੂ ਥਾਣਾ ਖੇਤਰ ਦੇ ਡਾਦੀ ਦੀਡ ਦੇ ਸਰਨਾ ਸਕੂਲ ਦੇ ਕੋਲ ਸਥਿਤ ਜੰਗਲਾਂ ਕੋਲ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਜਿਵੇਂ ਹੀ ਅਪਰਾਧੀਆਂ ਨੇ ਏ.ਟੀ.ਐੱਸ. ਨੂੰ ਦੇਖਿਆ ਤਾਂ ਉਨ੍ਹਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਘਟਨਾਕ੍ਰਮ ਵਿੱਚ ਡੀਐਸਪੀ ਨੀਰਜ ਕੁਮਾਰ ਦੇ ਪੇਟ ਵਿੱਚ ਗੋਲੀ ਲੱਗੀ ਜਦੋਂਕਿ ਐਸਆਈ ਸੋਨੂੰ ਸਾਵ ਦੀ ਲੱਤ ਵਿੱਚ ਗੋਲੀ ਲੱਗੀ। ਸੋਨੂੰ ਸਾਵ ਰਾਜਰੱਪਾ ਥਾਣੇ ਵਿੱਚ ਐਸਆਈ ਵਜੋਂ ਤਾਇਨਾਤ ਹੈ।

ਦੱਸਿਆ ਗਿਆ ਕਿ ਏਟੀਐਸ ਨੇ ਪਤਰਾਤੂ ਥਾਣਾ ਖੇਤਰ ਵਿੱਚ ਅਮਨ ਸਾਵ ਗੈਂਗ ਦੇ ਅਪਰਾਧੀਆਂ ਦੇ ਲੁਕੇ ਹੋਣ ਦਾ ਟਿਕਾਣਾ ਮਿਲ ਗਿਆ ਸੀ। ਇਸ ਇਨਪੁਟ ਦੇ ਆਧਾਰ ‘ਤੇ ਏਟੀਐਸ ਛਾਪੇਮਾਰੀ ਕਰਨ ਪਹੁੰਚੀ ਸੀ ਅਤੇ ਏਟੀਐਸ ਨੂੰ ਦੇਖ ਕੇ ਅਪਰਾਧੀਆਂ ਨੇ ਗੋਲੀਆਂ ਚਲਾ ਦਿੱਤੀਆਂ। ਰਤੀਆ ਦੇ ਡੀਐਸਪੀ ਨੀਰਜ ਕੁਮਾਰ ਅਤੇ ਸੋਨੂੰ ਕੁਮਾਰ ਨੂੰ ਇਲਾਜ ਲਈ ਰਾਂਚੀ ਦੇ ਮੈਡੀਕਾ ਹਸਪਤਾਲ ਭੇਜਿਆ ਗਿਆ ਹੈ।ਜ਼ਿਲ੍ਹੇ ਦੇ ਐਸਪੀ ਪੀਯੂਸ਼ ਪਾਂਡੇ ਨੇ ਦੱਸਿਆ ਕਿ ਸੂਚਨਾ ਦੇ ਆਧਾਰ ‘ਤੇ ਏਟੀਐਸ ਦੀ ਟੀਮ ਛਾਪੇਮਾਰੀ ਕਰਨ ਪਹੁੰਚੀ ਸੀ, ਜਦੋਂ ਉਨ੍ਹਾਂ ਨੇ ਅਪਰਾਧੀਆਂ ਨੂੰ ਫੜਨ ਦੀ ਕੋਸ਼ਿਸ਼ ਕੀਤੀ ਤਾਂ ਉਨ੍ਹਾਂ ਨੇ ਗੋਲੀਆਂ ਚਲਾ ਦਿੱਤੀਆਂ। ਇਸ ਘਟਨਾਕ੍ਰਮ ਵਿੱਚ ਰਾਮਗੜ੍ਹ ਜ਼ਿਲ੍ਹੇ ਦੇ ਰਾਜਰੱਪਾ ਥਾਣੇ ਵਿੱਚ ਤਾਇਨਾਤ ਇੱਕ ਡੀਐਸਪੀ ਅਤੇ ਐਸਆਈ ਸੋਨੂੰ ਕੁਮਾਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਪੁਲਿਸ ਟੀਮ ਵੱਲੋਂ ਮੁਲਜ਼ਮਾਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਦੋਸ਼ੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।