Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਬਾਦਲ ਪਰਿਵਾਰ ਪੀ.ਟੀ.ਸੀ ਸਿਮਰਨ ਚੈਨਲ ਸ਼੍ਰੋਮਣੀ ਕਮੇਟੀ ਨੂੰ ਸੋੰਪੇ : ਸਿੱਖ ਤਾਲਮੇਲ ਕਮੇਟੀ।

ਜਲੰਧਰ,(ਸੰਜੇ ਸ਼ਰਮਾ)-ਪੀ.ਟੀ.ਸੀ ਅਧਾਰਾ ਲਗਭਗ ਪਿਛਲੇ 23 ਸਾਲਾਂ ਤੋਂ ਸੱਚਖੰਡ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਤੋਂ ਲਗਾਤਾਰ ਗੁਰਬਾਣੀ ਕੀਰਤਨ ਦਾ ਲਾਈਵ ਪ੍ਰਸਾਰਣ ਕਰ ਰਿਹਾ ਹੈ। ਇਹਨਾਂ ਦੀਆਂ ਸੇਵਾਵਾਂ ਤੋਂ ਸਿੱਖ ਸੰਗਤਾਂ ਨੇ ਗੁਰਬਾਣੀ ਕੀਰਤਨ ਦਾ ਭਰਪੂਰ ਆਨੰਦ ਵੀ ਮਾਣਿਆ ਹੈ।ਇਸ ਦਾ ਸਿੱਖ ਤਾਲਮੇਲ ਕਮੇਟੀ ਭਰਪੂਰ ਸਵਾਗਤ ਕਰਦੀ ਹੈ, ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ,ਹਰਪਾਲ ਸਿੰਘ ਚੱਡਾ,ਹਰਪ੍ਰੀਤ ਸਿੰਘ ਨੀਟੂ, ਵਿੱਕੀ ਸਿੰਘ ਖਾਲਸਾ,ਗੁਰਦੀਪ ਸਿੰਘ ਲੱਕੀ ਤੇ ਗੁਰਵਿੰਦਰ ਸਿੰਘ ਸਿਧੂ ਨੇ ਇਕ ਸਾੰਝੇ ਬਿਆਨ ਵਿੱਚ ਕਿਹਾ ਹੈ। ਕਿ ਗੁਰੂ ਸਾਹਿਬ ਨੇ ਬਾਦਲ ਪਰਿਵਾਰ ਨੂੰ ਆਰਥਿਕ ਪੱਖੋਂ ਬਹੁਤ ਮਾਲੋ-ਮਾਲ ਕੀਤਾ ਹੈ। ਅਤੇ ਇਹਨਾਂ ਦੇ ਕਿੰਨੇ ਹੀ ਚੈਨਲ ਲਗਾਤਾਰ ਚੱਲ ਰਹੇ ਹਨ। ਅਸੀਂ ਬਾਦਲ ਪਰਿਵਾਰ ਨੂੰ ਬੇਨਤੀ ਕਰਦੇ ਹਾਂ ਉਹ ਨੂੰ ਸਿੱਖੀ ਲਈ ਤਿਆਗ ਦੀ ਭਾਵਨਾ ਦਿਖਾਉਂਦੇ ਹੋਏ ਆਪਣਾ ਇਕ ਚੈਨਲ ਪੀ.ਟੀ.ਸੀ ਸਿਮਰਨ ਸਰੋਮਣੀ ਕਮੇਟੀ ਰਾਹੀ ਕੌਮ ਨੂੰ ਸਮਰਪਿਤ ਕਰ ਦੇਣਾ ਚਾਹੀਦਾ ਹੈ। ਜਿਸ ਨਾਲ ਇੱਕ ਤਾਂ ਸਮੁੱਚੀਆਂ ਸੰਗਤਾਂ ਨੂੰ ਲਗਾਤਾਰ ਕੀਰਤਨ ਸਰਵਣ ਕਰਨ ਦੀ ਸੁਵਿਧਾ ਮਿਲਦੀ ਰਹੇਗੀ,ਦੂਸਰਾ ਤੁਹਾਡੇ ਇਸ ਸੇਵਾ ਨਾਲ ਕੌਮ ਵਿੱਚ ਪੈਦਾ ਹੋਈ ਦੁਬਿਧਾ ਵੀ ਸਮਾਪਤ ਹੋ ਜਾਵੇਗੀ। ਅਤੇ ਤੁਹਾਨੂੰ ਵੀ ਗੁਰੂ ਘਰ ਦੀ ਸੇਵਾ ਦਾ ਮਾਣ ਹਾਸਿਲ ਹੋਵੇਗਾ। ਅਤੇ ਜੋ ਲੋਕ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਧਿਕਾਰ ਖੇਤਰ ਵਿੱਚ ਦਖਲ ਅੰਦਾਜੀ ਕਰ ਰਹੇ ਹਨ। ਉਸ ਦੀ ਜਿਨੀ ਵੀ ਨਿੰਦਾ ਕੀਤੀ ਜਾਵੇ ਉਹ ਥੋੜ੍ਹੀ ਹੈ। ਸਾਡੇ ਸ਼੍ਰੋਮਣੀ ਕਮੇਟੀ ਦੇ ਕੰਮ ਕਰਨ ਤੇ ਢੰਗ ਤਰੀਕੇਆ ਨਾਲ ਸਾਡੇ ਮਤਭੇਦ ਹੋ ਸਕਦੇ ਹਨ। ਅਤੇ 100 ਸਾਲਾਂ ਤੋਂ ਸਿੱਖ ਕੌਮ ਦੀ ਪ੍ਰਤੀਨਿਧਤਾ ਕਰਦੀ ਆ ਰਹੀ ਹੈ। ਪੰਥਕ ਜਥੇਬੰਦੀਆਂ ਨੂੰ ਕਮਜ਼ੋਰ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦਿੱਤੀ ਜਾਵੇਗੀ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾਂ
ਰਣਜੀਤ ਸਿੰਘ ਗੋਲਡੀ,ਹਰਵਿੰਦਰ ਸਿੰਘ ਚਿਟਕਾਰਾ,ਹਰਪ੍ਰੀਤ ਸਿੰਘ ਸੋਨੂੰ,ਸੰਨੀ ਸਿੰਘ ਉਬਾਰਾਏ,,ਹਰਪਾਲ ਸਿੰਘ ਪਾਲੀ ਚੱਢਾ,ਪਲਵਿੰਦਰ ਸਿੰਘ ਬਾਬਾ,ਲਖਬੀਰ ਸਿੰਘ ਲਕੀ,ਮਨਮਿੰਦਰ ਸਿੰਘ ਭਾਟੀਆ,ਗੁਰਵਿੰਦਰ ਸਿੰਘ ਨਾਗੀ,ਹਰਪ੍ਰੀਤ ਸਿੰਘ ਰੋਬਿਨ,ਪਰਮਿੰਦਰ ਸਿੰਘ ਟੱਕਰ,ਅਮਨਦੀਪ ਸਿੰਘ ਬੱਗਾ,ਪ੍ਰਬਜੋਤ ਸਿੰਘ ਖਾਲਸਾ,ਜਤਿੰਦਰ ਸਿੰਘ ਕੋਹਲੀ,ਸਰਬਜੀਤ ਸਿੰਘ ਕਾਲੜਾ,ਅਰਵਿੰਦਰ ਸਿੰਘ ਬਬਲੂ, ਹਰਜੀਤ ਸਿੰਘ ਬਾਬਾ,ਬਲਜੀਤ ਸਿੰਘ ਸੰਟੀ ਨੀਲਾ ਮਹਿਲ,ਸਵਰਨ ਸਿੰਘ ਚੱਢਾ,ਰਾਜਪਾਲ ਸਿੰਘ, ਤਜਿੰਦਰ ਸਿੰਘ ਸੰਤ ਨਗਰ,ਅਵਤਾਰ ਸਿੰਘ ਮੀਤ ਆਦਿ ਹਾਜਰ ਸਨ।