Business Khas

Latest news
17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ ਚਰਨਜੀਤ ਸਿੰਘ ਚੰਨੀ ਨੂੰ ਦਿੱਤਾ ਮੰਗ ਪੱਤਰ ਬੇਅਦਬੀ ਸਬੰਧੀ ਸੋਧ ਬਿੱਲ ਸਰਬਸੰਮਤੀ ਨਾਲ ਪਾਸ ਹੋਣ ਤੇ ਸਿੱਖ ਤਾਲਮੇਲ ਕਮੇਟੀ ਵੱਲੋਂ ਜੋਰਦਾਰ ਸਵਾਗਤ ਖ਼ਾਲਸਾ ਮਾਰਚ ਵਿੱਚ ਸਹਿਜੋਗ ਦੇਣ ਵਾਲੀਆਂ ਸਾਰੀਆਂ ਜਥੇਬੰਦੀਆਂ ਅਤੇ ਸੰਗਤਾ ਦਾ ਧੰਨਵਾਦ  ਸ. ਭੂਪਿੰਦਰ ਪਾਲ ਸਿੰਘ ਖਾਲਸਾ ਅਤੇ ਡਾ. ਜਗਜੀਤ ਕੌਰ ਬਜਾਜ ਨੇ 36ਵੀਂ ਵਿਆਹ ਦੀ ਵਰ੍ਹੇਗੰਢ ਖੁਸ਼ੀ-ਖੁਸ਼ੀ ਮਨਾਈ ਅੰਮ੍ਰਿਤਪਾਲ ਸਿੰਘ ਮਹਿਰੋਂ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮਾਮਲੇ ਵਿੱਚ ਵੀ ਘਿਰੇ

1.3 ਲੱਖ ਰੁਪਏ ਤੱਕ ਦੀ ਕੀਮਤ ਦਾ ਮੋਬਾਈਲ ਫੋਨ, ਲੈਪਟਾਪ ਨਿੱਜੀ ਵਰਤੋਂ ਲਈ ਆਪਣੇ ਕੋਲ ਰੱਖ ਸਕਣਗੇ

ਨਵੀਂ ਦਿੱਲੀ, ਕੇਂਦਰ ਸਰਕਾਰ ਦੇ ਅਧਿਕਾਰੀ 1.3 ਲੱਖ ਰੁਪਏ ਤੱਕ ਦੀ ਕੀਮਤ ਦਾ ਮੋਬਾਈਲ ਫੋਨ, ਲੈਪਟਾਪ ਜਾਂ ਇਸੇ ਤਰ੍ਹਾਂ ਦੇ ਹੋਰ ਉਪਕਰਨ ਰੱਖਣ ਦੇ ਯੋਗ ਹੋਣਗੇ। ਇੰਨਾ ਹੀ ਨਹੀਂ, ਉਹ ਚਾਰ ਸਾਲ ਬਾਅਦ ਇਨ੍ਹਾਂ ਡਿਵਾਈਸਾਂ ਨੂੰ ਨਿੱਜੀ ਵਰਤੋਂ ਲਈ ਆਪਣੇ ਕੋਲ ਰੱਖ ਸਕਣਗੇ। ਵਿੱਤ ਮੰਤਰਾਲੇ ਦੇ ਖਰਚਾ ਵਿਭਾਗ ਨੇ ਦਫ਼ਤਰੀ ਮੈਮੋਰੰਡਮ ਰਾਹੀਂ ਇਸ ਸਬੰਧੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਹਨ।
ਇਸ ਅਨੁਸਾਰ, ਯੋਗ ਅਧਿਕਾਰੀ ਅਧਿਕਾਰਤ ਕੰਮ-ਕਾਜ ਲਈ ਇੰਨੀ ਹੀ ਕੀਮਤ ਦਾ ਮੋਬਾਈਲ ਫੋਨ, ਲੈਪਟਾਪ, ਟੈਬਲੇਟ, ਫੈਬਲੇਟ, ਨੋਟਬੁੱਕ, ਨੋਟਪੈਡ, ਅਲਟਰਾ-ਬੁੱਕ, ਨੈੱਟ-ਬੁੱਕ ਜਾਂ ਹੋਰ ਉਪਕਰਨ ਲੈ ਸਕਦੇ ਹਨ। ਦਿਸ਼ਾ-ਨਿਰਦੇਸ਼ਾਂ ਅਨੁਸਾਰ, ਕੇਂਦਰ ਸਰਕਾਰ ਦੇ ਡਿਪਟੀ ਸਕੱਤਰ ਅਤੇ ਇਸ ਤੋਂ ਉਪਰਲੇ ਪੱਧਰ ਦੇ ਸਾਰੇ ਅਧਿਕਾਰੀ ਅਜਿਹੇ ਇਲੈਕਟ੍ਰਾਨਿਕ ਉਪਕਰਨਾਂ ਲਈ ਯੋਗ ਹੋਣਗੇ।
ਸੈਕਸ਼ਨ ਅਫਸਰਾਂ ਅਤੇ ਅੰਡਰ ਸੈਕਟਰੀਆਂ ਦੇ ਮਾਮਲੇ ਵਿੱਚ ਪ੍ਰਵਾਨਿਤ ਗਿਣਤੀ ਦੇ 50 ਫੀਸਦੀ ਅਧਿਕਾਰੀਆਂ ਨੂੰ ਹੀ ਅਜਿਹੇ ਉਪਕਰਨ ਜਾਰੀ ਕੀਤੇ ਜਾ ਸਕਦੇ ਹਨ।
ਉਪਕਰਨ ਦੀ ਕੀਮਤ ਬਾਰੇ ਦਫ਼ਤਰ ਦੇ ਮੈਮੋਰੰਡਮ ਵਿੱਚ ਕਿਹਾ ਗਿਆ ਹੈ ਕਿ ਇਹ ਇੱਕ ਲੱਖ ਰੁਪਏ ਤੱਕ ਹੋ ਸਕਦੀ ਹੈ। ਹਾਲਾਂਕਿ, ਅਜਿਹੇ ਉਪਕਰਨ ਜਿਨ੍ਹਾਂ ਵਿੱਚ 40 ਫੀਸਦੀ ਤੋਂ ਵੱਧ ‘ਮੇਕ ਇਨ ਇੰਡੀਆ’ ਦਾ ਸਾਮਾਨ ਲੱਗਿਆ ਹੋਵੇ, ਉਸ ਮਾਮਲੇ ਵਿੱਚ ਇਹ ਸੀਮਾ 1.30 ਲੱਖ ਰੁਪਏ ਤੱਕ ਹੋਵੇਗੀ।