ਕਈ ਇਲਾਕਿਆਂ ‘ਚ ਭਾਰੀ ਮੀਂਹ ਅਤੇ ਹੜ੍ਹਾਂ ਤੋਂ ਬਾਅਦ ਹੁਣ ਇਕ ਵਾਰ ਫਿਰ ਉੱਤਰੀ ਭਾਰਤ ‘ਚ ਭਾਰੀ ਬਾਰਸ਼ ਦਾ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਦੇ ਕਈ ਇਲਾਕਿਆਂ ਤੇਜ਼ ਹਵਾਵਾਂ ਤੇ ਭਾਰੀ ਬਾਰਸ ਹੋ ਰਹੀ ਹੈ।ਭਾਰਤੀ ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਮੰਗਲਵਾਰ ਨੂੰ ਵੀ ਉੱਤਰੀ ਭਾਰਤ ਵਿੱਚ ਭਾਰੀ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਗਈ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਐਤਵਾਰ ਨੂੰ ਕਿਹਾ, “25 ਜੁਲਾਈ ਤੋਂ ਉੱਤਰ-ਪੱਛਮੀ ਭਾਰਤ ਵਿੱਚ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉੱਤਰ-ਪੱਛਮੀ ਭਾਰਤ ਵਿੱਚ 1 ਜੂਨ ਤੋਂ 23 ਜੁਲਾਈ ਤੱਕ 318.8 ਮਿਲੀਮੀਟਰ ਦੀ ਦਰ ਨਾਲ 40% ਜ਼ਿਆਦਾ ਬਾਰਿਸ਼ ਦਰਜ ਕੀਤੀ ਗਈ। ਵੀਰਵਾਰ ਤੱਕ ਹਿਮਾਚਲ ਪ੍ਰਦੇਸ਼, ਉੱਤਰਾਖੰਡ ਅਤੇ ਪੂਰਬੀ ਰਾਜਸਥਾਨ ਵਿੱਚ ਹਲਕੀ ਤੋਂ ਦਰਮਿਆਨੀ, ਪਰ ਕਾਫ਼ੀ ਵਿਆਪਕ ਬਾਰਿਸ਼ ਹੋ ਸਕਦੀ ਹੈ।
