ਪੰਜਾਬੀ ਲੋਕ ਗਾਇਕ ਸੁਰਿੰਦਰ ਛਿੰਦਾ ਇਸ ਦੁਨੀਆਂ ਵਿਚ ਨਹੀਂ ਰਹੇ। ਉਹ ਪਿਛਲੇ ਕਾਫੀ ਦਿਨਾਂ ਤੋਂ ਬਿਮਾਰ ਸਨ ਤੇ ਹਸਪਤਾਲ ਵਿਚ ਜੇਰੇ ਇਲਾਜ ਸਨ।ਅੱਜ ਸਵੇਰੇ ਉਨ੍ਹਾਂ ਦਾ ਦਿਹਾਂਤ ਹੋ ਗਿਆ ਹੈ। ਇਹ ਖਬਰ ਸੁਣਦੇ ਹੀ ਸੰਗੀਤ ਇੰਡਸਟਰੀ ਵਿਚ ਸੋਗ ਦੀ ਲਹਿਰ ਦੌੜ ਗਈ।
ਸੁਰਿੰਦਰ ਸ਼ਿੰਦਾ ਦਾ ਅੱਜ ਡੀਐਮਸੀ ਹਸਪਤਾਲ ਵਿੱਚ ਦਿਹਾਂਤ ਹੋ ਗਿਆ ਹੈ। ਕੁਝ ਦਿਨ ਪਹਿਲਾਂ ਉਨ੍ਹਾਂ ਦਾ ਹਸਪਤਾਲ ‘ਚ ਆਪਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਸਰੀਰ ‘ਚ ਇਨਫੈਕਸ਼ਨ ਵਧ ਗਈ।ਉਹ ਕਈ ਦਿਨਾਂ ਤੋਂ ਦੀਪ ਹਸਪਤਾਲ ‘ਚ ਵੈਂਟੀਲੇਟਰ ‘ਤੇ ਸਨ। ਇਸ ਤੋਂ ਬਾਅਦ ਹਾਲਤ ਵਿਗੜਨ ਕਾਰਨ ਡੀ.ਐਮ.ਸੀ. ਰੈਫਰ ਕੀਤਾ ਗਿਆ ਸੀ।
