ਦੋ ਭਾਰਤੀ ਨੌਜਵਾਨ ਹੜ੍ਹ ‘ਚ ਵਹਿ ਕੇ ਪਾਕਿਸਤਾਨ ਪਹੁੰਚ ਗਏ ਹਨ। ਪਾਕਿਸਤਾਨੀ ਰੇਂਜਰਾਂ ਨੇ ਗਜ਼ਨੀਵਾਲਾ ਚੈਕ ਪੋਸਟ ‘ਤੇ ਹੋਈ ਫਲੈਗ ਮੀਟਿੰਗ ਦੌਰਾਨ ਭਾਰਤੀ ਰੇਂਜਰਾਂ ਨੂੰ ਇਸ ਦੀ ਜਾਣਕਾਰੀ ਦਿੱਤੀ।ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਦੋ ਭਾਰਤੀ ਨਾਗਰਿਕ ਹੜ੍ਹ ‘ਚ ਵਹਿ ਕੇ ਪਾਕਿਸਤਾਨ ਦੀ ਸਰਹੱਦ ‘ਤੇ ਪਹੁੰਚ ਗਏ ਹਨ।
ਪ੍ਰਾਪਤ ਜਾਣਕਾਰੀ ਅਨੁਸਾਰ ਇਹ ਦੋਵੇਂ ਨੌਜਵਾਨ ਪੰਜਾਬ ਦੇ ਲੁਧਿਆਣਾ ਦੇ ਰਹਿਣ ਵਾਲੇ ਹਨ। ਅੱਜ ਫਿਰੋਜ਼ਪੁਰ ਦੇ ਗਜਨੀਵਾਲਾ ‘ਚ ਮੀਟਿੰਗ ਦੌਰਾਨ ਪਾਕਿਸਤਾਨੀ ਰੇਂਜਰਾਂ ਨੇ ਭਾਰਤੀ ਰੇਂਜਰਾਂ ਨੂੰ ਇਸ ਬਾਰੇ ਜਾਣਕਾਰੀ ਦਿੱਤੀ ਹੈ। ਜਿਸ ਦੇ ਆਧਾਰ ‘ਤੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
