Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਤੇਜਮੋਹਨ ਨਗਰ ਸੜਕ ’ਤੇ ਜਮ੍ਹਾ ਪਾਣੀ ਬੀਮਾਰੀ ਨੂੰ ਸੱਦਾ ਦੇ ਰਿਹਾ

ਜਲੰਧਰ, (ਸੰਜੇ ਸ਼ਰਮਾ)-ਸ਼ਹਿਰ ਵਿਚ ਸੜਕਾਂ ਦੀ ਹਾਲਤ ਕਾਫੀ ਤਰਸਯੋਗ ਬਣੀ ਹੋਈ ਹੈ। ਥੋੜੀ ਜਿਹੀ ਕਿਤੇ ਬਰਸਾਤ ਪਈ ਨਹੀਂ ਕਿ ਨਿਗਮ ਦੀ ਪੋਲ ਖੋਲ ਜਾਂਦੀ ਹੈ। ਤੇਜਮੋਹਨ ਨਗਰ ਰੋਡ ’ਤੇ ਬਰਸਾਤ ਦਾ ਪਾਣੀ ਜਮ੍ਹਾ ਹੋਣ ਕਾਰਨ ਮੱਖੀ, ਮੱਛਰ ਦੀ ਪੈਦਾਵਾਰ ਵੱਧ ਹੋਵੇਗੀ। ਉਥੇ ਹੀ ਇਸ ਦੇ ਨਜਦੀਕ ਹਸਪਤਾਲ ਵੀ ਹਨ ਜਿਥੇ ਮਰੀਜ ਠੀਕ ਹੋਣ ਆਉਦੇ ਹਨ। ਇਸ ਗੰਦੇ ਪਾਣੀ ਦੇ ਜਮ੍ਹਾ ਹੋਣ ਕਾਰਨ ਮੱਛਰ ਨਾਲ ਢੇਂਗੂ ਫੈਲਣ ਦਾ ਡਰ ਹੈ। ਮਿਲੀ ਜਾਣਕਾਰੀ ਮੁਤਾਬਕ ਅਕਸਰ ਰੋਡ ’ਤੇ ਪਾਣੀ ਜਮ੍ਹਾ ਹੋ ਜਾਂਦਾ ਹੈ ਜਿਸ ਕਾਰਨ ਆਣ-ਜਾਣ ਵਾਲਿਆਂ ਨੂੰ ਕਾਫੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ। ਪ੍ਰਸ਼ਾਸਨ ਨੂੰ ਇਸ ਵੱਲ ਧਿਆਨ ਦੇਣਾ ਚਾਹੀਦਾ ਹੈ। ਪ੍ਰਸ਼ਾਸਨ ਲਗਾਤਾਰ ਲੋਕਾਂ ਦੇ ਘਰਾਂ ’ਚ ਜਾ ਕੇ ਮੱਛਰ ਦੀ ਪੈਦਾਵਾਰ ਨੂੰ ਰੋਕਣ ਲਈ ਕੁਲਰਾਂ ਦੀ ਚੈਕਿੰਗ ਕਰ ਰਹੀ ਹੈ ਪਰ ਇਹ ਦਿਖ ਨਹੀਂ ਰਿਹਾ ਹੈ। ਇਸ ਬਾਰੇ ਲੋਕਾਂ ਨੇ ਕਿਹਾ ਕਿ ਕਾਰਪੋਰੇਸ਼ਨ ਅਧਿਕਾਰਾਂ ਨੂੰ ਇਧਰ ਵੀ ਧਿਆਨ ਦੇਣਾ ਚਾਹੀਦਾ ਹੈ।