Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਜਲੰਧਰ ਨੇੜੇ ਜੰਮੂ-ਕਟੜਾ NH ‘ਤੇ 60 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇੰਜੀਨੀਅਰ!

ਜਲੰਧਰ ਨੇੜੇ ਜੰਮੂ-ਕਟੜਾ NH ‘ਤੇ 60 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗਿਆ ਇੰਜੀਨੀਅਰ!

ਜਲੰਧਰ ‘ਚ ਕਰਤਾਰਪੁਰ ਤੋਂ ਕਪੂਰਥਲਾ ਰੋਡ ‘ਤੇ ਦਿੱਲੀ ਕਟੜਾ ਹਾਈਵੇਅ ਦੇ ਨਿਰਮਾਣ ਕਾਰਜ ਦੌਰਾਨ 60 ਫੁੱਟ ਡੂੰਘੇ ਬੋਰਵੈੱਲ ‘ਚ ਇੰਜੀਨੀਅਰ ਦੇ ਡਿੱਗਣ ਦੀ ਖ਼ਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਬੋਰਵੈੱਲ 60 ਫੁੱਟ ਡੂੰਘਾ ਸੀ। ਸੁਰੇਸ਼ ਕੁਮਾਰ ਦਾ ਨਾਂ ਇੰਜੀਨੀਅਰ ਹੈ, ਉਹ ਹਰਿਆਣਾ ਦਾ ਰਹਿਣ ਵਾਲਾ ਹੈ। ਸਥਾਨਕ ਅਧਿਕਾਰੀਆਂ ਦੁਆਰਾ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ ਹਨ। ਕਿਹਾ ਜਾ ਰਿਹਾ ਹੈ ਕਿ ਬੋਰ ਵਾਲੀ ਮਸ਼ੀਨ ‘ਚ ਕੁਝ ਖਰਾਬੀ ਸੀ, ਜਿਸ ਨੂੰ ਠੀਕ ਕਰਨ ਲਈ ਗਿਆ ਸੀ। ਇਸ ਦੌਰਾਨ ਸੇਫਟੀ ਬੈਲਟ ਨਾ ਲਗਾਉਣ ਕਾਰਨ ਉ਼ੱਥੇ ਫ਼ਸ ਗਿਆ। ਬੀਤੀ ਰਾਤ 8:30 ਤੋਂ 9 ਵਜੇ ਦੇ ਦਰਮਿਆਨ ਇਹ ਇੰਜੀਨੀਅਰ ਉੱਥੇ ਫ਼ਸ ਗਿਆ ਸੀ। ਹੁਣ ਤੱਕ ਦੀ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਉਕਤ ਇੰਜੀਨੀਅਰ ਮਸ਼ੀਨ ਦੀ ਮੁਰੰਮਤ ਕਰਨ ਲਈ ਬੋਰਵੈੱਲ ਵਿੱਚ ਉਤਰਿਆ ਸੀ। ਉਸ ਦੇ ਨਾਲ ਆਕਸੀਜਨ ਸਿਲੰਡਰ ਵੀ ਸੀ ਪਰ ਜਦੋਂ ਉਹ ਉੱਪਰ ਆਉਣ ਲੱਗਾ ਤਾਂ ਕਰੀਬ 20 ਫੁੱਟ ਮਿੱਟੀ ਉਸ ‘ਤੇ ਡਿੱਗ ਗਈ। ਜਿਸ ਤੋਂ ਬਾਅਦ ਮੁਲਾਜ਼ਮਾਂ ਨੇ ਬਚਾਅ ਸ਼ੁਰੂ ਕਰ ਦਿੱਤਾ। ਫਿਲਹਾਲ ਬਚਾਅ ਕਾਰਜ ਚੱਲ ਰਿਹਾ ਸੀ ਕਿ ਬੋਰਵੈੱਲ ‘ਚ 40 ਫੁੱਟ ਤੋਂ ਜ਼ਿਆਦਾ ਮਿੱਟੀ ਡਿੱਗ ਗਈ। ਇਹ ਘਟਨਾ ਜਲੰਧਰ ਨੇੜੇ ਦਿੱਲੀ-ਕੱਟੜਾ ਐਕਸਪ੍ਰੈਸ ਵੇਅ ਦੇ ਨਿਰਮਾਣ ਦੌਰਾਨ ਵਾਪਰੀ। ਜ਼ਿਲ੍ਹਾ ਪ੍ਰਸ਼ਾਸਨ ਅਤੇ ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜ ਵਿੱਚ ਜੁਟੀਆਂ ਹੋਈਆਂ ਹਨ, ਮੈਡੀਕਲ ਟੀਮ ਨੂੰ ਬੋਰਵੈੱਲ ਵਿੱਚ ਫਸੇ ਇੰਜਨੀਅਰ ਦੇ ਇਲਾਜ ਲਈ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਗਏ ਹਨ।ਘਟਨਾ ਤੋਂ ਤੁਰੰਤ ਬਾਅਦ ਦੇਰ ਰਾਤ ਐਨਡੀਆਰਐਫ ਦੀਆਂ ਟੀਮਾਂ ਮੌਕੇ ’ਤੇ ਪਹੁੰਚ ਗਈਆਂ। ਐਤਵਾਰ ਸਵੇਰ ਤੱਕ NDRF ਦੇ 20 ਤੋਂ ਵੱਧ ਜਵਾਨ ਬਚਾਅ ਕਾਰਜ ‘ਚ ਲੱਗੇ ਹੋਏ ਸਨ। ਕੰਮ ਕਰ ਰਹੇ ਮਜ਼ਦੂਰਾਂ ਅਨੁਸਾਰ ਇਹ ਬੋਰਵੈੱਲ 80 ਫੁੱਟ ਡੂੰਘਾ ਸੀ। ਹੁਣ ਐਨਡੀਆਰਐਫ ਦੀ ਟੀਮ ਜੇਸੀਬੀ ਦੀ ਮਦਦ ਨਾਲ ਇੰਜੀਨੀਅਰ ਨੂੰ ਕੱਢਣ ਵਿੱਚ ਲੱਗੀ ਹੋਈ ਹੈ। ਦੱਸ ਦੇਈਏ ਕਿ ਸ਼ਨੀਵਾਰ ਦੇਰ ਸ਼ਾਮ ਦੋ ਵਿਅਕਤੀ ਮਸ਼ੀਨ ਨੂੰ ਠੀਕ ਕਰਨ ਲਈ ਹੇਠਾਂ ਆਏ ਪਰ ਇੱਕ ਸੁਰੱਖਿਅਤ ਬਾਹਰ ਨਿਕਲ ਗਿਆ ਅਤੇ ਦੂਜਾ ਇਸ ਵਿੱਚ ਫਸ ਗਿਆ। ਸਵੇਰ ਤੋਂ NDRF ਦੇ ਸੁਰੇਸ਼ ਨਾਲ ਕੋਈ ਸੰਪਰਕ ਨਹੀਂ ਹੋਇਆ ਹੈ। ਮਾਮਲੇ ਦੀ ਸੂਚਨਾ ਸੁਰੇਸ਼ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੇ ਦਿੱਤੀ ਗਈ ਹੈ। ਇਸ ਦੇ ਨਾਲ ਹੀ ਥਾਣਾ ਕਰਤਾਰਪੁਰ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।