Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਐਚ.ਐਮ.ਵੀ. ਦੇ ਐਨ.ਐਸ.ਐਸ. ਯੂਨਿਟ ਵੱਲੋਂ ਮੇਰੀ ਮਾਟੀ ਮੇਰਾ ਦੇਸ਼ ਪ੍ਰੋਗਰਾਮ ਦਾ ਆਯੋਜਨ

ਹੰਸ ਰਾਜ ਮਹਿਲਾ ਮਹਾਵਿਦਿਆਲਾ ਦੇ ਐਨ.ਐਸ.ਐਸ. ਯੂਨਿਟ ਵੱਲੋਂ ਸੁਤੰਤਰਤਾ ਦਿਵਸ ਨੂੰ ਸਮਰਪਿਤ ਮੇਰੀ ਮਾਟੀ ਮੇਰਾ ਦੇਸ਼-ਮਾਟੀ ਨੂੰ ਨਮਨ- ਵੀਰਾਂ ਦਾ ਵੰਦਨ ਸਮਾਗਮ ਦਾ ਆਯੋਜਨ ਪਹਿਲ ਐਨਜੀਓ ਦੇ ਸਹਿਯੋਗ ਨਾਲ ਕੀਤਾ ਗਿਆ। ਪਿ੍ਰੰਸੀਪਲ ਪ੍ਰੋ. ਡਾ. (ਸ਼੍ਰੀਮਤੀ) ਅਜੇ ਸਰੀਨ ਨੇ ਮੁੱਖ ਮਹਿਮਾਨ ਕੈਪਟਨ ਗੁਰਮੇਲ ਸਿੰਘ, ਸ਼੍ਰੀ ਅਸ਼ੋਕ ਕੁਮਾਰ, ਤੇਜ ਰਜਿੰਦਰ ਜੀ, ਪਹਿਲ ਐਨਜੀਓ ਤੋਂ ਸ਼੍ਰੀਮਤੀ ਹਰਵਿੰਦਰ ਕੌਰ ਅਤੇ ਸ਼੍ਰੀ ਮੋਹਿਤ ਰੂਬਲ ਦਾ ਕਾਲਜ ਪ੍ਰਾਂਗਣ ਵਿੱਚ ਸਵਾਗਤ ਕੀਤਾ। ਕੈਪਟਨ ਗੁਰਮੇਲ ਸਿੰਘ ਨੇ ਭਾਰਤ ਸਰਕਾਰ ਦੀਆਂ ਯੋਜਨਾਵਾਂ ਬਾਰੇ ਦੱਸਿਆ। ਪਹਿਲ ਐਨਜੀਓ ਤੋਂ ਸ਼੍ਰੀਮਤੀ ਹਰਵਿੰਦਰ ਕੌਰ ਨੇ ਕਿਹਾ ਕਿ ਪਹਿਲ ਸੰਸਥਾ 1996 ਵਿੱਚ ਪ੍ਰੋ. ਲਖਬੀਰ ਸਿੰਘ ਵੱਲੋਂ ਸਥਾਪਿਤ ਕੀਤੀ ਗਈ ਸੀ ਜਿਸ ਦਾ ਉਦੇਸ਼ ਨੌਜਵਾਨਾਂ ਦੇ ਵਿਅਕਤੀਤਵ ਦਾ ਵਿਕਾਸ ਕਰਨਾ ਰਿਹਾ ਹੈ। ਪਹਿਲ ਐਨਜੀਓ ਤੋਂ ਸ਼੍ਰੀ ਮੋਹਿਤ ਨੇ ਵਾਤਾਵਰਣ ਦੀ ਸੁਰੱਖਿਆ ਲਈ ਸੁਝਾਅ ਦਿੱਤੇ। ਇਸ ਮੌਕੇ ਪਹਿਲ ਐਨਜੀਓ ਵੱਲੋਂ ਕਾਲਜ ਪਰਿਸਰ ਵਿੱਚ 75 ਪੌਦੇ ਲਗਾ ਕੇ ਵਾਤਾਵਰਣ ਦੀ ਸੁਰੱਖਿਆ ਦਾ ਸੰਦੇਸ਼ ਦਿੱਤਾ ਗਿਆ। ਪ੍ਰੋਗਰਾਮ ਐਡਵਾਈਜ਼ਰ ਡਾ. ਅੰਜਨਾ ਭਾਟੀਆ ਨੇ ਕਿਹਾ ਕਿ ਐਨਐਸਐਸ ਯੂਨਿਟ ਦਾ ਮੈਂਬਰ ਹੋਣਾ ਆਪਣੇ ਆਪ ਲਈ ਮਾਣ ਦਾ ਵਿਸ਼ਾ ਹੈ। ਪ੍ਰੋਗਰਾਮ ਆਫਿਸਰ ਡਾ. ਵੀਨਾ ਅਰੋੜਾ ਨੇ ਵੀ ਵਲੰਟੀਅਰਾਂ ਨੂੰ ਐਨਐਸਐਸ ਨਾਲ ਜੁੜਨ ਲਈ ਪ੍ਰੇਰਿਤ ਕੀਤਾ। ਮੰਚ ਸੰਚਾਲਨ ਡਾ. ਜੋਤੀ ਗੋਗੀਆ ਨੇ ਕੀਤਾ। ਇਸ ਮੌਕੇ ਸ਼੍ਰੀ ਪਰਮਿੰਦਰ ਸਿੰਘ ਵੀ ਮੌਜੂਦ ਰਹੇ। ਰਾਸ਼ਟਰ ਗਾਨ ਨਾਲ ਪ੍ਰੋਗਰਾਮ ਦਾ ਸਮਾਪਨ ਹੋਇਆ।