Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ

ਦੋਸਤ ਦੀ ਧੀ ਨਾਲ ਜਬਰ-ਜਨਾਹ ਦੇ ਦੋਸ਼ ‘ਚ ਡਿਪਟੀ ਡਾਇਰੈਕਟਰ ਸਸਪੈਂਡ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਨਾਬਾਲਗ ਨਾਲ ਜਬਰ ਜਨਾਹ ਕਰਨ ਦੇ ਦੋਸ਼ੀ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵਿੱਚ ਤਾਇਨਾਤ ਡਿਪਟੀ ਡਾਇਰੈਕਟਰ ਨੂੰ ਮੁਅੱਤਲ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਤੋਂ ਪਹਿਲਾਂ ਦਿੱਲੀ ਪੁਲਿਸ ਡਿਪਟੀ ਡਾਇਰੈਕਟਰ ਦੇ ਘਰ ਵੀ ਪਹੁੰਚ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਡਿਪਟੀ ਡਾਇਰੈਕਟਰ ਨੂੰ ਜਲਦੀ ਹੀ ਗ੍ਰਿਫ਼ਤਾਰ ਕੀਤਾ ਜਾ ਸਕਦਾ ਹੈ। ਡਿਪਟੀ ਡਾਇਰੈਕਟਰ ‘ਤੇ ਆਪਣੇ ਦੋਸਤ ਦੀ ਧੀ ਨਾਲ ਕਈ ਮਹੀਨਿਆਂ ਤੱਕ ਜਬਰ ਜਨਾਹ ਕਰਨ ਦਾ ਦੋਸ਼ ਹੈ। ਦਰਅਸਲ, ਦਿੱਲੀ ਪੁਲਿਸ ਨੇ ਐਤਵਾਰ ਨੂੰ ਦੱਸਿਆ ਸੀ ਕਿ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਇੱਕ ਸੀਨੀਅਰ ਅਧਿਕਾਰੀ ‘ਤੇ ਆਪਣੇ ਦੋਸਤ ਦੀ ਨਾਬਾਲਗ ਧੀ ਨਾਲ ਕਥਿਤ ਤੌਰ ‘ਤੇ ਕਈ ਵਾਰ ਜਬਰ ਜਨਾਹ ਕਰਨ ਅਤੇ ਉਸ ਨੂੰ ਗਰਭਵਤੀ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਸੀ। ਨਾਬਾਲਗ ਆਪਣੇ ਪਿਤਾ ਦੀ ਮੌਤ ਤੋਂ ਬਾਅਦ 1 ਅਕਤੂਬਰ 2020 ਤੋਂ ਦਿੱਲੀ ਸਰਕਾਰ ਦੇ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਦੇ ਡਿਪਟੀ ਡਾਇਰੈਕਟਰ ਦੇ ਘਰ ਰਹਿ ਰਹੀ ਸੀ। ਪੁਲਿਸ ਮੁਤਾਬਕ ਦੋਸ਼ੀ ਅਧਿਕਾਰੀ ਨੇ ਨਵੰਬਰ 2020 ਤੋਂ ਜਨਵਰੀ 2021 ਦਰਮਿਆਨ ਕਥਿਤ ਤੌਰ ‘ਤੇ ਲੜਕੀ ਨਾਲ ਕਈ ਵਾਰ ਜਬਰ ਜਨਾਹ ਕੀਤਾ। ਸ਼ਿਕਾਇਤ ‘ਚ ਅਧਿਕਾਰੀ ਦੀ ਪਤਨੀ ‘ਤੇ ਗਰਭਪਾਤ ਲਈ ਦਵਾਈਆਂ ਦੇਣ ਦਾ ਵੀ ਦੋਸ਼ ਲਗਾਇਆ ਗਿਆ ਹੈ।ਪੀੜਤਾ ਸਿਵਲ ਲਾਈਨ ਇਲਾਕੇ ਦੇ ਇੱਕ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਹੈ। ਪੀੜਤ ਪਰਿਵਾਰ ਨੇ ਦਿੱਲੀ ਦੇ ਬੁਰਾੜੀ ਇਲਾਕੇ ‘ਚ ਚਰਚ ‘ਚ ਜਾ ਕੇ ਡਿਪਟੀ ਡਾਇਰੈਕਟਰ ਨੂੰ ਜਾਣਿਆ। ਸਾਲ 2020 ‘ਚ ਪੀੜਤਾ ਦੇ ਪਿਤਾ ਦੀ ਮੌਤ ਹੋ ਗਈ, ਜਿਸ ਤੋਂ ਬਾਅਦ ਪੀੜਤਾ ਕਾਫੀ ਪਰੇਸ਼ਾਨ ਰਹਿਣ ਲੱਗੀ, ਜਿਸ ਤੋਂ ਬਾਅਦ ਡਿਪਟੀ ਡਾਇਰੈਕਟਰ ਪੀੜਤਾ ਨੂੰ ਆਪਣੇ ਘਰ ਲੈ ਆਏ।ਦੋਸ਼ ਹੈ ਕਿ ਦੋਸ਼ੀ ਡਿਪਟੀ ਡਾਇਰੈਕਟਰ ਨੇ 14 ਸਾਲਾ ਪੀੜਤਾ ਨਾਲ 2020 ਤੋਂ 2021 ਤੱਕ ਕਈ ਵਾਰ ਬਲਾਤਕਾਰ ਕੀਤਾ। ਇੰਨਾ ਹੀ ਨਹੀਂ ਜਦੋਂ ਪੀੜਤਾ ਗਰਭਵਤੀ ਹੋ ਗਈ ਤਾਂ ਉਸ ਨੇ ਇਹ ਗੱਲ ਡਿਪਟੀ ਡਾਇਰੈਕਟਰ ਦੀ ਪਤਨੀ ਨੂੰ ਦੱਸੀ ਤਾਂ ਪਤਨੀ ਨੇ ਗੱਲ ਨੂੰ ਕਿਤੇ ਵੀ ਨਾ ਜਾਣ ਦੇਣ ਦੀ ਸਲਾਹ ਦਿੰਦੇ ਹੋਏ ਆਪਣੇ ਬੇਟੇ ਤੋਂ ਦਵਾਈ ਮੰਗਵਾਈ ਅਤੇ ਉਸ ਦਾ ਗਰਭਪਾਤ ਕਰਵਾ ਦਿੱਤਾ।