ਮਿਜ਼ੋਰਮ ਦੇ ਸਾਇਰਾਂਗ ਵਿੱਚ ਬੁੱਧਵਾਰ ਨੂੰ ਇੱਕ ਨਿਰਮਾਣ ਅਧੀਨ ਰੇਲਵੇ ਪੁਲ ਦੇ ਡਿੱਗਣ ਕਾਰਨ ਘੱਟੋ-ਘੱਟ 17 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਇਹ ਘਟਨਾ ਸਵੇਰੇ 10 ਵਜੇ ਦੇ ਕਰੀਬ ਆਈਜ਼ੌਲ ਤੋਂ 21 ਕਿਲੋਮੀਟਰ ਦੂਰ ਉਸ ਸਮੇਂ ਵਾਪਰੀ, ਜਦੋਂ ਸਾਈਟ ‘ਤੇ ਉਸਾਰੀ ਦਾ ਕੰਮ ਚੱਲ ਰਿਹਾ ਸੀ। ਫਿਲਹਾਲ ਕਈ ਮਜ਼ਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ ਕਿਉਂਕਿ ਘਟਨਾ ਸਮੇਂ 35-40 ਤੋਂ ਜ਼ਿਆਦਾ ਲੋਕ ਮੌਜੂਦ ਸਨ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਮਲਬੇ ‘ਚੋਂ ਹੁਣ ਤੱਕ 17 ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ… ਕਈ ਹੋਰ ਅਜੇ ਵੀ ਲਾਪਤਾ ਹਨ।ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੀਐੱਮਐੱਮਆਰਐੱਫ ਤੋਂ ਹਰੇਕ ਮ੍ਰਿਤਕ ਦੇ ਵਾਰਸਾਂ ਨੂੰ 2 ਲੱਖ ਰੁਪਏ ਅਤੇ ਜ਼ਖਮੀਆਂ ਨੂੰ 50,000 ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ ਕੀਤਾ ਹੈ।ਇਸ ਦੇ ਨਾਲ ਹੀ ਮਿਜ਼ੋਰਮ ਦੇ ਮੁੱਖ ਮੰਤਰੀ ਜ਼ੋਰਮਥੰਗਾ ਨੇ ਹਾਦਸੇ ‘ਚ ਲੋਕਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਕਿਹਾ ਕਿ ਬਚਾਅ ਕੰਮ ਜਾਰੀ ਹੈ। ਮੁੱਖ ਮੰਤਰੀ ਜ਼ੋਰਮਥੰਗਾ ਨੇ ਐਕਸ (ਅਧਿਕਾਰਤ ਤੌਰ ‘ਤੇ ਟਵਿੱਟਰ) ‘ਤੇ ਪੋਸਟ ਕੀਤਾ ਕਿ ‘ਆਈਜ਼ੌਲ ਨੇੜੇ ਸਾਈਰੰਗ ਵਿਖੇ ਨਿਰਮਾਣ ਅਧੀਨ ਰੇਲਵੇ ਓਵਰ ਬ੍ਰਿਜ ਅੱਜ ਢਹਿ ਗਿਆ। ਹੁਣ ਤੱਕ ਘੱਟੋ-ਘੱਟ 15 ਮਜ਼ਦੂਰਾਂ ਦੀ ਮੌਤ ਹੋ ਚੁੱਕੀ ਹੈ, ਬਚਾਅ ਕਾਰਜ ਜਾਰੀ ਹੈ। ਇਸ ਦੁਖਾਂਤ ਤੋਂ ਬਹੁਤ ਦੁਖੀ ਅਤੇ ਪ੍ਰਭਾਵਿਤ ਹਾਂ।
ਮਿਜ਼ੋਰਮ ‘ਚ ਨਿਰਮਾਣ ਅਧੀਨ ਰੇਲਵੇ ਪੁਲ ਡਿੱਗਣ ਕਾਰਨ 17 ਮਜ਼ਦੂਰਾਂ ਦੀ ਮੌਤ
- Post author:businesSsKhas
- Post published:August 23, 2023
- Post category:ਦੇਸ਼
