Business Khas

Latest news
ਆਟੋ ਡੀਲਰ ਐਸੋਸੀਏਸ਼ਨ ਵੱਲੋਂ ਸਾਵਣ ਦੀ ਸੰਗਰਾਂਦ ਦੇ ਸਬੰਧ ਵਿਚ ਖੀਰ ਪੂਰੇ ਦਾ ਲੰਗਰ ਲਗਾਏ ਪੁਰੀ ਵਿੱਚ ਜਗਨਨਾਥ ਰੱਥ ਯਾਤਰਾ ਦੌਰਾਨ ਭਾਜੜ ਵਰਗ੍ਹੇ ਹਾਲਾਤ ਤਰਨਤਾਰਨ ਵਿੱਚ ਗਲਤੀ ਨਾਲ ਗਈ 7 ਅਤੇ ਡੇਢ ਸਾਲ ਦੇ ਬੱਚੇ ਦੀ ਜਾਨ ਸਕੂਲ ਬੱਸ ਹੇਠਾਂ ਆਉਣ ਨਾਲ 3 ਸਾਲਾ ਸਮਰਦੀਪ ਦੀ ਮੌਤ ਅਮਰੀਕਾ ’ਚ ਮਾਲ ਦੇ ਅੰਦਰ ਭਾਰਤੀ ਸ਼ਖਸ ’ਤੇ ਧਰਮ ਜਾਣਨ ਮਗਰੋਂ ਜਾਨਲੇਵਾ ਹਮਲਾ ਪੰਜਾਬ ਦੇ 7 ਜ਼ਿਲ੍ਹਿਆਂ ਚ ਅੱਜ ਹੁੰਮਸ ਭਰੀ ਗਰਮੀ ਦਾ ਅਲਰਟ पंजाब भाजपा के वरिष्ठ नेता और पूर्व सांसद सुशील रिंकू ने किया जालंधर कैंट रेलवे स्टेशन का किया निरीक... करोड़ों रुपये की विकास परियोजनाओं की सौगात पंजाब को मिलेगी : केवल सिंह ढिल्लों ਪੰਜਾਬ ਤੇ ਹਰਿਆਣਾ ਦੇ ਅੱਠ ਟੋਲ ਪਲਾਜ਼ਿਆਂ 'ਤੇ ਟੈਕਸ ’ਚ ਵਾਧਾ ਵਾਇਰਲ ਵੀਡੀਓ ਦੇਖ ਕੇ ਚਾਹ ਪੀਣੀ ਛੱਡ ਦੇਵੋਗੇ
You are currently viewing ਕੇ.ਐਮ.ਵੀ ਕਾਲਜੀਏਟ ਸਕੂਲ ਵਿਖੇ ਸਟੂਡੈਂਟ ਕੌਂਸਲ 2023-24 ਲਈ ਇੰਨਵੈਸਟੀਚਰ ਸੈਰੇਮਨੀ ਦਾ ਆਯੋਜਨ

ਕੇ.ਐਮ.ਵੀ ਕਾਲਜੀਏਟ ਸਕੂਲ ਵਿਖੇ ਸਟੂਡੈਂਟ ਕੌਂਸਲ 2023-24 ਲਈ ਇੰਨਵੈਸਟੀਚਰ ਸੈਰੇਮਨੀ ਦਾ ਆਯੋਜਨ

ਜਲੰਧਰ, ਕੇ.ਐਮ.ਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਵਿਦਿਆਰਥਣਾਂ ਵਿੱਚ ਲੀਡਰਸ਼ਿਪ ਦੇ ਗੁਣਾਂ ਨੂੰ ਵਿਕਸਤ ਕਰਨ ਅਤੇ ਕਾਲਜੀਏਟ ਸਕੂਲ ਦੀਆਂ ਯੋਗ ਨੌਜਵਾਨ ਪ੍ਰਤਿਭਾਵਾਂ ਨੂੰ ਜ਼ਿੰਮੇਵਾਰੀਆਂ ਪ੍ਰਦਾਨ ਕਰਨ ਦੇ ਉਦੇਸ਼ ਨਾਲ ਸਟੂਡੈਂਟ ਕੌਂਸਲ 2023-24 ਲਈ ਇੰਨਵੈਸਟੀਚਰ ਸੈਰੇਮਨੀ ਦਾ ਆਯੋਜਨ ਕੀਤਾ ਗਿਆ। ਸਟੂਡੈਂਟ ਵੈਲਫੇਅਰ ਵਿਭਾਗ ਵੱਲੋਂ ਵਿਸ਼ੇਸ਼ ਤੌਰ ’ਤੇ ਕਰਵਾਏ ਇਸ ਪ੍ਰੋਗਰਾਮ ਵਿੱਚ ਮੁੱਖ ਮਹਿਮਾਨ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਆਪਣੇ ਸੰਬੋਧਨ ਦੌਰਾਨ ਸਾਰੇ ਮੈਂਬਰਾਂ ਨੂੰ ਅਜਿਹੇ ਸਨਮਾਨਿਤ ਅਤੇ ਜ਼ਿੰਮੇਵਾਰ ਅਹੁਦੇ ਲਈ ਚੁਣੇ ਜਾਣ ‘ਤੇ ਵਧਾਈ ਦਿੱਤੀ ਅਤੇ ਉਨ੍ਹਾਂ ਨੂੰ ਜੀਵਨ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਨ ਲਈ ਹਮੇਸ਼ਾ ਵਚਨਬੱਧ ਅਤੇ ਤਿਆਰ ਰਹਿਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਅੱਗੇ ਕਿਹਾ ਕਿ ਕੌਂਸਲ ਮੈਂਬਰਾਂ ਨੂੰ ਇਮਾਨਦਾਰ ਅਤੇ ਨਿਰਸਵਾਰਥ ਰਹਿੰਦੇ ਹੋਏ ਅਸਲ ਵਿਕਾਸ ਵੱਲ ਧਿਆਨ ਦੇਣਾ ਚਾਹੀਦਾ ਹੈ। ਉਨ੍ਹਾਂ ਇਹ ਵੀ ਆਸ ਪ੍ਰਗਟਾਈ ਕਿ ਨਵੀਂ ਚੁਣੀ ਗਈ ਸਭਾ ਉਨ੍ਹਾਂ ਸਾਰੀਆਂ ਕਦਰਾਂ-ਕੀਮਤਾਂ ਦੀ ਸਹੀ ਤਰਜਮਾਨੀ ਕਰੇਗੀ ਜਿਨ੍ਹਾਂ ਲਈ ਸੰਸਥਾ ਹਮੇਸ਼ਾ ਖੜ੍ਹੀ ਰਹੀ ਹੈ। ਇਸ ਸਮਾਰੋਹ ਵਿੱਚ ਵਿਦਿਆਰਥਣਾਂ ਦੀ ਚੋਣ ਪ੍ਰਤੀਬੱਧਤਾ, ਆਤਮਵਿਸ਼ਵਾਸ ਅਤੇ ਯੋਗਤਾ ਦੇ ਗੁਣਾਂ ਦੇ ਆਧਾਰ ’ਤੇ ਕੀਤੀ ਗਈ। ਇਸ ਦੌਰਾਨ ਕੋਮਲਪ੍ਰੀਤ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਤਨਵੀਰ ਕੌਰ ਅਤੇ ਗੁਰਕਿਰਨ ਜੁਆਇੰਟ ਹੈੱਡ ਗਰਲ ਬਣੀਆਂ ਜਦੋਂਕਿ ਵਿਧਿਤਾ ਸ਼ਰਮਾ, ਹਰਰੂਪ ਕੌਰ ਅਤੇ ਹਰਮਨਪ੍ਰੀਤ ਕੌਰ ਮੁਲਤਾਨੀ ਨੂੰ ਐਸੋਸੀਏਟ ਹੈੱਡ ਗਰਲਜ਼ ਲਈ ਚੁਣਿਆ ਗਿਆ। ਵਾਈਸ ਹੈੱਡ ਗਰਲਜ਼ ਲਈ ਅਦਿਤੀ ਸਹੋਤਰਾ, ਗਗਨਦੀਪ ਕੌਰ ਅਤੇ ਜੈਸਮੀਨ ਕੌਰ ਦੀ ਚੋਣ ਕੀਤੀ ਗਈ। ਹਿਮਾਂਸ਼ੀ ਪ੍ਰਭਾਕਰ, ਤਰਨਪ੍ਰੀਤ, ਰੀਆ ਸ਼ਰਮਾ, ਸ਼ਾਲਿਨੀ ਅਤੇ ਵਾਨੀ ਵਰਮਾ ਨੂੰ ਪ੍ਰੀਫੈਕਟ ਚੁਣਿਆ ਗਿਆ। ਸਮੂਹ ਅਹੁਦੇਦਾਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ ਜਿਸ ਰਾਹੀਂ ਮੈਂਬਰਾਂ ਨੇ ਸੰਸਥਾ ਦੀਆਂ ਨੀਤੀਆਂ ਨੂੰ ਬਰਕਰਾਰ ਰੱਖਣ ਦਾ ਵਾਅਦਾ ਕੀਤਾ। ਮੈਡਮ ਪ੍ਰਿੰਸੀਪਲ ਨੇ ਡਾ. ਮਧੂਮੀਤ, ਡੀਨ, ਸਟੂਡੈਂਟ ਵੈਲਫੇਅਰ , ਸ੍ਰੀਮਤੀ ਵੀਨਾ ਦੀਪਕ, ਕੋਆਰਡੀਨੇਟਰ, ਸ੍ਰੀਮਤੀ ਆਨੰਦ ਪ੍ਰਭਾ, ਇੰਚਾਰਜ ਅਤੇ ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੇ ਸਮੂਹ ਅਧਿਆਪਕਾਂ ਵੱਲੋਂ ਕੀਤੇ ਉਪਰਾਲੇ ਦੀ ਵੀ ਸ਼ਲਾਘਾ ਕੀਤੀ।