Business Khas

Latest news
ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ 17 ਅਪ੍ਰੈਲ ਨੂੰ ਕਪੂਰਥਲਾ ਵਿੱਚ “ਰੇਲ ਰੋਕੋ” ਦਾ ਐਲਾਨ,ਕਿਸਾਨਾਂ ਦਾ ਵੱਡਾ ਐਕਸ਼ਨ ਬਰਨਾਲਾ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਫਿਰੋਜ਼ਪੁਰ ਦੇ ਲਵਿਸ਼ ਗੋਇਲ ਨੇ 10ਵੀਂ ‘ਚ 99.4% ਅੰਕ ਪ੍ਰਾਪਤ ਕੀਤੇ ਬਸਤੀ ਸ਼ੇਖ ਸਤਰਾਂ ਮੁਹੱਲੇ ਵਿੱਚ ਪਾਣੀ ਦੀ ਕਮੀ ਨਾਲ ਲੋਕ ਪਰੇਸ਼ਾਨ ਗੁਰਦੁਆਰਾ ਬਾਬਾ ਜੀਵਨ ਸਿੰਘ ਗੜਾ ਵਿਖੇ ਖਾਲਸੇ ਦਾ ਪ੍ਰਗਟ ਦਿਵਸ ਸ਼ਰਧਾ ਪੂਰਵਕ ਮਨਾਇਆ ਗਿਆ
You are currently viewing ਅੰਮ੍ਰਿਤਸਰ ‘ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੰਮ੍ਰਿਤਸਰ ‘ਚ ਦੇਰ ਰਾਤ ਇੱਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

ਅੱਜ ਤਾਜਾ ਮਾਮਲਾ ਪੰਜਾਬ ਦੇ ਅੰਮ੍ਰਿਤਸਰ ਤੋਂ ਸਾਹਮਣੇ ਆ ਰਿਹਾ ਹੈ। ਦੱਸ ਦਈਏ ਕਿ ਅੰਮ੍ਰਿਤਸਰ ‘ਚ ਦੇਰ ਰਾਤ ਇਕ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਘਟਨਾ ਤੋਂ ਤੁਰੰਤ ਬਾਅਦ ਨੌਜਵਾਨ ਨੂੰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਪੁਲਿਸ ਹੁਣ ਆਸ-ਪਾਸ ਲੱਗੇ ਸੀਸੀਟੀਵੀ ਨੂੰ ਸਕੈਨ ਕਰ ਰਹੀ ਹੈ, ਤਾਂ ਜੋ ਕਾਤਲਾਂ ਦਾ ਕੋਈ ਸੁਰਾਗ ਮਿਲ ਸਕੇ। ਇਸ ਦੇ ਨਾਲ ਹੀ ਐਸਐਸਪੀ ਦਿਹਾਤੀ ਸਤਿੰਦਰ ਸਿੰਘ ਵੀ ਰਾਤ ਨੂੰ ਮੌਕੇ ’ਤੇ ਪਹੁੰਚ ਗਏ।ਇਹ ਘਟਨਾ ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੀ ਹੈ। ਮ੍ਰਿਤਕ ਦੀ ਪਛਾਣ ਰਵੀ ਵਾਸੀ ਜੰਡਿਆਲਾ ਗੁਰੂ ਵਜੋਂ ਹੋਈ ਹੈ। ਰਾਤ ਕਰੀਬ 8.45 ਵਜੇ ਰਵੀ ਕਟਿੰਗ ਕਰਵਾਉਣ ਲਈ ਜੰਡਿਆਲਾ ਦੇ ਸ਼ੇਖਪੁਰਾ ਇਲਾਕੇ ਵਿੱਚ ਸਥਿਤ ਬ੍ਰਾਂਡ ਕੱਟ ਸੈਲੂਨ ਵਿੱਚ ਗਿਆ। ਇੱਥੇ ਗੋਲੀਬਾਰੀ ਕਰਨ ਵਾਲੇ 2 ਮੁਲਜ਼ਮ ਪਹਿਲਾਂ ਹੀ ਦੁਕਾਨ ਵਿੱਚ ਮੌਜੂਦ ਸਨ। ਦੋਵਾਂ ਦੇ ਹੱਥਾਂ ਵਿੱਚ ਹਥਿਆਰ ਸਨ। ਮੁਲਜ਼ਮਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ। ਕਰੀਬ 6 ਗੋਲੀਆਂ ਚਲਾਈਆਂ ਗਈਆਂ। ਗੋਲੀਬਾਰੀ ਤੋਂ ਬਾਅਦ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਜਿਸ ਤੋਂ ਬਾਅਦ ਦੋਸ਼ੀ ਉਥੋਂ ਭੱਜਣ ‘ਚ ਕਾਮਯਾਬ ਹੋ ਗਿਆ।ਕੁਝ ਹੀ ਮਿੰਟਾਂ ਵਿੱਚ ਹੀ ਸਾਰਾ ਸੈਲੂਨ ਖੂਨ ਨਾਲ ਭਰ ਗਿਆ। ਜਿਸ ਤੋਂ ਬਾਅਦ ਸਾਰਿਆਂ ਨੇ ਤੁਰੰਤ ਰਵੀ ਨੂੰ ਹਸਪਤਾਲ ਪਹੁੰਚਾਇਆ ਪਰ ਉਸ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮੌਕੇ ’ਤੇ ਪੁੱਜੇ ਐਸਐਸਪੀ ਸਤਿੰਦਰ ਸਿੰਘ ਨੇ ਦੱਸਿਆ ਕਿ ਸੰਭਾਵਨਾ ਹੈ ਕਿ ਹਮਲਾਵਰ ਮ੍ਰਿਤਕ ਨੂੰ ਪਹਿਲਾਂ ਤੋਂ ਜਾਣਦੇ ਸਨ ਅਤੇ ਹੋ ਸਕਦਾ ਹੈ ਕਿ ਉਨ੍ਹਾਂ ਨੇ ਉਸ ਨੂੰ ਫੋਨ ’ਤੇ ਬੁਲਾਇਆ ਹੋਵੇ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਹਮਲਾਵਰਾਂ ਬਾਰੇ ਸੁਰਾਗ ਹਾਸਲ ਕਰਨ ਲਈ ਸੀਸੀਟੀਵੀ ਫੁਟੇਜ ਨੂੰ ਸਕੈਨ ਕਰ ਰਹੀ ਹੈ।