Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸਕੂਲ ‘ਚ ਤੇਜ਼ਾਬ ਨਾਲ ਝੁਲਸੇ 2 ਵਿਦਿਆਰਥੀ

ਸਕੂਲ ‘ਚ ਤੇਜ਼ਾਬ ਨਾਲ ਝੁਲਸੇ 2 ਵਿਦਿਆਰਥੀ

ਪਿੰਡ ਬਾਜਵਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ਵਿੱਚ ਅੱਜ ਜ਼ੋਰਦਾਰ ਧਮਾਕੇ ਵਿੱਚ ਦੋ ਵਿਦਿਆਰਥੀ ਗੰਭੀਰ ਜ਼ਖ਼ਮੀ ਹੋ ਗਏ। ਇਹ ਧਮਾਕਾ ਤੇਜ਼ਾਬ ਨਾਲ ਭਰੇ ਇੱਕ ਬੋਲਟ ਦੇ ਧਮਾਕੇ ਕਾਰਨ ਹੋਇਆ ਦੱਸਿਆ ਜਾ ਰਿਹਾ ਹੈ।

ਦਰਅਸਲ ਇਹ ਮਾਮਲਾ ਜਲੰਧਰ ‘ਚ ਸਬ-ਡਵੀਜ਼ਨ ਸ਼ਾਹਕੋਟ ਦੇ ਪਿੰਡ ਬਾਜਵਾ ਕਲਾਂ ਦੇ ਸੀਨੀਅਰ ਸੈਕੰਡਰੀ ਸਕੂਲ ‘ਚ ਦੋ ਵਿਦਿਆਰਥੀ ਤੇਜ਼ਾਬ ਨਾਲ ਝੁਲਸ ਗਏ। ਸਕੂਲ ਵਿੱਚ ਅਧਿਆਪਕ ਬੱਚਿਆਂ ਨੂੰ ਸਾਇੰਸ ਲੈਬ ਦਾ ਸਾਮਾਨ ਸ਼ਿਫਟ ਕਰਵਾ ਰਹੀ ਸੀ। ਇਸ ਦੌਰਾਨ ਤੇਜ਼ਾਬ ਦੀ ਬੋਤਲ ‘ਚ ਧਮਾਕਾ ਹੋਇਆ ਅਤੇ ਉਹ ਫਟ ਗਈ। ਬੋਤਲ ਫਟਣ ਤੋਂ ਬਾਅਦ ਦੋ ਵਿਦਿਆਰਥੀਆਂ ‘ਤੇ ਤੇਜ਼ਾਬ ਡਿੱਗ ਗਿਆ। ਇਸ ਤੋਂ ਬਾਅਦ ਉਹ ਬੁਰੀ ਤਰ੍ਹਾਂ ਝੁਲਸ ਗਏ।ਅਧਿਆਪਕਾਂ ਵੱਲੋਂ ਦੋਵਾਂ ਵਿਦਿਆਰਥੀਆਂ ਨੂੰ ਤੁਰੰਤ ਸਰਕਾਰੀ ਸਿਵਲ ਹਸਪਤਾਲ ਪਹੁੰਚਾਇਆ ਗਿਆ। ਜਿੱਥੇ ਡਾਕਟਰਾਂ ਨੇ ਉਨ੍ਹਾਂ ਦਾ ਇਲਾਜ ਸ਼ੁਰੂ ਕਰ ਦਿੱਤਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਦੋਵਾਂ ਵਿਦਿਆਰਥੀਆਂ ਦੀ ਹਾਲਤ ਖਤਰੇ ਤੋਂ ਬਾਹਰ ਹੈ। ਮਾਪਿਆਂ ਨੇ ਕਿਹਾ ਕਿ ਅਧਿਆਪਕਾਂ ਖਿਲਾਫ਼ ਕਾਰਵਾਈ ਹੋਵੇਗੀ। ਇਸ ਦੌਰਾਨ ਸਿਵਲ ਹਸਪਤਾਲ ਸ਼ਾਹਕੋਟ ਪੁੱਜੇ ਵਿਦਿਆਰਥੀਆਂ ਦੇ ਮਾਪਿਆਂ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਸਿਰਫ਼ ਸਰਕਾਰੀ ਸਕੂਲਾਂ ਵਿੱਚ ਹੀ ਕਿਉਂ ਵਾਪਰਦੀਆਂ ਹਨ। ਜੇਕਰ ਸਕੂਲ ਵਿੱਚ ਮੁਲਾਜ਼ਮ ਮੌਜੂਦ ਹਨ ਤਾਂ ਵਿਦਿਆਰਥੀਆਂ ਨੂੰ ਲੈਬ ਦਾ ਸਮਾਨ ਲੈ ਕੇ ਪੁਰਾਣੀ ਇਮਾਰਤ ਤੋਂ ਨਵੀਂ ਇਮਾਰਤ ਵਿੱਚ ਕਿਉਂ ਭੇਜਿਆ ਜਾ ਰਿਹਾ ਹੈ। ਮਾਪਿਆਂ ਨੇ ਕਿਹਾ ਕਿ ਉਹ ਆਪਣੇ ਬੱਚਿਆਂ ਨੂੰ ਸਕੂਲ ਪੜ੍ਹਨ ਲਈ ਭੇਜਦੇ ਹਨ ਨਾ ਕਿ ਮਜ਼ਦੂਰੀ ਕਰਵਾਉਣ ਲਈ।