Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ

ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ

ਪੰਜਾਬ ਦੇ ਲੁਧਿਆਣਾ ਜ਼ਿਲ੍ਹੇ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਥੇ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਵੱਲੋਂ ਤਮਾਮ ਵਿਧਾਇਕਾਂ ਅਤੇ ਰਾਜ ਸਭਾ ਮੈਂਬਰ ਸਣੇ ਐਮਪੀ ਨੂੰ ਚਿੱਠੀ ਪੱਤਰ ਲਿਖੇ ਗਏ ਹਨ ਅਤੇ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਗਈ ਹੈ।

ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਸ਼ਹੀਦ ਸੁਖਦੇਵ ਥਾਪਰ ਦੇ ਪਰਿਵਾਰ ਨੂੰ ਅਣਦੇਖਾ ਕਰ ਰਹੀ ਹੈ। ਲੁਧਿਆਣਾ ਦੇ ਨੌਂ ਘਰਾਂ ਵਿਖੇ ਸ਼ਹੀਦ ਥਾਪਰ ਜੀ ਦੇ ਜਨਮ ਸਥਾਨ ‘ਤੇ ਅੱਜ ਥਾਪਰ ਪਰਿਵਾਰ ਵੱਲੋਂ ਆਮ ਆਦਮੀ ਪਾਰਟੀ ਦੀ ਮੌਜੂਦਾ ਸਰਕਾਰ ‘ਤੇ ਸਵਾਲ ਚੁੱਕੇ ਗਏ ਅਤੇ ਆਪਣੇ ਹੱਥਾਂ ਵਿੱਚ ਚਿੱਠੀ ਪੱਤਰ ਫੜ ਕੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਦੇ 117 ਵਿਧਾਨ ਸਭਾ ਮੈਂਬਰਾਂ ਅਤੇ ਰਾਜ ਸਭਾ ਸਮੇ ਐਮ ਪੀ ਨੂੰ ਇਹ ਚਿੱਠੀ ਪੱਤਰ ਭੇਜੇ ਜਾਣਗੇ, ਜਿਸ ਵਿੱਚ ਲੁਧਿਆਣਾ ਰੇਲਵੇ ਸਟੇਸ਼ਨ ਦਾ ਨਾਮ ਸ਼ਹੀਦ ਸੁਖਦੇਵ ਥਾਪਰ ਦੇ ਨਾਮ ਤੇ ਰੱਖਣ ਦੀ ਮੰਗ ਕੀਤੀ ਗਈ ਹੈ।

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਸੁਖਦੇਵ ਥਾਪਰ ਮੈਮੋਰੀਅਲ ਟਰੱਸਟ ਦੇ ਪ੍ਰਧਾਨ ਅਸ਼ੋਕ ਥਾਪਰ ਨੇ ਕਿਹਾ ਕਿ ਹਿੰਦੂ ਸ਼ਹੀਦ ਪਰਿਵਾਰ ਨੂੰ ਅਣਗੌਲਿਆਂ ਕੀਤਾ ਜਾ ਰਿਹਾ ਹੈ।

ਉਨ੍ਹਾਂ ਇਹ ਵੀ ਕਿਹਾ ਕਿ ਪਹਿਲਾਂ ਸ਼ਹੀਦ ਸੁਖਦੇਵ ਥਾਪਰ ਦੇ ਸਿੱਧੇ ਰਾਸਤੇ ਦੀ ਮੰਗ ਵੀ ਪਿਛਲੇ ਕਈ ਸਾਲਾਂ ਤੋਂ ਚੱਲ ਰਹੀ ਹੈ ਪਰ ਉਸ ‘ਤੇ ਵੀ ਕੋਈ ਗੌਰ ਨਹੀਂ ਕੀਤਾ ਗਿਆ ਹੈ। ਉਹਨਾਂ ਨੇ ਇਹ ਵੀ ਕਿਹਾ ਕਿ ਜੇਕਰ ਸਰਕਾਰ ਵੱਲੋਂ ਇਸ ਮਤੇ ਨੂੰ ਪਾਸ ਕਰ ਦਿੱਤਾ ਜਾਂਦਾ ਹੈ ਤਾਂ ਉਹ ਲੁਧਿਆਣਾ ਰੇਲਵੇ ਸਟੇਸ਼ਨ ਲਈ ਕੇਂਦਰ ਨਾਲ ਮੁਲਾਕਾਤ ਕਰਕੇ ਇਸ ਦਾ ਨਾਮ ਸ਼ਹੀਦ ਦੇ ਨਾਮ ‘ਤੇ ਰਖਵਾ ਸਕਣਗੇ।