Business Khas

Latest news
ਟੂ ਵੀਲਰ ਡੀਲਰ ਐਸੋਸੀਏਸ਼ਨ ਵੱਲੋਂ ਭਗਵਾਨ ਪਰਸ਼ੂ ਰਾਮ ਸੋਭਾ ਯਾਤਰਾ ਤੇ ਕੁਲਫੀਆਂ ਦੇ ਲੰਗਰ ਲਗਾਏ ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ ਨਸ਼ਿਆਂ ਖਿਲਾਫ਼ ਸਰਗਰਮ ਭਾਗੀਦਾਰੀ ਯਕੀਨੀ ਬਣਾਉਣ ਦੀ ਚੁਕਾਈ ਸਹੁੰ ਡਾ. ਰਵਜੋਤ ਸਿੰਘ ਨੇ ਲੁਧਿਆਣਾ ਦੀ ਕੇਂਦਰੀ ਜੇਲ੍ਹ ਅਤੇ ਜਨਾਨਾ ਜੇਲ੍ਹ ਦਾ ਕੀਤਾ ਨਿਰੀਖਣ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਿਆਂ ਖਿਲਾਫ਼ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸਾਈਕਲੋਥਾਨ ਸ਼ੁਭਮਨ ਗਿੱਲ ਦੀ ਕਪਤਾਨੀ ਹੇਠ ਗੁਜਰਾਤ ਟਾਈਟਨਸ ਦੀ ਟੀਮ ਜਿੱਤ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਲੋਕ ਮਸਲੇ ਪਹਿਲ ਦੇ ਅਧਾਰ 'ਤੇ ਹੱਲ ਕਰਨ ਦੇ ਦਿੱਤੇ ਨਿਰਦੇਸ਼ 5 ਮਈ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ  ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 10 ਹਜ਼ਾਰ ਮੀਟ੍ਰਿਕ ਟਨ ਕਣਕ ਦੀ ਹੋਈ ਆਮਦ 16 ਅਪ੍ਰੈਲ ਨੂੰ ਰਾਜ ਵਿੱਚ ਕੁਝ ਥਾਵਾਂ ਉਤੇ ਮੀਂਹ ਪੈਣ ਦੀ ਸੰਭਾਵਨਾ
You are currently viewing ਕੈਨੇਡਾ ਵਿਚ ਪੜ੍ਹਨ ਗਏ ਵਿਦਿਆਰਥੀਆਂ ਨੇ ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਨਾ ਕਰਵਾਉਣ ਵਜੋਂ ਕਾਲਜਾਂ ਦੇ ਬਾਹਰ ਲਾਏ ਧਰਨੇ

ਕੈਨੇਡਾ ਵਿਚ ਪੜ੍ਹਨ ਗਏ ਵਿਦਿਆਰਥੀਆਂ ਨੇ ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਨਾ ਕਰਵਾਉਣ ਵਜੋਂ ਕਾਲਜਾਂ ਦੇ ਬਾਹਰ ਲਾਏ ਧਰਨੇ

ਕੈਨੇਡਾ ਵਿਚ ਪੜ੍ਹਨ ਗਏ 300 ਤੋਂ ਵੱਧ ਵਿਦਿਆਰਥੀਆਂ ਨੇ ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਨਾ ਕਰਵਾਉਣ ਦੇ ਰੋਸ ਵਜੋਂ ਸੰਘਰਸ਼ ਵਿੱਢ ਦਿੱਤਾ ਹੈ। ਇਨ੍ਹਾਂ ਵਿਚ ਬਹੁਤੇ ਕੈਨੇਡਾ ਵਿਚ ਪੜ੍ਹਨ ਗਏ 300 ਤੋਂ ਵੱਧ ਵਿਦਿਆਰਥੀਆਂ ਨੇ ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਨਾ ਕਰਵਾਉਣ ਦੇ ਰੋਸ ਵਜੋਂ ਸੰਘਰਸ਼ ਵਿੱਢ ਦਿੱਤਾ ਹੈ। ਇਨ੍ਹਾਂ ਵਿਚ ਬਹੁਤੇ ਪੰਜਾਬੀ ਹਨ। ਦੋਸ਼ ਹਨ ਕਿ ਦਾਖ਼ਲਾ ਪ੍ਰਕਿਰਿਆ ਦੌਰਾਨ ਕੀਤੇ ਵਾਅਦਿਆਂ ਦੇ ਬਾਵਜੂਦ ਇਹ ਕਾਲਜ ਰਿਹਾਇਸ਼ ਮੁਹੱਈਆ ਕਰਵਾਉਣ ਵਿੱਚ ਨਾਕਾਮ ਰਹੇ ਹਨ, ਜਿਸ ਕਾਰਨ ਕੈਂਪਸ ਦੇ ਬਾਹਰ ਧਰਨਾ ਦਿੱਤਾ ਗਿਆ।ਕਾਲਜਾਂ ਵੱਲੋਂ ਰਿਹਾਇਸ਼ ਮੁਹੱਈਆ ਕਰਵਾਉਣ ਦੇ ਵਾਅਦੇ ਤੋਂ ਭੱਜਣ ਕਾਰਨ ਨੌਰਥ ਬੇਅ ਦੇ ਵਿਦਿਆਰਥੀਆਂ ਨੇ ਪੱਕਾ ਮੋਰਚਾ ਲਾ ਦਿੱਤਾ ਹੈ।ਸੈਂਕੜੇ ਅੰਤਰਰਾਸ਼ਟਰੀ ਵਿਦਿਆਰਥੀ ਨੌਰਥ ਬੇਅ ਦੇ ਕੈਨਾਡੋਰ ਕਾਲਜ ਅਤੇ ਨਿਪਸਿੰਗ ਯੂਨੀਵਰਸਿਟੀ ਪੜ੍ਹਨ ਆਏ ਹਨ।ਯੂਨੀਵਰਸਿਟੀ ਨੇ ਈਮੇਲ ਰਾਹੀਂ ਵਿਦਿਆਰਥੀਆਂ ਨਾਲ ਇਹ ਵਾਅਦਾ ਕੀਤਾ ਸੀ ਕਿ ਉਹ ਰਿਹਾਇਸ਼ ਮੁਹੱਈਆ ਕਰਵਾਉਣਗੇ, ਪਰ ਇੱਥੇ ਆਉਣ ਉਤੇ ਵਿਦਿਆਰਥੀਆਂ ਨੂੰ ਕਿਹਾ ਗਿਆ ਕਿ ਸਾਰੇ ਕਮਰੇ ਪਹਿਲਾਂ ਹੀ ਭਰ ਚੁੱਕੇ ਹਨ।ਵਿਦਿਆਰਥੀ ਮੋਟਲਾਂ ਵਿੱਚ 140 ਡਾਲਰ ਤੋਂ ਲੈ ਕੇ 200 ਡਾਲਰ ਤੱਕ ਇੱਕ ਰਾਤ ਦਾ ਕਿਰਾਇਆ ਭਰਨ ਲਈ ਮਜਬੂਰ ਹਨ। ਇਹ ਰਿਹਾਇਸ਼ ਵੀ ਆਰਜ਼ੀ ਹੈ। ਜਿਹੜੇ ਵਿਦਿਆਰਥੀ ਬਰੈਂਪਟਨ ਤੋਂ ਟੈਕਸੀਆਂ ਰਾਹੀਂ ਰੋਜ਼ਾਨਾ ਆ ਜਾ ਰਹੇ ਹਨ ਉਹ ਪ੍ਰਤੀ ਵਿਅਕਤੀ 120 ਡਾਲਰ ਤੋਂ ਲੈ ਕੇ 140 ਡਾਲਰ ਤੱਕ ਭਾੜਾ ਦੇ ਰਹੇ ਹਨ।ਕੈਨਾਡੋਰ ਕਾਲਜ ਵਿੱਚ ਪੜ੍ਹਨ ਵਾਲੇ ਗੁਰਕੀਰਤ ਸਿੰਘ ਨੇ ਕਿਹਾ, “ਇਹ ਇਲ਼ਾਕਾ ਬਹੁਤ ਘੱਟ ਆਬਾਦੀ ਵਾਲਾ ਇੱਕ ਛੋਟਾ ਜਿਹਾ ਸ਼ਹਿਰ ਹੈ ਅਤੇ ਵਿਦਿਆਰਥੀ ਰਿਹਾਇਸ਼ ਲੱਭਣ ਲਈ ਸੰਘਰਸ਼ ਕਰ ਰਹੇ ਹਨ। ਮਾਲਕ ਮਨਮਰਜ਼ੀ ਦੇ ਰੇਟ ਵਸੂਲ ਰਹੇ ਹਨ।ਲੁਧਿਆਣਾ ਦੀ ਰਹਿਣ ਵਾਲੀ ਹੈ ਇੱਕ ਹੋਰ ਵਿਦਿਆਰਥਣ ਜਸਪ੍ਰੀਤ ਕੌਰ ਨੇ ਕਿਹਾ, “ਮੈਂ ਪਿਛਲੇ ਕੁਝ ਮਹੀਨਿਆਂ ਤੋਂ ਸਥਾਈ ਰਿਹਾਇਸ਼ ਲਈ ਕੋਸ਼ਿਸ਼ ਕਰ ਰਹੀ ਹਾਂ। ਮੈਨੂੰ ਬਰੈਂਪਟਨ ਵਿੱਚ ਇੱਕ ਦੋਸਤ ਦੇ ਨਾਲ ਰਹਿਣਾ ਪਿਆ, ਨਤੀਜੇ ਵਜੋਂ ਉੱਤਰੀ ਖਾੜੀ ਵਿੱਚ ਰੋਜ਼ਾਨਾ ਆਉਣਾ-ਜਾਣਾ ਸੀ, ਜਿਸ ਵਿੱਚ ਮੈਨੂੰ ਜਨਤਕ ਟ੍ਰਾਂਸਪੋਰਟ ‘ਤੇ ਲਗਭਗ $100 ਦਾ ਖਰਚਾ ਆਉਂਦਾ ਸੀ।”