Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ

ਪੰਜਾਬ-ਹਰਿਆਣਾ ਤੇ ਯੂਪੀ ‘ਚ ਅੱਜ ਭਾਰੀ ਬਾਰਸ਼ ਦੀ ਭਵਿੱਖਬਾਣੀ

ਮੌਸਮ ਵਿਭਾਗ ਮੁਤਾਬਕ ਮਾਨਸੂਨ ਦੀ ਵਾਪਸੀ ਦਾ ਸਮਾਂ ਹੁਣ ਬਹੁਤ ਨੇੜੇ ਹੈ। ਅਗਲੇ 15 ਦਿਨਾਂ ਵਿੱਚ ਮਾਨਸੂਨ ਦੀ ਵਾਪਸੀ ਹੋ ਜਾਵੇਗੀ। ਹਾਲਾਂਕਿ ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼, ਬਿਹਾਰ, ਪੰਜਾਬ, ਹਰਿਆਣਾ ਵਿੱਚ ਬਰਸਾਤ ਦਾ ਦੌਰ ਅਜੇ ਵੀ ਜਾਰੀ ਹੈ। ਮੌਸਮ ਵਿਭਾਗ ਮੁਤਾਬਕ ਪਿਛਲੇ ਦੋ ਦਿਨਾਂ ਤੋਂ ਬਰਸਾਤ ਬੇਸ਼ੱਕ ਘੱਟ ਹੋਈ ਹੈ, ਪਰ ਇਨ੍ਹਾਂ ਰਾਜਾਂ ਵਿੱਚ ਕੁਝ ਥਾਵਾਂ ‘ਤੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ।ਮੌਸਮ ਵਿਭਾਗ ਦੇ ਅਨੁਸਾਰ ਬੰਗਾਲ ਦੀ ਖਾੜੀ ਵਿੱਚ ਉੱਤਰੀ ਬੰਗਾਲ ਦੇ ਨਾਲ ਲੱਗਦੇ ਖੇਤਰਾਂ ਵਿੱਚ ਇੱਕ ਚੱਕਰਵਾਤੀ ਸਰਕੂਲੇਸ਼ਨ ਦੇ ਪ੍ਰਭਾਵ ਹੇਠ ਇੱਕ ਘੱਟ ਦਬਾਅ ਦਾ ਖੇਤਰ ਬਣ ਗਿਆ ਹੈ। ਅਗਲੇ 24 ਘੰਟਿਆਂ ਵਿੱਚ ਇਸ ਦੇ ਹੋਰ ਸਪੱਸ਼ਟ ਹੋਣ ਦੀ ਸੰਭਾਵਨਾ ਹੈ।

ਉਮੀਦ ਹੈ ਕਿ ਅਗਲੇ 2 ਤੋਂ 3 ਦਿਨਾਂ ‘ਚ ਇਹ ਦੱਖਣੀ ਉੜੀਸਾ-ਉੱਤਰੀ ਆਂਧਰਾ ਪ੍ਰਦੇਸ਼ ਤੱਟ ਅਤੇ ਦੱਖਣੀ ਛੱਤੀਸਗੜ੍ਹ ਵੱਲ ਵਧੇਗਾ। ਜੈਸਲਮੇਰ, ਕੋਟਾ, ਗੁਨਾ, ਬਾਲਾਸੋਰ ਆਦਿ ਖੇਤਰਾਂ ‘ਚੋਂ ਮਾਨਸੂਨ ਟ੍ਰੌਫ ਅਜੇ ਵੀ ਗੁਜ਼ਰ ਰਿਹਾ ਹੈ। ਇਸ ਦੇ ਨਾਲ ਹੀ, ਦੱਖਣ-ਪੱਛਮੀ ਉੱਤਰ ਪ੍ਰਦੇਸ਼ ਵਿੱਚ ਚੱਕਰਵਾਤੀ ਸਰਕੂਲੇਸ਼ਨ ਮੱਧ ਸਮੁੰਦਰ ਤਲ ਤੋਂ 7.6 ਕਿਲੋਮੀਟਰ ਉੱਪਰ ਬਣਿਆ ਹੋਇਆ ਹੈ।