Business Khas

Latest news
ਸੈਲਫ਼ ਹੈਲਪ ਗਰੁੱਪਾਂ ਦੀਆਂ ਮੈਂਬਰਾਂ ਨੂੰ ਦਿੱਤੀ ਜਾ ਰਹੀ ‘ਨਿਊ ਚਾਈਲਡ ਐਂਡ ਮਦਰ ਕੇਅਰ’ ਟ੍ਰੇਨਿੰਗ ਡਿਪਟੀ ਕਮਿਸ਼ਨਰ ਨੇ ਕਣਕ ਦੀ ਖ਼ਰੀਦ ਦਾ ਲਿਆ ਜਾਇਜ਼ਾ, ਲਿਫ਼ਟਿੰਗ ’ਚ ਤੇਜ਼ੀ ਲਿਆਉਣ ਦੇ ਨਿਰਦੇਸ਼ ਪੰਜਾਬ ਸਰਕਾਰ ਵਲੋਂ ਸੂਬੇ ਦੇ ਵਿਕਾਸ ਨੂੰ ਦਿੱਤੀ ਜਾ ਰਹੀ ਹੈ ਤਰਜ਼ੀਹ ਪੰਜਾਬੀ ਗਾਇਕ ਕਰਨ ਔਜਲਾ ਅੱਜ ਬੈਂਗਲੁਰੂ ਵਿੱਚ ਆਪਣੇ ਸ਼ੋਅ 'ਚ 6 ਗੀਤ ਕਣਕ ਦੀ ਖ਼ਰੀਦ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਫ਼ਸਲ ਦੀ ਲਿਫ਼ਟਿੰਗ ਦਿੱਤੇ ਨਿਰਦੇਸ਼ ਵਿਦੇਸ਼ੀ ਸਬੰਧਾਂ ਵਾਲੇ ਨਸ਼ਾ ਅਤੇ ਹਥਿਆਰ ਤਸਕਰੀ ਮਾਡਿਊਲ ਦੇ ਚਾਰ ਕਾਰਕੁੰਨ ਗ੍ਰਿਫਤਾਰ 3 ਸਾਲ ਦੀ ਬੱਚੀ ਸਣੇ ਪੂਰੇ ਪਰਿਵਾਰ ਨੇ ਲਿਆ ਫਾਹਾ ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ ग़ालिबाफ़ ने बताया ईरान की अमेरिका के साथ बातचीत में कहां फंसा है पेच ਬਿਸ਼ਨੋਈ ਗੈਂਗ ਦੇ ਮੈਂਬਰਾਂ ਨੇ ਕੈਨੇਡੀਅਨ ਟੀਮ ਦੇ ਖਿਡਾਰੀਆਂ ਨੂੰ ਧਮਕੀਆਂ ਦਿੱਤੀਆਂ
You are currently viewing ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ  ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਅੱਜ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਅੱਜ ਸ਼ੁਰੂਆਤ

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ 27 ਨਵੰਬਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਦੀ ਸ਼ੁਰੂਆਤ ਕੀਤੀ ਜਾ ਰਹੀ ਹੈ। ਇਸ ਸਕੀਮ ਤਹਿਤ 27 ਨਵੰਬਰ ਨੂੰ ਅੰਮ੍ਰਿਤਸਰ ਤੋਂ ਤਖ਼ਤ ਸ੍ਰੀ ਹਜ਼ੂਰ ਸਾਹਿਬ ਵਾਸਤੇ ਪਹਿਲੀ ਰੇਲਗੱਡੀ ਰਵਾਨਾ ਕੀਤੀ ਜਾਵੇਗੀ।ਇਸ ਤੋਂ ਬਾਅਦ ਸੂਬਾ ਸਰਕਾਰ ਵੱਲੋਂ ਲੋਕਾਂ ਨੂੰ ਰੇਲ ਗੱਡੀਆਂ ਤੇ ਏਸੀ ਬੱਸਾਂ ਰਾਹੀ ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਆਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਜੀ ਤੇ ਹੋਰਨਾਂ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।ਮਿਲੀ ਜਾਣਕਾਰੀ ਅਨੁਸਾਰ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ 27 ਨਵੰਬਰ ਤੋਂ 29 ਫਰਵਰੀ ਤੱਕ ਚਲਾਈ ਜਾਵੇਗੀ। ਸੂਬਾ ਸਰਕਾਰ ਵੱਲੋਂ ਇਨ੍ਹਾਂ 13 ਹਫ਼ਤਿਆਂ ਦੌਰਾਨ ਸੂਬੇ ਦੇ 53 ਹਜ਼ਾਰ ਤੋਂ ਵੱਧ ਸ਼ਰਧਾਲੂਆਂ ਨੂੰ ਵੱਖ-ਵੱਖ ਤੀਰਥ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।ਰੇਲ ਗੱਡੀ ਤੇ ਏਸੀ ਬੱਸਾਂ ਰਾਹੀ ਸਫ਼ਰ ਤੋਂ ਇਲਾਵਾ ਲੋਕਾਂ ਨੂੰ ਰਿਹਾਇਸ਼ ਲਈ ਤਿੰਨ ਸਟਾਰ ਕਮਰੇ, ਮੈਡੀਕਲ ਸਹੂਲਤਾਂ, ਇਕ ਕਿੱਟ ਜਿਸ ’ਚ ਯਾਤਰਾ ਲਈ ਸਾਰੀਆਂ ਲੋੜੀਂਦੀਆਂ ਚੀਜ਼ਾਂ ਸ਼ਾਮਲ ਹੋਣਗੀਆਂ ਆਦਿ ਸਭ ਕੁਝ ਮੁਫ਼ਤ ਦਿੱਤਾ ਜਾਵੇਗਾ।