Business Khas

Latest news
ਸਿੱਖਾਂ ਤੋਂ ਗੁਰੂ ਸਾਹਿਬ ਵੱਲੋ ਬਖਸ਼ੇ ਰਵਾਇਤੀ ਸ਼ਸਤਰਾਂ ਨੂੰ ਖੋਇਆ ਰੌਇਲ ਚੈਲੰਜਰਜ਼ ਬੈਂਗਲੁਰੂ (RCB) ਨੇ ਕ੍ਰਿਕਟ ਜਗਤ ਵਿੱਚ ਉਹ ਕਾਰਨਾਮਾ ਕਰ ਦਿਖਾਇਆ ਸ਼ਹੀਦ ਬਾਬਾ ਖੁਸ਼ਹਾਲ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਬੜਾ ਵਿਖੇ ਕਰਵਾਏ ਗਏ ਸ਼ਬਦ ਗਾਇਨ ਮੁਕਾਬਲੇ ਪੰਜਾਬ ਦੇ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ ਦਾ ਹੋਇਆ ਐਲਾਨ ਅਗਲੇ 3 ਘੰਟਿਆਂ 'ਚ ਤੂਫਾਨ ਨੂੰ ਲੈ ਕੇ ਹਾਈ ਅਲਰਟ... ਨਗਰ ਨਿਗਮ ਚੋਣਾਂ ਦੀ ਤਸਵੀਰ ਨੇ ਰਾਜ ਦੇ ਰਾਜਨੀਤਿਕ ਦ੍ਰਿਸ਼ ਨੂੰ ਸਪੱਸ਼ਟ ਐਨਕਾਂ ਜਾਂ ਸਮਾਨ ਉੱਚ-ਤਕਨੀਕੀ ਐਨਕਾਂ ਜਮ੍ਹਾਂ ਕਰਾਉਣ ਦੇ ਨਿਰਦੇਸ਼ दिल्ली के हौज खास में AC ब्लास्ट से भीषण आग, रिटायर्ड IAS अधिकारी की मौत ਸੁਸ਼ੀਲ ਰਿੰਕੂ ਨੇ ਕੇਵਲ ਸਿੰਘ ਢਿੱਲੋਂ ਨੂੰ ਭਾਜਪਾ ਪੰਜਾਬ ਸੂਬਾ ਪ੍ਰਧਾਨ ਨਿਯੁਕਤ ਹੋਣ 'ਤੇ ਵਧਾਈ ਦਿੱਤੀ पांचवां समर कैंप 1 जून से 30 जून तक आयोजित
You are currently viewing ਕੇ.ਐਮ. ਵੀ. ਦੇ ਐਨ.ਸੀ.ਸੀ ਕੈਡਿਟਾਂ ਦਾ ਏਕ ਭਾਰਤ ਸ਼੍ਰੇਸ਼ਠ ਭਾਰਤ-1 ਵਿੱਚ ਸ਼ਾਨਦਾਰ ਪ੍ਰਦਰਸ਼ਨ

ਕੇ.ਐਮ. ਵੀ. ਦੇ ਐਨ.ਸੀ.ਸੀ ਕੈਡਿਟਾਂ ਦਾ ਏਕ ਭਾਰਤ ਸ਼੍ਰੇਸ਼ਠ ਭਾਰਤ-1 ਵਿੱਚ ਸ਼ਾਨਦਾਰ ਪ੍ਰਦਰਸ਼ਨ

ਜਲੰਧਰ, ਕੰਨਿਆ ਮਹਾਂ ਵਿਦਿਆਲਾ ਐਨ.ਸੀ.ਸੀ. ਕੈਡਿਟ ਲਗਾਤਾਰ ਵੱਖ- ਵੱਖ ਗਤੀਵਿਧੀਆਂ ਵਿੱਚ ਆਪਣੀ ਸ਼ਾਨਦਾਰ ਕਾਰਗੁਜ਼ਾਰੀ ਨਾਲ ਕਾਲਜ ਦਾ ਨਾਂ ਰੌਸ਼ਨ ਕਰ ਰਹੇ ਹਨ। ਇਸ ਲੜੀ ਵਿੱਚ
ਕੇ.ਐਮ.ਵੀ. ਦੀ ਸਾਰਜੈਂਟ ਮੁਸਕਾਨ ਚੌਹਾਨ ਅਤੇ ਐਲ.ਸੀ.ਪੀ.ਐਲ. ਮਾਨਸੀ ਨੇ ਸਿਕੰਦਰਾਬਾਦ, ਤੇਲੰਗਾਨਾ ਵਿਖੇ ਆਯੋਜਿਤ ਏਕ ਭਾਰਤ ਸ੍ਰੇਸ਼ਠ ਭਾਰਤ-1, 2023 ਵਿੱਚ ਭਾਗ ਲੈਂਦੇ ਹੋਏ ਆਪਣੇ ਸ਼ਾਨਦਾਰ ਪ੍ਰਦਰਸ਼ਨ ਨਾਲ ਵਿਦਿਆਲਾ ਦਾ ਨਾਮ ਰੌਸ਼ਨ ਕੀਤਾ। ਇਸ ਦੇ ਨਾਲ ਹੀ ਉਹ ਰੱਸਾਕਸ਼ੀ ਅਤੇ ਖੋ-ਖੋ ਵਿੱਚ ਚਾਂਦੀ ਦੇ ਤਗਮੇ ਹਾਸਿਲ ਕੀਤੇ। ਐਲ.ਸੀ.ਪੀ.ਐਲ. ਮਾਨਸੀ ਨੇ ਵੀ ਰੱਸਾਕਸ਼ੀ ਮੁਕਾਬਲੇ ਵਿੱਚ ਚਾਂਦੀ ਦਾ ਤਗ਼ਮਾ ਜਿੱਤਿਆ। ਵਰਨਣਯੋਗ ਹੈ ਕਿ ਇਸ ਕੈਂਪ ਦੌਰਾਨ ਖੋ-ਖੋ, ਬਾਸਕਟਬਾਲ, ਟੱਗ ਆਫ ਵਾਰ,ਸਮੂਹ ਗੀਤ, ਗਰੁੱਪ ਡਾਂਸ ਐਨ.ਆਈ.ਏ.ਪੀ.ਪੇਸ਼ਕਾਰੀਆਂ ਜਿਹੇ ਮੁਕਾਲਿਆਂ ਆਦਿ ਦੇ ਆਯੋਜਨ ਦੇ ਨਾਲ-ਨਾਲ ਐਨ.ਸੀ.ਸੀ. ਕੈਡਿਟਾਂ ਨੂੰ ਹੈਦਰਾਬਾਦ ਦੇ ਗੋਲਕੁੰਡਾ ਕਿਲ੍ਹੇ, ਸੈਕਟਰੀਏਟ ਅਤੇ ਸਹਿਜ ਮਾਰਗ ਅਧਿਆਤਮਿਕਤਾ ਫਾਊਂਡੇਸ਼ਨ ਦਾ ਦੌਰਾ ਵੀ ਕੀਤਾ ਗਿਆ। ਪ੍ਰਿੰਸੀਪਲ ਪ੍ਰੋ: ਅਤਿਮਾ ਸ਼ਰਮਾ ਦਿਵੇਦੀ ਨੇ ਸਾਰਜੈਂਟ ਮੁਸਕਾਨ ਅਤੇ ਐਲ.ਸੀ.ਪੀ.ਐਲ. ਮਾਨਸੀ ਨੂੰ ਉਸ ਦੀ ਵਿਸ਼ੇਸ਼ ਪ੍ਰਾਪਤੀ ‘ਤੇ ਵਧਾਈ ਦਿੰਦਿਆਂ ਐਨ.ਸੀ.ਸੀ. ਵਿਭਾਗ ਵੱਲੋਂ ਵਿਦਿਆਰਥਣਾਂ ਨੂੰ ਦਿੱਤੇ ਜਾ ਰਹੇ ਯੋਗ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ।