Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਸ਼ੌਪਿੰਗ ਕਰਨ ਆਈ ਦਿੱਲੀ ਦੀ ਲੜਕੀ ਨਾਲ ਲੁਧਿਆਣਾ ‘ਚ ਹੋਇਆ ਗਲਤ ਕੰਮ

ਸ਼ੌਪਿੰਗ ਕਰਨ ਆਈ ਦਿੱਲੀ ਦੀ ਲੜਕੀ ਨਾਲ ਲੁਧਿਆਣਾ ‘ਚ ਹੋਇਆ ਗਲਤ ਕੰਮ

ਲੁਧਿਆਣਾ ਵਿੱਚ ਸ਼ੌਪਿੰਗ ਕਰਨ ਆਈ ਇੱਕ ਦਿੱਲੀ ਦੀ ਲੜਕੀ ਨਾਲ ਛੇੜਛਾੜ ਦਾ ਮਾਮਲਾ ਸਾਹਮਣੇ ਆਇਆ ਹੈ। ਲੜਕੀ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ ਗਈ, ਇੱਥੋਂ ਤੱਕ ਕਿ ਲੜਕੀ ਦੇ ਗੁਪਤ ਅੰਗਾਂ ਨੂੰ ਵੀ ਛੂਹਿਆ ਸੀ। ਜਿਸ ਤੋਂ ਬਾਅਦ ਔਰਤ ਨੇ ਰੌਲਾ ਪਾਇਆ ਅਤੇ ਹੋਟਲ ਸਟਾਫ਼ ਨੂੰ ਬੁਲਾਇਆ। ਫਿਰ ਪੁਲਿਸ ਨੂੰ ਸ਼ਿਕਾਇਤ ਕੀਤੀ ਗਈ। ਫਿਲਹਾਲ ਮੁਲਜ਼ਮ ਦੇ ਖਿਲਾਫ ਧਾਰਾ 354, 506 ਦੇ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਦੀ ਭਾਲ ਜਾਰੀ ਹੈ। ਦਿੱਲੀ ਦੀ ਰਹਿਣ ਵਾਲੀ ਪੀੜਤ ਮਹਿਲਾ ਨੇ ਦੱਸਿਆ ਕਿ ਉਹ ਹੌਜ਼ਰੀ ਦੀ ਖਰੀਦਦਾਰੀ ਕਰਨ ਲਈ ਲੁਧਿਆਣਾ ਆਈ ਹੋਈ ਸੀ। ਇੱਥੇ ਉਹ ਫ਼ਿਰੋਜ਼ਪੁਰ ਰੋਡ ਨੇੜੇ ਇੱਕ ਹੋਟਲ ਵਿੱਚ ਠਹਿਰੀ ਸੀ। ਐਤਵਾਰ ਸਵੇਰੇ ਉਹ ਚਾਹ ਪੀ ਕੇ ਆਪਣੇ ਕਮਰੇ ਦੇ ਬਾਹਰ ਸੈਰ ਕਰ ਰਹੀ ਸੀ।ਔਰਤ ਨੇ ਦੱਸਿਆ ਕਿ ਉਸ ਦੇ ਨਾਲ ਵਾਲੇ ਕਮਰੇ ਵਿੱਚ ਬਲਜਿੰਦਰ ਵਾਲੀਆ ਵਾਸੀ ਪੱਛਮੀ ਵਿਹਾਰ ਦਿੱਲੀ ਵੀ ਰਹਿ ਰਿਹਾ ਸੀ। ਉਹ ਲੁਧਿਆਣਾ ਇੱਕ ਵਿਆਹ ਅਟੈਂਡ ਕਰਨ ਲਈ ਆਇਆ ਸੀ। ਜਦੋਂ ਉਹ ਬਾਹਰ ਘੁੰਮ ਰਹੀ ਸੀ ਤਾਂ ਬਲਜਿੰਦਰ ਵਾਲੀਆ ਲੜਕੀ ਕੋਲ ਆਇਆ ਤੇ ਜ਼ਬਰਦਸਤੀ ਆਪਣੇ ਕਮਰੇ ਵਿੱਚ ਖਿੱਚ ਕੇ ਲੈ ਗਿਆ। ਉਥੇ ਉਸ ਨਾਲ ਸਰੀਰਕ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਔਰਤ ਨੇ ਦੱਸਿਆ ਕਿ ਬਲਜਿੰਦਰ ਵਾਲੀਆ ਦੀ ਇਹ ਹਰਕਤ ਦੇਖ ਕੇ ਉਸ ਨੇ ਰੌਲਾ ਪਾਉਣਾ ਸ਼ੁਰੂ ਕਰ ਦਿੱਤਾ। ਉਸ ਦਾ ਰੌਲਾ ਸੁਣ ਕੇ ਹੋਟਲ ਸਟਾਫ਼ ਅਤੇ ਹੋਰ ਕਮਰਿਆਂ ‘ਚ ਬੈਠੇ ਲੋਕ ਇਕੱਠੇ ਹੋ ਗਏ। ਇਸ ਤੋਂ ਬਾਅਦ ਮੁਲਜ਼ਮ ਬਲਜਿੰਦਰ ਨੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ।