Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਕਾਰ ਨੂੰ ਲੱਗੀ ਅੱਗ, ਲਾਕ ਨਾ ਖੁੱਲ੍ਹਣ ਕਾਰਨ ਬੱਚੇ ਸਣੇ 8

ਕਾਰ ਨੂੰ ਲੱਗੀ ਅੱਗ, ਲਾਕ ਨਾ ਖੁੱਲ੍ਹਣ ਕਾਰਨ ਬੱਚੇ ਸਣੇ 8

ਉੱਤਰ ਪ੍ਰਦੇਸ਼ ਦੇ ਬਰੇਲੀ ‘ਚ ਸ਼ਨੀਵਾਰ ਦੇਰ ਰਾਤ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿਸ ਵਿਚ ਕਾਰ ‘ਚ ਸਵਾਰ 8 ਲੋਕ ਜ਼ਿੰਦਾ ਸੜ ਗਏ। ਪ੍ਰਾਪਤ ਜਾਣਕਾਰੀ ਅਨੁਸਾਰ ਬਰੇਲੀ-ਨੈਨੀਤਾਲ ਹਾਈਵੇਅ ਉਤੇ ਸ਼ਨੀਵਾਰ ਰਾਤ 11 ਵਜੇ ਮਾਰੂਤੀ ਅਰਟਿਗਾ ਕਾਰ ਦਾ ਟਾਇਰ ਫਟ ਗਿਆ ਅਤੇ ਇਹ ਡਿਵਾਈਡਰ ਨੂੰ ਪਾਰ ਕਰ ਕੇ ਦੂਜੇ ਪਾਸੇ ਡੰਪਰ ਨਾਲ ਟਕਰਾ ਗਈ। ਇਸ ਹਾਦਸੇ ਤੋਂ ਬਾਅਦ ਕਾਰ ਲਾਕ ਹੋ ਗਈ, ਜਿਸ ‘ਚ ਇਕ ਬੱਚੇ ਸਮੇਤ 7 ਲੋਕ ਝੁਲਸ ਗਏ।ਘਟਨਾ ਦੀ ਸੂਚਨਾ ਮਿਲਦੇ ਹੀ ਐੱਸਐੱਸਪੀ ਬਰੇਲੀ, ਆਈਜੀ ਬਰੇਲੀ ਰੇਂਜ ਡਾ: ਰਾਕੇਸ਼ ਕੁਮਾਰ ਸਮੇਤ ਫੋਰਸ ਮੌਕੇ ‘ਤੇ ਪਹੁੰਚ ਗਏ। ਫਾਇਰ ਬ੍ਰਿਗੇਡ ਦੀ ਟੀਮ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਲਾਸ਼ਾਂ ਨੂੰ ਕੱਢ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਮਾਰੂਤੀ ਅਰਟਿਗਾ ਕਾਰ ਬਰੇਲੀ ਤੋਂ ਬਹੇੜੀ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆ ਰਹੀ ਸੀ। ਨੈਨੀਤਾਲ-ਬਰੇਲੀ ਹਾਈਵੇਅ ਉਤੇ ਭੋਜੀਪੁਰਾ ਥਾਣਾ ਖੇਤਰ ਦੇ ਕੋਲ ਰਸਤੇ ‘ਚ ਕਾਰ ਦਾ ਟਾਇਰ ਫਟ ਗਿਆ ਅਤੇ ਦੂਜੇ ਪਾਸੇ ਡਿਵਾਈਡਰ ਪਾਰ ਕਰਕੇ ਇਕ ਡੰਪਰ ਨਾਲ ਟਕਰਾ ਗਈ। ਦੋਵਾਂ ਵਾਹਨਾਂ ਦੀ ਟੱਕਰ ਨਾਲ ਜ਼ਬਰਦਸਤ ਧਮਾਕਾ ਹੋ ਗਿਆ ਅਤੇ ਕਾਰ ਨੂੰ ਅੱਗ ਲੱਗ ਗਈ।