ਸਿੱਖ ਸੰਸਥਾਵਾਂ ਦੀ ਭਰੋਸੇਯੋਗਤਾ, ਵਕਾਰ ਅਤੇ ਪਵਿੱਤਰਤਾ ਨੂੰ ਬਹਾਲ ਰੱਖਣ ਲਈ ਸਿੱਖ ਜਥੇਬੰਦੀਆਂ ਵੱਲੋਂ ਆਰੰਭੇ ਗਏ ਸੰਘਰਸ਼ ਦੇ ਤੀਜੇ ਪੜਾਅ ਤਹਿਤ 251 ਮੈਂਬਰੀ ਜਥਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚਿਆ। ਇਸ ਮੌਕੇ ਜਸਕਰਨ ਸਿੰਘ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੂੰ ਯਾਦ ਪੱਤਰ ਸੌਂਪਿਆ।
ਸੰਘਰਸ਼ ਦੇ ਇਸ ਤੀਜੇ ਪੜਾਅ ਵਿੱਚ ਜਲੰਧਰ ਸ਼ਹਿਰੀ ਅਤੇ ਦਿਹਾਤੀ ਇਲਾਕਿਆਂ ਤੋਂ ਵੱਡੀ ਗਿਣਤੀ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਆਗੂਆਂ, ਸਥਾਨਕ ਸਿੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਅਤੇ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਆਗੂਆਂ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸਿੱਖ ਤਾਲਮੇਲ ਕਮੇਟੀ ਵੱਲੋਂ ਹਰਪਾਲ ਸਿੰਘ ਚੱਡਾ ਅਤੇ ਹਰਪ੍ਰੀਤ ਸਿੰਘ ਨੀਟੂ, ਜਦਕਿ ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਵੱਲੋਂ ਅਮਰਜੀਤ ਸਿੰਘ ਕਿਸ਼ਨਪੁਰਾ ਅਤੇ ਜਰਨੈਲ ਸਿੰਘ ਗੜਦੀਵਾਲਾ ਨੇ ਸਾਂਝੇ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸੰਘਰਸ਼ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਸਿੱਖ ਆਗੂਆਂ ਅਤੇ ਸੰਗਤ ਦਾ ਧੰਨਵਾਦ ਕੀਤਾ।ਲ ਆਦਿ ਹਾਜ਼ਰ ਸਨ
