Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਮੰਤਰੀ ਰਵਨੀਤ ਬਿੱਟੂ ਦਾ ਐਲਾਨ,ਪੰਜਾਬ ਨੂੰ ਰੇਲਵੇ ਵੱਲੋਂ ਵੱਡੀ ਸੌਗਾਤ…

ਮੰਤਰੀ ਰਵਨੀਤ ਬਿੱਟੂ ਦਾ ਐਲਾਨ,ਪੰਜਾਬ ਨੂੰ ਰੇਲਵੇ ਵੱਲੋਂ ਵੱਡੀ ਸੌਗਾਤ…

ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਕਾਦੀਆਂ-ਬਿਆਸ ਰੇਲ ਲਿੰਕ ਪ੍ਰੋਜੈਕਟ ਨੂੰ ਲੈ ਕੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਪੰਜਾਬ ਦੇ ਕਿਸੇ ਵੀ ਰੇਲਵੇ ਪ੍ਰੋਜੈਕਟ ਦਾ ਪੈਸਾ ਨਹੀਂ ਰੁਕੇਗਾ ਅਤੇ ਸੂਬੇ ਵਿੱਚ ਚੱਲ ਰਹੇ ਹਰ ਰੇਲ ਪ੍ਰੋਜੈਕਟ ਨੂੰ ਪੂਰਾ ਕੀਤਾ ਜਾਵੇਗਾ। ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਰਵਨੀਤ ਸਿੰਘ ਬਿੱਟੂ ਨੇ ਦੱਸਿਆ ਕਿ ਕਾਦੀਆਂ-ਬਿਆਸ ਰੇਲ ਲਿੰਕ ਲੰਬੇ ਸਮੇਂ ਤੋਂ ਪੰਜਾਬ ਦੇ ਲੋਕਾਂ ਦੀ ਮੰਗ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਰੇਲ ਲਾਈਨ ਮਾਝਾ ਖੇਤਰ ਲਈ ਬਹੁਤ ਮਹੱਤਵਪੂਰਨ ਹੈ ਅਤੇ ਇਸ ਦੀ ਲੋੜ ਕਈ ਦਹਾਕਿਆਂ ਤੋਂ ਮਹਿਸੂਸ ਕੀਤੀ ਜਾ ਰਹੀ ਸੀ। ਹੁਣ 2026 ਵਿੱਚ ਇਹ ਸੁਪਨਾ ਸਾਕਾਰ ਹੋਣ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੀ ਕੁੱਲ ਲੰਬਾਈ 38.68 ਕਿਲੋਮੀਟਰ ਹੋਵੇਗੀ, ਜਿਸ ‘ਤੇ ਕਰੀਬ 1400 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਰੇਲ ਲਿੰਕ ਲਈ 411.8 ਏਕੜ ਜ਼ਮੀਨ ਦੀ ਲੋੜ ਪਵੇਗੀ। ਪ੍ਰੋਜੈਕਟ ਦੇ ਨਿਰਮਾਣ ਨਾਲ ਨਾ ਸਿਰਫ਼ ਖੇਤਰ ਵਿੱਚ ਆਵਾਜਾਈ ਸੁਵਿਧਾਜਨਕ ਹੋਵੇਗੀ, ਸਗੋਂ ਰੋਜ਼ਗਾਰ ਦੇ ਨਵੇਂ ਮੌਕੇ ਵੀ ਪੈਦਾ ਹੋਣਗੇ।