ਸ਼੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਨੂੰ ਸਮਰਪਿਤ ਸਮਾਰੋਹਾਂ ਨੂੰ ਪੂਰੀ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ। ਚਾਰ ਵਿਸ਼ਾਲ ਨਗਰ ਕੀਰਤਨਾਂ ‘ਚੋਂ ਇੱਕ ਬਾਬਾ ਫਰੀਦ ਜੀ ਦੇ ਤਪ ਅਸਥਾਨ ਰਿਆਸਤੀ ਕਿਲ੍ਹਾ ਮੁਬਾਰਕ ਫਰੀਦਕੋਟ ਤੋਂ ਆਰੰਭ ਹੋਇਆ। ਨਗਰ ਕੀਰਤਨ ਫਿਰੋਜਪੁਰ, ਮੋਗਾ, ਜਗਰਾਉਂ, ਲੁਧਿਆਣਾ, ਫਤਹਿਗੜ੍ਹ ਸਾਹਿਬ, ਚਮਕੌਰ ਸਾਹਿਬ ਹੁੰਦੇ ਹੋਏ 22 ਨਵੰਬਰ ਨੂੰ ਸ੍ਰੀ ਆਨੰਦਪੁਰ ਸਾਹਿਬ ਵਿਖੇ ਪਹੁੰਚੇਗਾ। ਪੰਜਾਬ ਦੇ ਸਮਾਜਿਕ ਨਿਆਂ ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ, ਬਲਜੀਤ ਕੌਰ ਨੇ ਫਰੀਦਕੋਟ ਤੋਂ ਸ੍ਰੀ ਆਨੰਦਪੁਰ ਸਾਹਿਬ ਲਈ ਰਵਾਨਾ ਹੋਣ ਵਾਲੇ ਨਗਰ ਕੀਰਤਨ ‘ਚ ਸ਼ਮੂਲੀਅਤ ਕੀਤੀ। ਉਨ੍ਹਾਂ ਨਾਲ ਵਿਧਾਇਕ ਫਰੀਦਕੋਟ ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਅਮੋਲਕ ਸਿੰਘ ਤੇ ਵੱਡੀ ਗਿਣਤੀ ‘ਚ ਸੰਗਤਾਂ ਹਾਜਰ ਸਨ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਕਿਹਾ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਨੇ ਮਨੁੱਖਤਾ ਦੇ ਧਾਰਮਿਕ ਹੱਕਾਂ ਦੀ ਰਾਖੀ ਲਈ ਅਦੁੱਤੀ ਸ਼ਹਾਦਤ ਦਿੱਤੀ ਤਾਂ ਜੋ ਦੁਨੀਆ ਲਈ ਮਿਸਾਲ ਕਾਇਮ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਗੁਰੂ ਤੇਗ ਬਹਾਦਰ ਜੀ ਨੇ ਮਨੁੱਖੀ ਅਧਿਕਾਰਾਂ ਤੇ ਧਾਰਮਿਕ ਆਜਾਦੀ ਦੀ ਰੱਖਿਆ ਲਈ ਦਿੱਲੀ ‘ਚ ਬਲਿਦਾਨ ਦਿੱਤਾ, ਜੋ ਕਿ ਵਿਸ਼ਵ ਦੇ ਇਤਿਹਾਸ ‘ਚ ਬੇਮਿਸਾਲ ਹੈ। ਉਨ੍ਹਾਂ ਕਿਹਾ ਕਿ ਨੌਵੇਂ ਸਿੱਖ ਗੁਰੂ ਜੀ ਧਰਮ ਨਿਰਪੱਖਤਾ, ਏਕਤਾ ਤੇ ਵਿਸ਼ਵਵਿਆਪੀ ਭਾਈਚਾਰੇ ਦੇ ਸੱਚੇ ਪ੍ਰਤੀਕ ਸਨ। ਗੁਰੂ ਸਾਹਿਬ ਦਾ ਜੀਵਨ ਤੇ ਦਰਸ਼ਨ ਸਾਰੀ ਮਨੁੱਖਤਾ ਲਈ ਮਾਰਗ ਦਰਸ਼ਨ ਕਰਦਾ ਹੈ।
ਗੁਰੂ ਤੇਗ ਬਹਾਦਰ ਜੀ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ ਫਰੀਦਕੋਟ ਤੋਂ ਰਵਾਨਾ
- Post author:businesSsKhas
- Post published:November 20, 2025
- Post category:ਪੰਜਾਬ
