Business Khas

Latest news
ਅਸ਼ਵਨੀ ਵਰਗੇ ਨਸ਼ੇ ਦੇ ਵਪਾਰੀ ਬੈਠੈ ਹੋਏ ਹਨ ਸਰਕਾਰ ਸਖ਼ਤ ਕਾਰਵਾਈ ਕਰੇ: ਸਿੱਖ ਤਾਲਮੇਲ ਕਮੇਟੀ ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ
You are currently viewing ਪ੍ਰਕਾਸ਼ ਪੁਰਬ ਸੰਬੰਧ ਵਿੱਚ ਗੁਰਦੁਆਰਾ ਚਰਨ ਕੰਵਲ ਸਾਹਿਬ ਬਸਤੀ ਸ਼ੇਖ ਵਿਖੇ ਵਿਸ਼ਾਲ ਇਕੱਤਰਤਾ

ਪ੍ਰਕਾਸ਼ ਪੁਰਬ ਸੰਬੰਧ ਵਿੱਚ ਗੁਰਦੁਆਰਾ ਚਰਨ ਕੰਵਲ ਸਾਹਿਬ ਬਸਤੀ ਸ਼ੇਖ ਵਿਖੇ ਵਿਸ਼ਾਲ ਇਕੱਤਰਤਾ

ਜਲੰਧਰ, ਬਸਤੀ ਸ਼ੇਖ ਵਿਖੇ ਸਥਿਤ ਪਾਵਨ ਇਤਿਹਾਸਕ ਗੁਰਦੁਆਰਾ ਚਰਨ ਕੰਵਲ ਸਾਹਿਬ (ਪਾਤਸ਼ਾਹੀ ਛੇਵੀਂ) ਵਿੱਚ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਦੇ ਪ੍ਰਕਾਸ਼ ਪੁਰਬ ਨੂੰ ਸ਼ਾਨਦਾਰ ਢੰਗ ਨਾਲ ਮਨਾਉਣ ਲਈ ਵਿਸ਼ਾਲ ਇਕੱਤਰਤਾ ਕੀਤੀ ਗਈ। ਇਸ ਵਿੱਚ ਗੁਰਦੁਆਰਾ ਕਮੇਟੀ ਦੇ ਮੈਂਬਰਾਂ ਦੇ ਨਾਲ-ਨਾਲ ਵੱਖ-ਵੱਖ ਸੇਵਾ ਸੋਸਾਇਟੀਆਂ ਨੇ ਭਾਗ ਲਿਆ।

ਗੁਰਦੁਆਰਾ ਚਰਨ ਕਮਲ ਸਾਹਿਬ ਦੇ ਜਨਰਲ ਸਕੱਤਰ ਸ. ਹਰਜੀਤ ਸਿੰਘ ਬਾਬਾ ਨੇ ਸਮਾਗਮਾਂ ਦੀ ਜਾਣਕਾਰੀ ਦਿੰਦਿਆ ਕਿਹਾ ਕਿ ਧਾਰਮਿਕ ਸਮਾਗਮਾਂ ਦਾ ਕਾਰਜਕ੍ਰਮ ਇਸਤਰੀ ਸਤਿਸੰਗ ਸਭਾ ਵੱਲੋਂ 21 ਅਕਤੂਬਰ ਤੋਂ 3 ਨਵੰਬਰ ਤੱਕ ਰੋਜ਼ਾਨਾ ਸ਼੍ਰੀ ਸੁਖਮਣੀ ਸਾਹਿਬ ਜੀ ਦੇ ਪਾਠ ਦੁਪਹਿਰ 3 ਵਜੇ ਤੋਂ ਸ਼ਾਮ 5 ਵਜੇ ਤੱਕ ਹੋਣਗੇ।4 ਨਵੰਬਰ ਨੂੰ ਦੁਪਹਿਰ 3:30 ਵਜੇ ਅਲੌਕਿਕ ਨਗਰ ਕੀਰਤਨ ਸ਼ੁਰੂ ਹੋਵੇਗਾ, ਜਿਸ ਵਿੱਚ ਸ਼ਬਦੀ ਜੱਥੇ, ਨਿਹੰਗ ਸਿੰਘ ਸਭਾ, ਗਤਕਾ ਪਾਰਟੀਆਂ ਅਤੇ ਵੱਖ-ਵੱਖ ਇਸਤਰੀ ਸਤਿਸੰਗ ਸਭਾਵਾਂ ਵੱਲੋਂ ਸ਼ਮੂਲੀਅਤ ਕੀਤੀ ਜਾਵੇਗੀ। 5 ਨਵੰਬਰ ਨੂੰ ਅੰਮ੍ਰਿਤ ਵੇਲੇ ਸਵੇਰੇ 6 ਵਜੇ ਤੋਂ 8:30 ਵਜੇ ਤੱਕ ਵਿਸ਼ੇਸ਼ ਸਮਾਗਮ ਹੋਵੇਗਾ। ਇਸ ਤੋਂ ਬਾਅਦ ਸਵੇਰੇ 10 ਵਜੇ ਤੋਂ ਦੁਪਹਿਰ 3 ਵਜੇ ਤੱਕ ਅਤੇ ਸ਼ਾਮ 7 ਵਜੇ ਤੋਂ ਰਾਤ 10 ਵਜੇ ਤੱਕ ਵਿਸ਼ੇਸ਼ ਦੀਵਾਨ ਸੱਜਣਗੇ, ਜਿਨ੍ਹਾਂ ਵਿੱਚ ਪੰਥ ਪ੍ਰਸਿੱਧ ਕੀਰਤਨੀਏ ਅਤੇ ਕਥਾਵਾਚਕ ਸ਼ਿਰਕਤ ਕਰਨਗੇ।

ਗੁਰਦੁਆਰਾ ਚਰਨ ਕੰਵਲ ਸਾਹਿਬ (ਪ. ਛੇਵੀਂ) ਦੇ ਪ੍ਰਧਾਨ ਸ. ਮਨਜੀਤ ਸਿੰਘ ਟੀਟੂ (ਵਾਰਡ ਨੰਬਰ 50 ਦੇ ਕੌਂਸਲਰ ਅਤੇ ਵਿਰੋਧੀ ਧਿਰ ਦੇ ਨੇਤਾ) ਵੱਲੋਂ ਇਹਨਾਂ ਸਮਾਗਮਾਂ ਨੂੰ ਸੁੱਚੇ ਤੇ ਸਫਲ ਢੰਗ ਨਾਲ ਚਲਾਉਣ ਲਈ ਵੱਖ-ਵੱਖ ਸੇਵਾਵਾਂ ਪ੍ਰਗਟਾਈਆਂ ਗਈਆਂ। ਜਨਰਲ ਸਕੱਤਰ ਸ. ਹਰਜੀਤ ਸਿੰਘ ਬਾਬਾ ਵੱਲੋਂ ਹਾਜ਼ਰੀ ਭਰਨ ਵਾਲੇ ਸਾਰੇ ਮੈਂਬਰਾਂ ਅਤੇ ਸੇਵਾਦਾਰਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਗਿਆ ਅਤੇ ਸਾਰੇ ਪ੍ਰੋਗਰਾਮ ਦੀ ਰੂਪ ਰੇਖਾ ਦੱਸੀ।

ਇਸ ਮੌਕੇ ਸ. ਤਰਲੋਚਨ ਸਿੰਘ ਛਾਬੜਾ, ਸ. ਰਣਜੀਤ ਸਿੰਘ ਸੰਤ, ਸ. ਅਮਰਪ੍ਰੀਤ ਸਿੰਘ ਰਿੰਕੂ, ਸ. ਗੁਰਸ਼ਰਨ ਸਿੰਘ, ਸ. ਭਿੰਦਰ ਸਿੰਘ ਗੋਲਡੀ, ਸ. ਜਸਪ੍ਰੀਤ ਸਿੰਘ ਹਨੀ, ਸ. ਅੰਮ੍ਰਿਤਪਾਲ ਸਿੰਘ ਮਿੱਠੂ, ਸ. ਹਰਪ੍ਰੀਤ ਸਿੰਘ ਮੱਕੜ, ਸ. ਗੁਰਜਿੰਦਰ ਸਿੰਘ, ਸ. ਗੁਰਸਿਮਰ ਸਿੰਘ, ਸ. ਤਨਮੀਤ ਸਿੰਘ, ਸ. ਸਰਬਜੀਤ ਸਿੰਘ ਸਮੇਤ ਕਈ ਹੋਰ ਮੈਂਬਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।