Business Khas

Latest news
ਕੁੰਗਫੂ ਮੁਕਾਬਲੇ ਵਿੱਚ ਖਿਡਾਰੀਆਂ ਨੇ ਮਾਰੀਆਂ ਮੱਲਾਂ ਗਰਭਵਤੀ ਸੀ ਜ਼ਿੰਦਾ ਸਾੜੀ ਗਈ ਮਨਜੀਤ ਕੌਰ; ਪਹਿਲਾਂ ਕੀਤੀ ਗਈ ਸੀ ਕਿਡਨੈਪਿੰਗ ਦੁੱਧ ਤੋਂ ਲੈ ਕੇ ਬੋਰਡਿੰਗ ਪਾਸ ਤੱਕ, 1 ਸਤੰਬਰ ਤੋਂ ਬਦਲ ਰਹੇ ਹਨ ਇਹ 5 ਨਿਯਮ ਪੰਜਾਬ ਯੂਨੀਵਰਸਟੀ ਵਿਦਆਰਥੀ ਚੋਣਾਂ ਵਿਚ ਸੱਥ ਸੰਸਥਾਂ ਦੇ ਉਮੀਦਵਾਰਾਂ ਨੂੰ ਜਿਤਾਓ ਸਿੱਖ ਤਾਲਮੇਲ ਰਾਹੁਲ ਗਾਂਧੀ ਦੇ ਪੰਜਾਬ ਦੌਰੇ ‘ਤੇ ਸਸਪੈਂਸ ਖ਼ਤਮ ਲੁਧਿਆਣਾ ‘ਚ ਨਾਬਾਲਗ ਨੂੰ ਨਸ਼ਾ ਦੇ ਕੇ ਕੀਤਾ ਜਬਰ-ਜ਼ਨਾਹ 50 KM ਪ੍ਰਤੀ ਘੰਟਾ ਦੀ ਰਫ਼ਤਾਰ ਨਾਲ ਤੂਫਾਨ, ਚਾਰ ਦਿਨ ਲਗਾਤਾਰ ਮੀਂਹ ਭਾਈ ਸਰਬਜੀਤ ਸਿੰਘ ਐਮ ਪੀ ਦੀ ਸਿਹਤ ਵਿਗੜੀ ਸਿੱਖ਼ ਤਾਲਮੇਲ ਕਮੇਟੀ ਦੇ ਮੈਂਬਰ ਹਾਲ ਚਾਲ ਪਤਾ ਕਰਨ ਪੁਹੰਚੇ US Open ਦੇ ਸੈਮੀਫਾਈਨਲ ‘ਚ ਪਤੀ-ਪਤਨੀ ਦੀ ਜੋੜੀ ਦਾ ਧਮਾਲ ਵੰਦੇ ਮਾਤਰਮ ਨੂੰ ਲਾਗੂ ਕਰਨ ਦੇ ਫੈਸਲੇ ਖ਼ਿਲਾਫ਼ ਚਿੰਤਾ, ਅਕਾਲ ਤਖ਼ਤ ਸਾਹਿਬ ਵਿਖੇ ਸੌਂਪਿਆਂ ਮੰਗ ਪੱਤਰ
You are currently viewing ਸਿੱਖ ਤਾਲਮੇਲ ਕਮੇਟੀ ਵੱਲੋਂ ਕੇਂਦਰ ਸਰਕਾਰ ਦੀ ਸਿੱਖਾਂ ਨੂੰ ਗੁਰੂ ਘਰਾਂ ਤੋਂ ਤੋੜਨ ਦੀ ਸਾਜਿਸ਼ ਵਿਰੁੱਧ ਪੁਲੀ ਅਲੀ ਮਹੱਲਾ ਵਿਖੇ ਇੱਕ ਵਿਸ਼ਾਲ ਰੋਸ਼ ਪ੍ਰਦਰਸ਼ਨ

ਸਿੱਖ ਤਾਲਮੇਲ ਕਮੇਟੀ ਵੱਲੋਂ ਕੇਂਦਰ ਸਰਕਾਰ ਦੀ ਸਿੱਖਾਂ ਨੂੰ ਗੁਰੂ ਘਰਾਂ ਤੋਂ ਤੋੜਨ ਦੀ ਸਾਜਿਸ਼ ਵਿਰੁੱਧ ਪੁਲੀ ਅਲੀ ਮਹੱਲਾ ਵਿਖੇ ਇੱਕ ਵਿਸ਼ਾਲ ਰੋਸ਼ ਪ੍ਰਦਰਸ਼ਨ

ਕੇਂਦਰ ਸਰਕਾਰ ਦੀ ਸਿੱਖਾਂ ਨੂੰ ਪਾਕਿਸਤਾਨ ਰਹਿ ਗਏ ਗੁਰਧਾਮਾਂ ਤੋ ਦੂਰ ਕਰਨ ਦੀ ਸਾਜਿਸ਼ ਸਿੱਖ ਤਾਲਮੇਲ ਕਮੇਟੀ ਵੱਲੋਂ ਵਿਸ਼ਾਲ ਰੋਸ ਪ੍ਰਦਰਸ਼ਨ ਪਾਕਿਸਤਾਨ ਵਿੱਚ ਸਿੱਖ ਕੋਮ ਦੇ ਅਨੇਕਾਂ ਗੁਰਧਾਮਾਂ ਜਿਹਨਾਂ ਵਿੱਚ ਗੁਰੂ ਨਾਨਕ ਸਾਹਿਬ ਦੇ ਜਨਮ ਅਸਥਾਨ ਨਨਕਾਣਾ ਸਾਹਿਬ ਸ੍ਰੀ ਪੰਜਾ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਜਿੱਥੇ ਗੁਰੂ ਨਾਨਕ ਦੇਵ ਜੀ ਨੇ ਜੋਤੀ ਜੋਤ ਸਮਾਏ ਸਨ ਗੁਰੂ ਅਰਜਨ ਦੇਵ ਜੀ ਸ਼ਹਾਦਤ ਵਾਲਾ ਸਥਾਨ ਅਤੇ ਹੋਰ ਵੀ ਸੈਂਕੜੇ ਗੁਰਧਾਮਾਂ ਜਿਨਾਂ ਦੇ ਦਰਸ਼ਨ ਦੀਦਾਰਾਂ ਦੀ ਮੰਗ ਹਰ ਸਿੱਖ ਰੋਜਾਨਾ ਸਵੇਰੇ ਸ਼ਾਮ ਅਰਦਾਸ ਵਿੱਚ ਗੁਰੂ ਸਾਹਿਬ ਅੱਗੇ ਅਰਜੋਈ ਕਰਕੇ ਕਰਦਾ ਹੈ।

ਪਿੱਛੇ ਜਹੇਜੰਗ ਦੇ ਮਾਹੌਲ ਕਾਰਨ ਕਰਤਾਰਪੁਰ ਸਾਹਿਬ ਜੀ ਦਾ ਲਾਂਗਾ ਬੰਦ ਕਰ ਦਿੱਤਾ ਗਿਆ ਸੀ। ਉਸ ਤੋਂ ਬਾਅਦ ਪਾਕਿਸਤਾਨ ਅਤੇ ਭਾਰਤ ਦਰਮਿਆਨ ਕ੍ਰਿਕਟ ਮੈਚ ਹੋ ਕੇ ਹਟਿਆ ਪਰ ਕੇਂਦਰੀ ਗ੍ਰਹਿ ਮੰਤਰੀ ਵੱਲੋਂ ਹੁਣ ਹੁਕਮ ਜਾਰੀ ਹੋਇਆ ਕਿ ਗੁਰੂ ਨਾਨਕ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ 3000 ਦੇ ਲਗਭਗ ਸਿੱਖ ਸੰਗਤਾਂ ਦਾ ਦਰਸ਼ਨ ਲਈ ਜਾਦੀਆਂ ਹਨ ਤੇ ਰੋਕ ਲਗਾ ਦਿੱਤੀ ਗਈ ਹੈ। ਹੁਣ ਜੱਥਾ ਦਰਸ਼ਨਾਂ ਨੂੰ ਨਹੀਂ ਜਾ ਸਕੇਗਾ ਇਨ ਹੁਕਮ ਵਿਰੁੱਧ ਸਿੱਖ ਤਾਲਮੇਲ ਕਮੇਟੀ ਵੱਲੋਂ ਕੇਂਦਰ ਸਰਕਾਰ ਦੀ ਸਿੱਖਾਂ ਨੂੰ ਗੁਰੂ ਘਰਾਂ ਤੋਂ ਤੋੜਨ ਦੀ ਸਾਜਿਸ਼ ਵਿਰੁੱਧ ਪੁਲੀ ਅਲੀ ਮਹੱਲਾ ਵਿਖੇ ਇੱਕ ਵਿਸ਼ਾਲ ਰੋਸ਼ ਪ੍ਰਦਰਸ਼ਨ ਕੀਤਾ ਗਿਆ ਰੋਸ ਪ੍ਰਦਰਸ਼ਨ ਦੀ ਅਗਵਾਈ ਤਜਿੰਦਰ ਸਿੰਘ ਪਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘਨੀਟੂ ਕਰ ਰਹੇ ਸਨ ਇਸ ਮੌਕੇ ਤੇ ਬੋਲਦਿਆਂ ਉਕਤ ਆਗੂਆਂ ਨੇ ਕਿਹਾ ਸਿੱਖ ਹਰ ਤਰ੍ਹਾਂ ਦੀ ਦੂਰੀ ਬਰਦਾਸ਼ਤ ਕਰ ਸਕਦਾ ਹੈ।

ਪਰ ਗੁਰਧਾਮਾਂ ਤੋ ਵਿਛੋੜਾ ਹਰਗਿਜ ਪਰਵਾਨ ਨਹੀਂ ਕਰ ਸਕਦਾ ਅਸੀਂ ਕੇਂਦਰ ਸਰਕਾਰ ਨੂੰ ਬੇਨਤੀ ਕਰ ਰਹੇ ਹਾਂ ਕਿ ਆਪਣੇ ਫੈਸਲੇ ਪੁਨਰ ਵਿਚਾਰ ਕਰੇ ਗੁਰੂ ਸਾਹਿਬ ਜੀ ਦੇ ਪ੍ਰਕਾਸ਼ ਅਸਥਾਨ ਲਈ ਜਥੇ ਨੂੰ ਤੁਰੰਤ ਪ੍ਰਵਾਨਗੀ ਦੇਣ ਕਿਉਂਕਿ ਸਿੱਖਾਂ ਨੂੰ ਨਨਕਾਣਾ ਸਾਹਿਬ ਜਾਣ ਤੋਂ ਦੂਰ ਕਰਨਾ ਸਦੀਆਂ ਪੁਰਾਣੀ ਪਰੰਪਰਾ ਤੇ ਆਸਥਾ ਤੇ ਵਾਰ ਹੈ। ਇਹ ਦਰਸ਼ਨ ਦੀਦਾਰੇ ਸਾਡੀ ਆਤਮਾ ਤੇ ਵਿਰਾਸਤ ਹੈ ਇਸ ਮੌਕੇ ਤੇ ਕੇਂਦਰ ਸਰਕਾਰ ਵਿਰੁੱਧ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵੱਲੋਂ ਜੰਮ ਕੇ ਨਾਅਰੇਬਾਜ਼ੀ ਕੀਤੀ ਗਈ ਇਸ ਮੌਕੇ ਤੇ ਗੁਰਦੀਪ ਸਿੰਘ ਕਾਲੀਆ ਕਾਲੋਨੀ ਜਸਬੀਰ ਸਿੰਘ ਬੱਗਾ ਤਜਿੰਦਰ ਸਿੰਘ ਸੰਤ ਨਗਰ ਮਨਬੀਰ ਸਿੰਘ ਐਡਵੋਕੇਟ ਕਮਲਜੀਤ ਸਿੰਘ ਬਲਵਿੰਦਰ ਸਿੰਘ ਸਤਪਾਲ ਸਿੰਘ ਸਿਦਕੀ ਹਰਬਿੰਦਰ ਸਿੰਘ ਚਿਤਕਾਰਾ ਭਵੰਜੀਤ ਸਿੰਘ ਕਰਮਜੀਤ ਸਿੰਘ ਬੰਟੀ ਰਾਠੌਰ ਦਲਜੀਤ ਸਿੰਘ ਨੋਨੀ ਮਨਪ੍ਰੀਤ ਸਿੰਘ ਬਿੰਦਰਾ ਹਰਨੇਕ ਸਿੰਘ ਨੇਕੀ ਆਤਮ ਪ੍ਰਕਾਸ਼ ਸੁਰੇਸ਼ ਸਾਲੂ ਸਤੀਸ਼ ਕਾਲੜਾ ਲੱਕੀ ਧੀਮਾਨ ਰਾਜਪ੍ਰੀਤ ਸਿੰਘ ਹਾਜਰ ਸਨ