Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਪੋਤੇ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ

ਪੋਤੇ ਨੂੰ ਏਅਰਪੋਰਟ ‘ਤੇ ਛੱਡ ਕੇ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਦਰਦਨਾਕ ਹਾਦਸਾ

ਪੋਤੇ ਨੂੰ ਰਾਜਾਸਾਂਸੀ ਏਅਰਪੋਰਟ ਤੋਂ ਵਿਦੇਸ਼ ਰਵਾਨਾ ਕਰਕੇ ਵਾਪਸ ਆ ਰਹੇ ਪਰਿਵਾਰ ਨਾਲ ਦਰਦਨਾਕ ਹਾਦਸਾ ਵਾਪਰਿਆ ਹੈ। ਇਸ ਹਾਦਸੇ ‘ਚ ਇੱਕੋ ਪਰਿਵਾਰ ਦੇ 4 ਜੀਆਂ ਦੀ ਮੌਤ ਹੋ ਗਈ ਹੈ। ਰਾਹਗੀਰਾਂ ਨੇ ਬੜੀ ਮਸ਼ੱਕਤ ਨਾਲ ਕਾਰ ‘ਚੋਂ ਲਾਸ਼ਾਂ ਨੂੰ ਬਾਹਰ ਕੱਢਿਆ ਹੈ।ਦਰਅਸਲ ‘ਚ ਗੁਰਦੇਵ ਸਿੰਘ ਪੁੱਤਰ ਜਗੀਰ ਸਿੰਘ ਅੰਮ੍ਰਿਤਸਰ ਆਪਣੇ ਪੋਤਰੇ ਨੂੰ ਬਾਹਰਲੇ ਦੇਸ਼ ਲਈ ਹਵਾਈ ਅੱਡਾ ਰਾਜਾਸਾਂਸੀ ਤੋਂ ਜਹਾਜ਼ ਚੜ੍ਹਾ ਕੇ ਵਾਪਸ ਆ ਰਹੇ ਸਨ।ਜਦੋਂ ਉਹ ਮਹਿਤਾ-ਅੰਮ੍ਰਿਤਸਰ ਜੀਟੀ ਰੋਡ ‘ਤੇ ਸਥਿਤ ਪਿੰਡ ਢੱਪਈਆ ਜੀਵਨ ਪੰਧੇਰ ਨੇੜੇ ਪਹੁੰਚੇ ਤਾਂ ਮਹਿਤਾ ਵੱਲੋਂ ਆ ਰਹੇ ਟਿੱਪਰ ਤੇ ਵਰਨਾ ਕਾਰ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ ਹੈ। ਇਸ ਦੌਰਾਨ ਇੱਕੋ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ।ਟੱਕਰ ਇੰਨੀ ਜ਼ਬਰਦਸਤ ਸੀ ਕਿ ਟਿੱਪਰ ਪਲਟ ਗਿਆ ਤੇ ਡਰਾਈਵਰ ਮੌਕੇ ਤੋਂ ਫਰਾਰ ਹੋ ਗਿਆ। ਲੋਕਾਂ ਨੇ ਕਾਫੀ ਜਦੋਜਹਿਦ ਮਗਰੋਂ ਕਾਰ ‘ਚੋਂ ਲਾਸ਼ਾਂ ਨੂੰ ਬਾਹਰ ਕੱਢਿਆ।