Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਗੈਰ-ਕਾਨੂੰਨੀ ਚੱਲ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ

ਗੈਰ-ਕਾਨੂੰਨੀ ਚੱਲ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ

ਜਲੰਧਰ , ਪੰਜਾਬ ਸਰਕਾਰ ਵਲੋਂ ਸ਼ੁਰੂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜਲੰਧਰ ਪ੍ਰਸ਼ਾਸਨ ਨੇ ਇਕ ਵੱਡਾ ਐਕਸ਼ਨ ਲੈਂਦਿਆਂ ਗੈਰ-ਕਾਨੂੰਨੀ ਚੱਲ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਹੈ।  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਜਮਸ਼ੇਰ ਵਿਖੇ ਗੈਰ-ਕਾਨੂੰਨੀ ਢੰਗ ਨਾਲ ਚਲਾਏ ਜਾ ਰਹੇ ਇਕ ਪ੍ਰਾਈਵੇਟ ਨਸ਼ਾ ਛੁਡਾਊ ਕੇਂਦਰ ’ਤੇ ਸਿਵਲ, ਸਿਹਤ ਅਤੇ ਪੁਲਿਸ ਦੇ ਅਧਿਕਾਰੀਆਂ ਦੀ ਜਾਂਚ ਟੀਮ ਵਲੋਂ ਰੇਡ ਕੀਤੀ ਗਈ। ਇਸ ਦੌਰਾਨ 34 ਨੌਜਵਾਨਾਂ ਨੂੰ ਕੇਂਦਰ ਵਿਚੋਂ ਛੁਡਵਾ ਕੇ ਸਿਵਲ ਹਸਪਤਾਲ ਜਲੰਧਰ ਵਿਖੇ ਸਥਾਪਿਤ ਨਸ਼ਾ ਛੁਡਾਊ ਕੇਂਦਰ ਵਿਖੇ ਭੇਜ ਦਿੱਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਨਸ਼ਾ ਛੁਡਾਊ ਕੇਂਦਰ ਨੂੰ ਸੀਲ ਕਰ ਦਿੱਤਾ ਗਿਆ ਹੈ।
ਡਾ. ਅਗਰਵਾਲ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਸ਼ਾ ਛੱਡਣ ਬਾਰੇ ਕਿਸੇ ਵੀ ਤਰ੍ਹਾਂ ਦੀ ਸਹਾਇਤਾ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਜਾਰੀ ਨਸ਼ਾ ਛੁਡਾਊ ਕੇਂਦਰ ਦੇ ਹੈਲਪਲਾਈਨ ਨੰਬਰ 0181-2911960 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।