Business Khas

Latest news
जालंधर नार्थ हलके के इंचार्ज और मेयर वनीत धीर ने कांग्रेसियों को दिया करारा जवाब जसवंत नगर पहुंचकर प्रगट सिंह ने सुनी वार्डवासियों की समस्याएं, जल्द समाधान का दिया भरोसा ਭਾਰਤੀ ਸੁਰੱਖਿਆ ਬਲਾਂ ਨੂੰ ਵੱਡੀ ਕਾਮਯਾਬੀ ਰੈਲੀ ਸਟੇਜ ਤੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ WhatsApp, 1 अक्टूबर से होगा लागू, जानें आम यूजर्स पर क्या असर? ਧੀਰੇਂਦਰ ਸ਼ਾਸਤਰੀ ਦੀ ਟਿੱਪਣੀ ‘ਤੇ ਸ਼ਾਹੀ ਇਮਾਮ ਨੇ ਚੁੱਕਿਆ ਇਤਰਾਜ ਜਿਨਸ਼ੀ ਸ਼ੋਸ਼ਣ ਤੇ ਚਿਤਕਾਰਾ 'ਵਰਸਿਟੀ ਵਿੱਚ ਛੇੜਛਾੜ ਦਾ ਸੂ ਮੋਟੋ ਨੋਟਿਸ ਭਾਰਤੀ ਨੌਜਵਾਨ ਨੂੰ ਨਸਲੀ ਟਿੱਪਣੀਆਂ ਤੋਂ ਬਚਾਉਣ ਗਿਆ ਸੀ ਜਗਜੀਤ ਸਿੰਘ ਭੰਨਤੋੜ- ਅਗਜ਼ਨੀ ਕਰਦੇ ਰਹੇ, ਪੁਲਿਸ ਮੂਕ ਦਰਸ਼ਕ ਬਣੀ ਰਹੀ: ਅਨਿਲ ਸਰੀਨ  ਵਿਧਾਇਕਾ ਇੰਦਰਜੀਤ ਕੌਰ ਮਾਨ ਵਲੋਂ ਪਿੰਡ ਸਰੀਂਹ ’ਚ 20 ਲੱਖ ਦੀ ਲਾਗਤ ਨਾਲ ਤਿਆਰ ਹਾਕੀ ਖੇਡ ਮੈਦਾਨ ਦਾ ਉਦਘਾਟਨ
You are currently viewing 9 ਜੁਲਾਈ ਨੂੰ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ

9 ਜੁਲਾਈ ਨੂੰ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਅੱਗੇ ਕੀਤਾ ਜਾਵੇਗਾ ਧਰਨਾ ਪ੍ਰਦਰਸ਼ਨ

ਪੁਰਾਣੀ ਪੈਨਸ਼ਨ, 18 ਪ੍ਰਤੀਸ਼ਤ ਡੀ.ਏ. ਦੀਆਂ ਕਿਸ਼ਤਾਂ, 17-07-2020 ਦਾ ਪੱਤਰ ਰੱਦ ਕਰਕੇ ਪੰਜਾਬ ਦੇ ਤਨਖਾਹ ਸਕੇਲ, ਪ੍ਰੋਬੇਸ਼ਨ ਪੀਰੀਅਡ ਵਿੱਚ ਵਾਧੇ ਵਾਲਾ ਪੱਤਰ ਰੱਦ ਕਰਕੇ ਪਰਖਕਾਲ ਸਮੇਂ ਵਿੱਚ ਪੂਰੀ ਤਨਖਾਹ ਦੇਣਾ, ਮਾਣਭੱਤਾ ਵਰਕਰਾਂ ਨੂੰ ਘੱਟੋ-ਘੱਟ ਉਜਰਤਾਂ ਦੇਣਾ, 200/- ਰੁਪਏ ਜ਼ਜ਼ੀਆ ਟੈਕਸ ਬੰਦ ਕਰਨਾ, ਏ.ਸੀ.ਪੀ. ਸਕੀਮ ਬਹਾਲ ਕਰਨੀ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਦੇਣਾ, ਸਾਰੇ ਵਿਭਾਗਾਂ ਵਿੱਚ ਕੰਮ ਕਰਦੇ ਹਰ ਵਰਗ ਦੇ ਕੱਚੇ ਮੁਲਾਜ਼ਮ ਪੱਕੇ ਕਰਨਾ ਅਤੇ ਉਹਨਾਂ ਦੀ ਤਨਖਾਹ ਵਿੱਚ ਵਾਧਾ ਕਰਨਾ ਆਦਿ
ਦੀ ਪੂਰਤੀ ਸਰਕਾਰ ਵੱਲੋਂ ਨਾ ਕਰਨ ਦੇ ਰੋਸ ਵਜੋਂ ਸੂਬਾ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ ਜੁਆਇੰਟ ਕੋਆਰਡੀਨੇਸ਼ਨ ਕਮੇਟੀ, ਜਲੰਧਰ ਵੱਲੋਂ ਇੱਕ ਮੀਟਿੰਗ ਕਰਕੇ ਸਾਂਝੇ ਰੂਪ ਵਿੱਚ ਫ਼ੈਸਲਾ ਲਿਆ ਕਿ 9 ਜੁਲਾਈ ਨੂੰ ਕੈਬਿਨੇਟ ਮੰਤਰੀ ਮਹਿੰਦਰ ਭਗਤ ਦੇ ਘਰ ਸਾਹਮਣੇ ਧਰਨਾ ਪ੍ਰਦਰਸ਼ਨ ਕਰਕੇ ਮੁਲਾਜ਼ਮਾਂ ਦੀਆਂ ਮੰਗਾਂ ਦਰਜ ਚੇਤਾਵਨੀ ਪੱਤਰ ਦਿੱਤਾ ਜਾਵੇਗਾ।
ਜੁਆਇੰਟ ਕੋਆਰਡੀਨੇਸ਼ਨ ਕਮੇਟੀ ਦੇ ਸਮੂਹ ਆਗੂਆਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੀਆਂ ਮੰਗਾਂ ਦੀ ਪੂਰਤੀ ਤੁਰੰਤ ਕਰੇ ਨਹੀਂ ਤਾਂ ਅਗਲੀਆਂ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਕਰਮਚਾਰੀਆਂ ਦਾ ਵਿਰੋਧ ਝੱਲਣ ਲਈ ਤਿਆਰ ਰਹੇ।