ਜਲੰਧਰ, ਸਤਿਗੁਰੂ ਕਬੀਰ ਮੰਦਿਰ, ਤਿਲਕ ਨਗਰ ਜਲੰਧਰ ਵਿਖੇ ਅੱਜ ਐਤਵਾਰ ਨੂੰ ਹਫ਼ਤਾਵਾਰੀ ਸਤਿਸੰਗ ਸ਼ਰਧਾ ਅਤੇ ਭਾਵਨਾ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਹਾਜ਼ਰੀ ਭਰ ਕੇ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਦਾ ਸਰਵਣ ਕੀਤਾ।
ਸਤਿਸੰਗ ਦੌਰਾਨ ਪਾਠੀ ਜਸਵੰਤ ਪੰਮਾ ਜੀ ਅਤੇ ਉਨ੍ਹਾਂ ਦੇ ਨਾਲ ਕਾਮਰੇਡ ਜੋਗਿੰਦਰ ਪਾਲ ਜੀ ਨੇ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਦਾ ਪ੍ਰਚਾਰ ਕਰਦਿਆਂ ਸੰਗਤਾਂ ਨੂੰ ਗੁਰੂ ਜੀ ਦੇ ਉਪਦੇਸ਼ਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਸੱਚ, ਪ੍ਰੇਮ, ਭਾਈਚਾਰੇ ਅਤੇ ਮਨੁੱਖਤਾ ਦੇ ਮਾਰਗ ’ਤੇ ਚੱਲਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਤਿਗੁਰੂ ਕਬੀਰ ਜੀ ਦੀ ਬਾਣੀ ਮਨੁੱਖ ਨੂੰ ਜਾਤ-ਪਾਤ, ਭੇਦਭਾਵ ਅਤੇ ਅੰਧਵਿਸ਼ਵਾਸ ਤੋਂ ਉੱਪਰ ਉੱਠ ਕੇ ਸੱਚੀ ਭਗਤੀ ਅਤੇ ਨੇਕ ਜੀਵਨ ਜਿਊਣ ਦਾ ਸੰਦੇਸ਼ ਦਿੰਦੀ ਹੈ।
ਇਸ ਮੌਕੇ ਸੰਗਤਾਂ ਨੇ ਸ਼ਰਧਾ ਨਾਲ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਦਾ ਆਨੰਦ ਮਾਣਿਆ। ਸਤਿਸੰਗ ਉਪਰੰਤ ਮੰਦਿਰ ਪ੍ਰਬੰਧਕ ਕਮੇਟੀ ਵੱਲੋਂ ਪਾਠੀ ਜਸਵੰਤ ਪੰਮਾ ਜੀ ਅਤੇ ਕਾਮਰੇਡ ਜੋਗਿੰਦਰ ਪਾਲ ਜੀ ਨੂੰ ਸਿਰੋਪਾ ਅਤੇ ਸਨਮਾਨ ਚਿੰਨ੍ਹ ਭੇਟ ਕਰਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ ਗਿਆ।
ਮੰਦਿਰ ਪ੍ਰਬੰਧਕ ਕਮੇਟੀ ਨੇ ਕਿਹਾ ਕਿ ਅਜਿਹੇ ਸਤਿਸੰਗ ਸਮਾਗਮ ਸੰਗਤਾਂ ਨੂੰ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਬਾਣੀ ਨਾਲ ਜੋੜਨ ਅਤੇ ਸਮਾਜ ਵਿੱਚ ਪ੍ਰੇਮ, ਏਕਤਾ ਤੇ ਭਾਈਚਾਰੇ ਦੀ ਭਾਵਨਾ ਮਜ਼ਬੂਤ ਕਰਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ।
