Business Khas

Latest news
ਸਤਿਗੁਰੂ ਕਬੀਰ ਮੰਦਿਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ ਡਿਜੀਟਲ ਵੈਨ ਰਾਹੀਂ ਲੋਕਾਂ ਨੂੰ ਜਨਗਣਨਾ ਬਾਰੇ ਕੀਤਾ ਜਾ ਰਿਹੈ ਜਾਗਰੂਕ ਬਸਤੀ ਸੇਖ ਦੀ ਪ੍ਰਬੰਧਕ ਕਮੇਟੀ ਵਲੋਂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ਾਲ ਨਗਰ ਕੀਰ... ਚੌਥੀ ਸਕੂਲ ਅਤੇ ਅਕੈਡਮੀ ਪੱਧਰੀ ਮਾਰਸ਼ਲ ਆਰਟਸ ਚੈਂਪੀਅਨਸ਼ਿਪ-2026 ਕਰਵਾਈ सोना न खरीदने की सलाह पर PM की तारीफ... डिवीजनल कमिश्नर जालंधर-कम-रोल ऑब्जर्वर द्वारा पोलिंग बूथों का निरीक्षण ਅਗਲੇ ਹਫ਼ਤੇ ਤੱਕ ਸਟ੍ਰੀਟ ਲਾਈਟਾਂ ਮੁਹੱਈਆ ਕਰਵਾਉਣ ਦਾ ਭਰੋਸਾ, ਸੜਕਾਂ ਦੇ ਨਿਰਮਾਣ ਲਈ ਤਿਆਰ ਹੋਣਗੇ ਐਸਟੀਮੇਟ ਜ਼ਿਲ੍ਹਾ ਅਕਾਲੀ ਦਲ ਵਲੋਂ ਕੀਤਾ ਗਿਆ ਨਿੱਘਾ ਸਵਾਗਤ  'ਸਿਵਲ ਡਿਫੈਂਸ ਏਅਰ ਰੇਡ/ਬਲੈਕਆਊਟ' ਛੇਵੀਂ ਵਾਰ ਸਰਬਸੰਮਤੀ ਨਾਲ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਬਣੇ SGPC ਦੇ ਪ੍ਰਧਾਨ
You are currently viewing ਸਤਿਗੁਰੂ ਕਬੀਰ ਮੰਦਿਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ

ਸਤਿਗੁਰੂ ਕਬੀਰ ਮੰਦਿਰ ਵਿਖੇ ਹਫ਼ਤਾਵਾਰੀ ਸਤਿਸੰਗ ਕਰਵਾਇਆ ਗਿਆ

ਜਲੰਧਰ: ਬੀਤੇ ਦਿਨ ਨੂੰ ਸਤਿਗੁਰੂ ਕਬੀਰ ਮੰਦਿਰ, ਤਿਲਕ ਨਗਰ ਜਲੰਧਰ ਵਿਖੇ ਹਫ਼ਤਾਵਾਰੀ ਐਤਵਾਰ ਸਤਿਸੰਗ ਸ਼ਰਧਾ ਅਤੇ ਉਤਸ਼ਾਹ ਨਾਲ ਕਰਵਾਇਆ ਗਿਆ।
ਇਸ ਮੌਕੇ ਸਤਿਗੁਰੂ ਕਬੀਰ ਪੰਥ ਪੰਜਾਬ ਦੇ ਪ੍ਰਚਾਰਕ ਸ੍ਰੀ ਸੁਰਿੰਦਰ ਬਾਬਾ ਜੀ ਨੇ ਸਤਿਗੁਰੂ ਕਬੀਰ ਮਹਾਰਾਜ ਜੀ ਦੀ ਪਾਵਨ ਬਾਣੀ ਵਿੱਚੋਂ ਸ਼ਬਦ ਗਾਇਨ ਕੀਤਾ। ਉਨ੍ਹਾਂ ਨੇ ਬਾਣੀ ਦੇ ਅਰਥਾਂ ਸਮੇਤ ਵਿਸਥਾਰਪੂਰਵਕ ਵਿਆਖਿਆ ਕਰਦਿਆਂ ਸੰਗਤਾਂ ਨੂੰ ਗੁਰੂ ਜੀ ਦੇ ਉਪਦੇਸ਼ਾਂ ਨਾਲ ਜੋੜਿਆ ਅਤੇ ਆਈਆਂ ਹੋਈਆਂ ਸੰਗਤਾਂ ਨੂੰ ਨਿਹਾਲ ਕੀਤਾ।
ਸਤਿਸੰਗ ਦੀ ਸਮਾਪਤੀ ਮੌਕੇ ਅਰਦਾਸ ਕੀਤੀ ਗਈ। ਇਸ ਉਪਰੰਤ ਮੰਦਿਰ ਦੇ ਪ੍ਰਧਾਨ ਸ੍ਰੀ ਸ਼ਸ਼ੀ ਭਗਤ ਜੀ ਨੇ ਸਤਿਸੰਗ ਵਿੱਚ ਪਹੁੰਚੀਆਂ ਸਮੂਹ ਸੰਗਤਾਂ ਦਾ ਧੰਨਵਾਦ ਕੀਤਾ। ਇਸ ਮੌਕੇ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਸੁਰਿੰਦਰ ਬਾਬਾ ਜੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਗਿਆ।