Business Khas

Latest news
ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਆਮ ਆਦਮੀ ਕਲੀਨਿਕ : ਅੰਮ੍ਰਿਤਪਾਲ ਸਿੰਘ ਲੁਧਿਆਣਾ ਵਿੱਚ 14 ਸਾਲਾ ਹੈਂਡਬਾਲ ਖਿਡਾਰੀ ਦੀ ਦੁਖਦਾਈ ਮੌਤ! ਪਰਵਿੰਦਰ ਸਿੰਘ ਦੇ ਕਤਲ ਵਿਰੁੱਧ 15 ਅਕਤੂਬਰ ਦੇ ਪੰਜਾਬ ਬੰਦ ਦਾ ਸ਼੍ਰੋਮਣੀ ਕਮੇਟੀ ਵੱਲੋਂ ਸਮਰਥਨ ਪਰਵਿੰਦਰ ਸਿੰਘ ਝੋਟਾ ਦੇ ਕਤਲ ਦੇ ਮਾਮਲੇ ’ਚ ਭਾਜਪਾ ਵੱਲੋਂ ਜਲੰਧਰ ਡੀ.ਸੀ. ਦਫ਼ਤਰ ਦੇ ਬਾਹਰ ਧਰਨਾ ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ ਭਗਵਾਨ ਵਾਲਮੀਕਿ ਮਹਾਰਾਜ ਜੀ ਦੇ ਪ੍ਰਗਟ ਉਤਸਵ ਦੇ ਮੱਦੇਨਜ਼ਰ 24 ਤੇ 26 ਅਕਤੂਬਰ ਨੂੰ ਮੀਟ ਤੇ ਸ਼ਰਾਬ ਦੀ ਵਿਕਰੀ ’ਤੇ ਪਾਬੰਦੀ ਜਲੰਧਰ ਕੈਂਟ ਪੈਰੀਫੇਰੀ ਰੋਡ ਦੇ ਨਿਰਮਾਣ ਦੀ ਮੰਗ ਨੂੰ ਲੈ ਕੇ ਡੀਸੀ ਨੂੰ ਦਿੱਤਾ ਜਾਵੇਗਾ ਮੰਗ ਪੱਤਰ ਇਤਹਾਸਿਕ ਗੁਰੂਦਵਾਰਾ ਬੰਗਲਾ ਸਾਹਿਬ ਵਿੱਚ ਪੁਲਸ ਦਾਖਲੇ ਦੀ ਸਿੱਖ ਤਾਲਮੇਲ ਕਮੇਟੀ ਵੱਲੋ ਜੋਰਦਾਰ ਨਿੰਦਾ भूर मंडी में 58वां वार्षिक जागरण श्रद्धा और भक्तिभाव से संपन्न, सरबजीत सिंह मक्कर विशेष तौर पर पहुंच... ਜਲੰਧਰ ਨੌਰਥ ਵਿੱਚ ਭਾਜਪਾ ਨੂੰ ਵੱਡਾ ਝਟਕਾ, ਵਿਸ਼ਾਲ ਰੇਰੂ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਲ
You are currently viewing ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਆਮ ਆਦਮੀ ਕਲੀਨਿਕ : ਅੰਮ੍ਰਿਤਪਾਲ ਸਿੰਘ

ਲੋਕਾਂ ਲਈ ਵਰਦਾਨ ਸਾਬਿਤ ਹੋ ਰਹੇ ਆਮ ਆਦਮੀ ਕਲੀਨਿਕ : ਅੰਮ੍ਰਿਤਪਾਲ ਸਿੰਘ

ਜਲੰਧਰ, ਪੰਜਾਬ ਸਰਕਾਰ ਵਲੋਂ ਸੂਬੇ ਦੇ ਆਮ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੀ ਵਚਨਬੱਧਤਾ ਤਹਿਤ ਜਲੰਧਰ ਨੂੰ 11 ਨਵੇਂ ਆਮ ਆਦਮੀ ਕਲੀਨਿਕਾਂ ਦਾ ਤੋਹਫਾ ਦਿੱਤਾ ਗਿਆ ਹੈ। ਇਨ੍ਹਾਂ ਨੂੰ ਮਿਲਾ ਕੇ ਜ਼ਿਲ੍ਹੇ ਵਿਚ ਕੁੱਲ 96 ਆਮ ਆਦਮੀ ਕਲੀਨਿਕ ਹੋ ਗਏ ਹਨ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ ਨੇ ਇਸ ਉਪਰਾਲੇ ਲਈ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਯਤਨਾਂ ਸਦਕਾ ਲੋਕਾਂ ਨੂੰ ਬਿਹਤਰ ਡਾਕਟਰੀ ਸਹੂਲਤਾਂ ਮੁਹੱਈਆ ਹੋ ਰਹੀਆਂ ਹਨ। ਉਨ੍ਹਾਂ ਆਮ ਆਦਮੀ ਕਲੀਨਿਕਾਂ ਵਿੱਚ ਉਪਲਬੱਧ ਸਹੂਲਤਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਨ੍ਹਾਂ ਵਿੱਚ 47 ਤਰ੍ਹਾਂ ਦੇ ਟੈਸਟ ਅਤੇ 107 ਤਰ੍ਹਾਂ ਦੀਆਂ ਜ਼ਰੂਰੀ ਦਵਾਈਆਂ ਬਿਲਕੁਲ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ ਇਨ੍ਹਾਂ ਕੇਂਦਰਾਂ ਵਿੱਚ ਐਂਟੀ ਰੈਬੀਜ਼ ਟੀਕਿਆਂ ਅਤੇ ਜ਼ਿਲ੍ਹੇ ਵਿੱਚ 46 ਸੂਚੀਬੱਧ ਹਸਪਤਾਲਾਂ ਵਿੱਚ ਗਰਭਵਤੀ ਮਹਿਲਾਵਾਂ ਨੂੰ ਮੁਫ਼ਤ ਅਲਟਾਸਾਊਂਡ ਦੀ ਸਹੂਲਤ ਵੀ ਮੁਹੱਈਆ ਕਰਵਾਈ ਜਾ ਰਹੀ ਹੈ।