Business Khas

Latest news
ਐਮ.ਪੀ. ਅਸ਼ੋਕ ਕੁਮਾਰ ਮਿੱਤਲ ਵੱਲੋਂ ਜਲੰਧਰ ਵਿੱਚ 1.50 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਕਾਂਗਰਸ ਕਮੇਟੀ ਦੇ ਨਵ- ਨਿਯੁਕਤ ਪ੍ਰਧਾਨ ਸ.ਪ੍ਰਗਟ ਸਿੰਘ ਕਾਂਗਰਸ ਭਵਨ ਜਲੰਧਰ ਵਿਖੇ प्रागपुर मंडल के बाबा बुड्ढा जी एंक्लेव में बैठक आयोजित, स्थानीय निवासियों ने उत्साहपूर्वक लिया भाग 40-45 साल बाद सुधरेगी रास्ता मोहल्ला की नालियों की दशा, मेयर वनीत धीर ने दी बड़ी राहत ਅਜੈ ਦੇਵਗਨ ਦੇ ਜੁਹੂ ਸਥਿਤ ਬੰਗਲੇ ’ਤੇ BMC ਦੀ ਕਾਰਵਾਈ, ਨਾਜਾਇਜ਼ ਉਸਾਰੀ ਦੇ ਦੋਸ਼ਾਂ ਹੇਠ ਕੁਝ ਹਿੱਸੇ ਢਾਹੇ ਪੇਸ਼ੀ ਤੋਂ ਠੀਕ ਪਹਿਲਾਂ ਲੰਡਨ ਰਵਾਨਾ ਹੋਏ ਧਰੁਵ ਰਾਠੀ, ਅਦਾਲਤ ਵੱਲੋਂ ਵਾਰੰਟ ਜਾਰੀ ਸੜਕ ਪਾਰ ਕਰ ਰਹੀ ਮਹਿਲਾ ਨੂੰ ਟਰੱਕ ਨੇ ਕੁਚਲਿਆ; ਮੌਕੇ ‘ਤੇ ਮੌਤ ਰੂਸ ਤੋਂ ਤੇਲ ਖਰੀਦਣ ‘ਤੇ ਨਹੀਂ ਲੱਗੇਗਾ ਟੈਰਿਫ ਅਮਰੀਕਾ ਨੇ ਭਾਰਤ ਨੂੰ ਦਿੱਤੀ ਵੱਡੀ ਰਾਹਤ; ਟਰੰਪ ਬੋਲੇ- ਇਹ ਸਾਡੇ ਕੌਮੀ ਹਿੱਤ ‘ਚ ਮੁਸਕਾਨ-ਸਾਹਿਲ ਤੋਂ ਬਾਅਦ ਰਵਿਤਾ ਅਤੇ ਅਮਰਦੀਪ ਨੂੰ ਵੀ ਮੌਤ ਦੀ ਸਜ਼ਾ
You are currently viewing ਆਮ ਆਦਮੀ ਪਾਰਟੀ ਨੇ ਹਮੇਸ਼ਾ ਡਾ. ਬੀ.ਆਰ. ਅੰਬੇਡਕਰ ਜੀ ਦੇ ਸਿਧਾਂਤਾ ’ਤੇ ਪਹਿਰਾ ਦਿੱਤੈ : ਰਮਨ ਅਰੋੜਾ

ਆਮ ਆਦਮੀ ਪਾਰਟੀ ਨੇ ਹਮੇਸ਼ਾ ਡਾ. ਬੀ.ਆਰ. ਅੰਬੇਡਕਰ ਜੀ ਦੇ ਸਿਧਾਂਤਾ ’ਤੇ ਪਹਿਰਾ ਦਿੱਤੈ : ਰਮਨ ਅਰੋੜਾ

ਜਲੰਧਰ,  ਆਮ ਆਦਮੀ ਪਾਰਟੀ ਦੀ ਸਰਕਾਰ ਪਹਿਲੇ ਦਿਨ ਤੋਂ ਹੀ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਸਿਧਾਂਤਾ ’ਤੇ ਲਗਾਤਾਰ ਪਹਿਰਾ ਦੇ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਸਿਰਫ਼ ਦਲਿਤ ਭਾਈਚਾਰੇ ਨੂੰ ਆਪਣੇ ਫਾਇਦੇ ਲਈ ਇਸਤੇਮਾਲ ਕੀਤਾ ਹੈ। ਇਹ ਵਿਚਾਰ ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਨੇ ਅੱਜ ਪ੍ਰੈਸ ਕਾਨਫਰੰਸ ਦੌਰਾਨ ਪ੍ਰਗਟ ਕੀਤੇ।

ਉਨ੍ਹਾਂ ਕਿਹਾ ਕਿ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸਰਕਾਰੀ ਦਫ਼ਤਰਾਂ ਵਿੱਚ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਅਤੇ ਸੰਵਿਧਾਨ ਨਿਰਮਾਤਾ ਡਾ. ਬੀ.ਆਰ.ਅੰਬੇਡਕਰ ਜੀ ਦੀਆਂ ਤਸਵੀਰਾਂ ਲਗਾਈਆਂ ਜਾਣ ਜਦਕਿ ਪਿਛਲੀਆਂ ਸਰਕਾਰਾਂ ਦੌਰਾਨ ਤਤਕਾਲੀ ਮੁੱਖ ਮੰਤਰੀ ਸਰਕਾਰੀ ਦਫ਼ਤਰਾਂ ਵਿੱਚ ਆਪਣੀਆਂ ਹੀ ਤਸਵੀਰਾਂ ਲਗਵਾਉਂਦੇ ਰਹੇ।

ਜ਼ਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਅੰਮ੍ਰਿਤਪਾਲ ਸਿੰਘ, ਕੌਂਸਲਰ ਅਸ਼ਵਨੀ ਅਗਰਵਾਲ ਸਮੇਤ ਪ੍ਰੈਸ ਕਾਨਫਰੰਸ ਵਿੱਚ ਵਿਧਾਇਕ ਰਮਨ ਅਰੋੜਾ ਨੇ ਕਿਹਾ ਕਿ ਡਾ. ਅੰਬੇਡਕਰ ਜੀ ਦੀ ਸੋਚ ਸੀ ਕਿ ਸਮਾਜ ਵਿੱਚ ਸਭ ਨੂੰ ਬਰਾਬਰੀ ਦਾ ਅਧਿਕਾਰ ਮਿਲੇ ਅਤੇ ਸਿੱਖਿਆ ਦੀ ਤਾਕਤ ਹਰ ਨਾਗਰਿਕ ਕੋਲ ਹੋਵੇ।

ਇਸੇ ਸੋਚ ’ਤੇ ਪਹਿਰਾ ਦਿੰਦਿਆਂ ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਬਦਲਾਅ ਲਿਆਂਦੇ ਹਨ। ਸਰਕਾਰੀ ਸਕੂਲਂ ਵਿੱਚ ਅਜਿਹੀਆਂ ਸਹੂਲਤਾਂ ਮੁਹੱਈਆ ਕਰਵਾਈਆਂ ਹਨ, ਜਿਸ ਸਦਕਾ ਸਰਕਾਰੀ ਸਕੂਲਾਂ ਦਾ ਸਿੱਖਿਆ ਦਾ ਪੱਧਰ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਪਹੁੰਚ ਗਿਆ ਹੈ।